03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਬਿਜਲੀ ਦੇ ਸ਼ਾਰਟ ਸਰਕਟ ਕਾਰਨ ਕਣਕ ਦੀ ਫ਼ਸਲ ਸੜ ਕੇ ਸੁਆਹ, ਕਿਸਾਨਾਂ ਦਾ ਲੱਖਾਂ ਦਾ ਨੁਕਸਾਨ <br/>

Ad Position 21
No active advertisement
ਅਜੀਤ ਡੈਸਕ 27-04-2026
ਆਦਮਪੁਰ, 26 ਅਪ੍ਰੈਲ (ਹਰਪ੍ਰੀਤ ਸਿੰਘ)-ਹਲਕੇ ਅਧੀਨ ਆਉਂਦਾ ਪਿੰਡ ਡਰੋਲੀ ਖੁਰਦ ਵਿਖੇ ਬਿਜਲੀ ਦਾ ਸਰਕਟ ਸ਼ਾਰਟ ਹੋਣ ਨਾਲ ਕਰੀਬ 10 ਖੇਤਾਂ ਵਿਚ ਖੜ੍ਹੀ ਕਣਕ ਦੀ ਫਸਲ ਨੂੰ ਅੱਗ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦੇ ਕਿਸਾਨ ਗੁਰਦੇਵ ਸਿੰਘ ਲਵਲੀ ਸਾਬਕਾ ਸਰਪੰਚ ਡਰੋਲੀ ਖੁਰਦ ਨੇ ਦੱਸਿਆ ਕਿ ਪਿੰਡ ਤੋਂ ਕੁਝ ਦੂਰੀ 'ਤੇ ਉਸ ਦੀ ਜ਼ਮੀਨ ਹੈ ਅੱਜ ਦੁਪਹਿਰ ਕਰੀਬ 11 ਵਜੇ ਆਸ-ਪਾਸ ਦੇ ਖੇਤਾਂ ਵਿਚ ਲੱਗੀ ਭਿਆਨਕ ਅੱਗ ਨੇ ਮੇਰੇ ਕਰੀਬ 9 ਖੇਤਾਂ ਵਿਚ ਖੜ੍ਹੀ ਸੁੱਕੀ ਕਣਕ ਦੀ ਫਸਲ ਅੱਗ ਦੀ ਲਪੇਟ 'ਚ ਆਉਣ ਕਾਰਨ ਲੱਖਾਂ ਰੁਪਏ ਦੀ ਫਸਲ ਸੜ ਕੇ ਸੁਆਹ ਹੋ ਗਈ | ਇਸ ਦਾ ਅਸਲ ਕਾਰਨ ਅਜੇ ਪਤਾ ਨਹੀਂ ਲੱਗਿਆ ਪਰ ਸੂਚਨਾ ਮਿਲਦਿਆਂ ਹੀ ਪਿੰਡ ਵਾਸੀਆਂ ਨੇ ਆਪਣੇ ਪੱਧਰ 'ਤੇ ਟਰੈਕਟਰਾਂ ਤੇ ਪਾਣੀ ਦੀਆਂ ਟੈਂਕੀਆਂ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ | ਫਾਇਰ ਬਿ੍ਗੇਡ ਦੀਆਂ ਗੱਡੀਆਂ ਦੇ ਪਹੁੰਚਣ ਤੱਕ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਫ਼ਸਲ ਦਾ ਵੱਡਾ ਹਿੱਸਾ ਸੜ ਚੁੱਕਾ ਸੀ | ਪੀੜਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਸਾਲ ਭਰ ਦੀ ਮਿਹਨਤ ਅੱਖਾਂ ਦੇ ਸਾਹਮਣੇ ਸੁਆਹ ਹੋ ਗਈ | ਇਸੇ ਤਰ੍ਹਾਂ ਕਿਸਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਮੇਰੀ ਜ਼ਮੀਨ ਪਿੰਡ ਡਰੋਲੀ ਖੁਰਦ ਦੇ ਵਸੀਮੇ ਦੇ ਨਾਲ ਲੱਗਦੀ ਹੈ ਤੇ ਆਪਣੀ ਜ਼ਮੀਨ ਵਿਚ ਕੰਬਾਈਨਾਂ ਰਾਹੀਂ ਖੇਤਾਂ ਵਿਚੋਂ ਕਣਕ ਕਟਵਾ ਰਿਹਾ ਸੀ ਤਿੰਨ ਖੇਤ ਪੂਰੇ ਹੋਣ ਤੋਂ ਬਾਅਦ ਕਿ ਮੇਰੇ ਖੇਤਾਂ ਦੇ ਉੱਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਵਿਚੋਂ ਨਿਕਲੀ ਚੰਗਿਆੜੀ ਸੁੱਕੀ ਕਣਕ ਦੀ ਫ਼ਸਲ 'ਤੇ ਡਿੱਗ ਗਈ | ਤੇਜ਼ ਹਵਾਵਾਂ ਕਾਰਨ ਅੱਗ ਨੇ ਕੁਝ ਹੀ ਮਿੰਟਾਂ ਵਿਚ ਭਿਆਨਕ ਰੂਪ ਧਾਰ ਲਿਆ ਅਤੇ ਆਲੇ-ਦੁਆਲੇ ਦੇ ਕਈ ਖੇਤਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਇਸੇ ਤਰ੍ਹਾਂ ਅੱਗ ਫੈਲਦੀ ਨਾਲ ਦੇ ਖੇਤਾਂ ਵਿਚ ਵੀ ਜਾ ਲੱਗੀ ਤੇ ਮੇਰਾ ਇਕ ਖੇਤ ਪੱਕੀ ਫਸਲ ਦਾ ਸੜ ਕੇ ਤਬਾਹ ਹੋ ਗਿਆ | ਪੀੜਤ ਕਿਸਾਨਾਂ ਵਲੋਂ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ | ਮੌਕੇ 'ਤੇ ਹਾਜ਼ਰ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਡਰੋਲੀ ਖੁਰਦ ਦੱਸਿਆ ਕਿ ਕੁਝ ਸਮੇਂ ਤੋਂ ਫਸਲ ਨੂੰ ਅੱਗ ਲੱਗਣ ਦੀਆਂ ਵਿਚ ਵਾਧਾ ਹੋਇਆ ਹੈ ਪਰ ਇਸ ਖਰਾਬ ਹੋਈ ਫਸਲ ਦਾ ਮੁਆਵਜ਼ਾ ਕਿਸਾਨਾਂ ਨੂੰ ਅਜੇ ਤੱਕ ਕਿਸਾਨਾਂ ਨੂੰ ਕਿਸੇ ਅਕਾਲੀ ਜਾਂ ਫਿਰ ਕਾਂਗਰਸੀ ਸਰਕਾਰ ਦੇ ਕਾਰਜਕਾਲ ਵਿਚ ਨਹੀਂ ਮਿਲਿਆ ਹੁਣ 'ਆਪ' ਸਰਕਾਰ ਨੂੰ ਦੇਖਦੇ ਹਾਂ ਕਿ ਕਿਸਾਨਾਂ ਨੂੰ ਕਿੰਨਾ ਕੁ ਮੁਆਵਜ਼ਾ ਜਾਰੀ ਕਰਦੀ |

Ad Position 22
No active advertisement
ਪਿਛਲੀ ਖ਼ਬਰ ਨਕੋਦਰ ਵਿਖੇ ਪਹਿਲੀ ਮਈ ਦਾ ਮਜ਼ਦੂਰ ਦਿਹਾੜਾ ਸਾਂਝੇ ਤੌਰ 'ਤੇ ਮਨਾਉਣ ਦਾ ਐਲਾਨ <br/> ਅਗਲੀ ਖ਼ਬਰ ਬੇਅਦਬੀ ਸੰਬੰਧੀ ਕਾਨੂੰਨ ਬਣਨ 'ਤੇ ਕਾਕੜ ਕਲਾਂ ਪਰਿਵਾਰ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ <br/>
Ad Position 24