03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਨਸ਼ਿਆਂ ਦੇ ਖ਼ਾਤਮੇ ਲਈ ਆਦਮਪੁਰ ਪੁਲਿਸ ਦੀ ਪਿੰਡ ਵਾਸੀਆਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 27-04-2026
ਆਦਮਪੁਰ, 26 ਅਪ੍ਰੈਲ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਡੀ. ਐਸ. ਪੀ. ਆਦਮਪੁਰ ਤੇ ਐਸ. ਡੀ. ਐਮ. ਆਦਮਪੁਰ ਵਲੋਂ ਪਿੰਡ ਪੰਡੋਰੀ ਨਿੱਝਰਾਂ ਤੇ ਹਰੀਪੁਰ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਪਿੰਡ ਵਾਸੀਆਂ ਨਾਲ ਮੀਟਿੰਗ ਕਰਦਿਆਂ ਡੀ. ਐਸ. ਪੀ. ਰਾਜੀਵ ਕੁਮਾਰ ਆਦਮਪੁਰ ਨੇ ਦੱਸਿਆ ਕਿ ਨਸ਼ਾ ਤਸਕਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਨਵੀਂ ਰਣਨੀਤੀ ਤਿਆਰ ਕੀਤੀ ਗਈ ਹੈ | ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਸ਼ਾ ਵੇਚਣ ਵਾਲਿਆਂ ਵਿਰੁੱਧ ਹੁਣ ਸਿਰਫ਼ ਪਰਚੇ ਹੀ ਦਰਜ ਨਹੀਂ ਕੀਤੇ ਜਾਣਗੇ, ਸਗੋਂ ਉਨ੍ਹਾਂ ਵਲੋਂ ਨਾਜਾਇਜ਼ ਤਰੀਕੇ ਨਾਲ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਤੁਰੰਤ ਕੁਰਕ ਕੀਤਾ ਜਾਵੇਗਾ | ਗਲੀਆਂ-ਮੁਹੱਲਿਆਂ ਵਿਚ ਨਸ਼ਾ ਵੇਚਣ ਵਾਲਿਆਂ ਦੇ ਨਾਲ-ਨਾਲ ਉਨ੍ਹਾਂ ਦੇ ਪਿੱਛੇ ਬੈਠੇ ਵੱਡੇ ਮਗਰਮੱਛਾਂ (ਮੁੱਖ ਸਪਲਾਇਰਾਂ) ਨੂੰ ਫੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ | ਪੁਲਿਸ ਹੁਣ ਆਮ ਲੋਕਾਂ ਦੇ ਸਹਿਯੋਗ ਨਾਲ ਪਿੰਡਾਂ ਵਿਚ 'ਨਸ਼ਾ ਰੋਕੂ ਕਮੇਟੀਆਂ' ਦਾ ਗਠਨ ਕਰੇਗੀ, ਤਾਂ ਜੋ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਤੁਰੰਤ ਪੁਲਿਸ ਤੱਕ ਪਹੁੰਚ ਸਕੇ | ਐਸ. ਡੀ. ਐਮ. ਲਾਲ ਵਿਸ਼ਵਾਸ਼ ਬੈਂਸ ਨੇ ਦੱਸਿਆ ਕਿ ਪੁਲਿਸ ਦੇ ਸਹਿਯੋਗ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਜੇਲ੍ਹ ਭੇਜਣ ਦੀ ਬਜਾਏ ਉਨ੍ਹਾਂ ਦਾ ਇਲਾਜ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਵਿਚ ਵਾਪਸ ਲਿਆਂਦਾ ਜਾਵੇਗਾ | ਜੇਕਰ ਤੁਹਾਡੇ ਆਲੇ-ਦੁਆਲੇ ਕੋਈ ਨਸ਼ਾ ਵੇਚਦਾ ਹੈ, ਤਾਂ ਉਸ ਦੀ ਜਾਣਕਾਰੀ ਪੁਲਿਸ ਦੇ ਹੈਲਪਲਾਈਨ ਨੰਬਰ 112 'ਤੇ ਦਿਓ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਸੰਬੰਧੀ ਕਾਨੂੰਨ ਬਣਨ 'ਤੇ ਕਾਕੜ ਕਲਾਂ ਪਰਿਵਾਰ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ <br/> ਅਗਲੀ ਖ਼ਬਰ ਮਿੰਨੀ ਪੰਜਾਬ ਸਟੇਟ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ 'ਚੋਂ ਲੁਧਿਆਣਾ ਦੀ ਸਮਾਇਰਾ ਤੇ ਆਨਿਆ ਬਣੀਆਂ ਡਬਲ ਚੈਂਪੀਅਨ <br/...
Ad Position 24