ਕਪੂਰਥਲਾ, 26 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)-ਗੁਰੂ ਅੰਗਦ ਦੇਵ ਜੀ ਤੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਵਿਖੇ ਕੀਰਤਨ ਦਰਬਾਰ ਕਰਵਾਇਆ | ਇਸ ਮੌਕੇ ਸਟੇਟ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਉਪਰੰਤ ਭਾਈ ਸਿਰਤਾਜ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਤੋਂ ਇਲਾਵਾ ਬੀਬੀ ਜਸਪ੍ਰੀਤ ਕੌਰ ਕਪੂਰਥਲਾ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਨਿਭਾਈ ਤੇ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਐਡਵੋਕੇਟ ਤੇਜਪਾਲ ਸਿੰਘ ਵਾਲੀਆ, ਮਾਸਟਰ ਸੁਖਜਿੰਦਰ ਸਿੰਘ, ਸਤਬੀਰ ਸਿੰਘ, ਸੁਰਿੰਦਰ ਸਿੰਘ, ਹਰਭਜਨ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਜਸਕਰਨ ਸਿੰਘ, ਗੁਰਮੇਲ ਸਿੰਘ ਚੰਦੀ, ਜੋਗਿੰਦਰ ਸਿੰਘ, ਸੁਰਜੀਤਪਾਲ ਸਿੰਘ, ਕਮਲਜੀਤ ਸਿੰਘ, ਗੁਰਸ਼ਰਨ ਸਿੰਘ, ਕਮਲਦੀਪ ਸਿੰਘ, ਹਰਵੀਰ ਸਿੰਘ, ਕਮਲਜੀਤ ਸਿੰਘ, ਅਰਜਨ ਵਾਲੀਆ, ਰਸ਼ਪਾਲ ਸਿੰਘ, ਸੁਖਜੀਤ ਸਿੰਘ, ਬੀਬੀ ਲਖਬੀਰ ਕੌਰ, ਬੀਬੀ ਸੰਤੋਸ਼ ਕੌਰ, ਪੁਸ਼ਪਿੰਦਰ ਕੌਰ, ਪਰਮਜੀਤ ਕੌਰ, ਪ੍ਰੋ. ਹਰਸਿਮਰਨ ਕੌਰ ਸਡਾਨਾ, ਸੁਰਿੰਦਰ ਕੌਰ, ਕੁਲਵੰਤ ਕੌਰ, ਕੁਲਦੀਪ ਕੌਰ, ਪਰਮਿੰਦਰ ਕੌਰ, ਲਵਲੀਨ ਕੌਰ, ਰਾਜਬੀਰ ਕੌਰ, ਬਲਬੀਰ ਕੌਰ, ਸਮੇਤ ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਦੀਆਂ ਬੀਬੀਆਂ ਅਤੇ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ |