ਕਪੂਰਥਲਾ, 26 ਅਪ੍ਰੈਲ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਸਕਿੰਦਰ ਕੌਰ ਦੀ ਅਗਵਾਈ ਹੇਠ ਭੂਗੋਲ ਵਿਭਾਗ ਨੇ ਵਿਸ਼ਵ ਧਰਤੀ ਦਿਵਸ ਮਨਾਇਆ | ਇਸ ਮੌਕੇ ਕਾਲਜ ਦੇ ਭੂਗੋਲ ਵਿਸ਼ੇ ਦੇ ਵਿਦਿਆਰਥੀਆਂ ਨੇ ਧਰਤੀ ਦਿਵਸ ਸੰਬੰਧੀ ਪੋਸਟ ਬਣਾਏ ਤੇ ਵਿਭਾਗ ਮੁਖੀ ਪ੍ਰੋ. ਸਨੇਹ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਸੁਧਾਰ ਸੰਬੰਧੀ ਜਾਗਰੂਕ ਕੀਤਾ | ਸਮਾਗਮ ਦੌਰਾਨ ਪ੍ਰੋ. ਰਸਮੀ ਵਿਰਕ ਨੇ ਵੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਇਨ੍ਹਾਂ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ |