ਕਪੂਰਥਲਾ, 26 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਲਾਭ ਸਿੰਘ ਨੇ ਨਵਾਂ ਪਿੰਡ ਭੱਠੇ ਨੇੜੇ ਕਥਿਤ ਦੋਸ਼ੀ ਅਮਰਜੀਤ ਸਿੰਘ ਉਰਫ਼ ਲਾਡੀ ਵਾਸੀ ਨਵਾਂ ਪਿੰਡ ਭੱਠੇ ਨੂੰ ਰੋਕ ਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਲਿਫ਼ਾਫ਼ੇ 'ਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤਹਿਤ ਉਕਤ ਵਿਅਕਤੀ ਵਿਰੱੁਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |