03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਪੁਲਿਸ ਇੰਸਪੈਕਟਰ ਅੰਮਿ੍ਤਪਾਲ ਸਿੰਘ ਕੋਹਾੜ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 27-04-2026
ਸ਼ਾਹਕੋਟ, 26 ਅਪ੍ਰੈਲ (ਦਲਜੀਤ ਸਿੰਘ ਸਚਦੇਵਾ)-ਸ਼ਾਹਕੋਟ ਦੇ ਨਜ਼ਦੀਕੀ ਪਿੰਡ ਕੋਹਾੜ ਕਲਾਂ ਦੇ ਵਸਨੀਕ ਪੁਲਿਸ ਇੰਸਪੈਕਟਰ ਅੰਮਿ੍ਤਪਾਲ ਸਿੰਘ ਕੋਹਾੜ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਇਸ ਸਮੇਂ ਡੀ. ਜੀ. ਪੀ. ਪੰਜਾਬ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਸੇਵਾਵਾਂ ਨਿਭਾ ਰਹੇ ਸਨ | ਇਨ੍ਹਾਂ ਦੇ ਦਿਹਾਂਤ ਨਾਲ ਪਿੰਡ ਕੋਹਾੜ ਕਲਾਂ 'ਚ ਸੋਗ ਦੀ ਲਹਿਰ ਦੌੜ ਗਈ | ਇਹ ਆਪਣੇ ਪਿੱਛੇ ਤਿੰਨ ਬੱਚੇ ਦੋ ਲੜਕੀਆਂ ਤੇ ਇਕ ਲੜਕਾ ਛੱਡ ਗਏ ਹਨ | ਜਾਣਕਾਰੀ ਅਨੁਸਾਰ ਇੰਸਪੈਕਟਰ ਅੰਮਿ੍ਤਪਾਲ ਸਿੰਘ ਕੋਹਾੜ ਦੀ ਡਿਊਟੀ ਡੀ. ਜੀ. ਪੀ. ਦਫ਼ਤਰ ਪੰਜਾਬ ਵਿਖੇ ਹੋਣ ਕਾਰਨ ਉਹ ਚੰਡੀਗੜ੍ਹ ਵਿਖੇ ਹੀ ਰਹਿੰਦੇ ਸਨ | ਉਹ ਬੀਤੇ ਦਿਨੀਂ ਸਵੇਰ ਸਮੇਂ ਸੈਰ ਕਰਨ ਲਈ ਗਏ ਤਾਂ ਉਥੇ ਅਚਾਨਕ ਹੀ ਇਨ੍ਹਾਂ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਜ਼ਿਕਰਯੋਗ ਹੈ ਕਿ ਇਨ੍ਹਾਂ ਨੂੰ ਪਿਛਲੇ ਮਹੀਨੇ ਹੀ ਸਬ-ਇੰਸਪੈਕਟਰ ਤੋਂ ਇੰਸਪੈਕਟਰ ਦੀ ਤਰੱਕੀ ਮਿਲੀ ਸੀ ਤੇ ਇੰਸਪੈਕਟਰ ਬਣ ਕੇ ਇਨ੍ਹਾਂ ਨੇ ਸ਼ਾਹਕੋਟ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਸੀ | ਸਾਂਝ ਕੇਂਦਰ ਸ਼ਾਹਕੋਟ ਦੇ ਇੰਚਾਰਜ ਸ਼ਿੰਗਾਰਾ ਸਿੰਘ ਨੇ ਕਿਹਾ ਕਿ ਅੰਮਿ੍ਤਪਾਲ ਸਿੰਘ ਕੋਹਾੜ ਮਿਹਨਤੀ ਅਫ਼ਸਰ ਸਨ | ਇਸ ਦੁੱਖ ਦੀ ਘੜੀ 'ਚ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, 'ਆਪ' ਹਲਕਾ ਇੰਚਾਰਜ ਪਿੰਦਰ ਪੰਡੋਰੀ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡ: ਬਚਿੱਤਰ ਸਿੰਘ ਕੋਹਾੜ, 'ਆਪ' ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਰਾਣਾ ਹਰਦੀਪ ਸਿੰਘ ਭਾਜਪਾ ਕੈਂਪ ਇੰਚਾਰਜ, ਕੁਲਦੀਪ ਸਿੰਘ ਕੋਹਾੜ ਸਰਪੰਚ ਕੋਹਾੜ ਕਲਾਂ, ਡੀ. ਐੱਸ. ਪੀ. ਸ਼ਾਹਕੋਟ ਸਰਵਣ ਸਿੰਘ ਬੱਲ, ਡੀ. ਐੱਸ. ਪੀ. ਨਕੋਦਰ ਉਂਕਾਰ ਸਿੰਘ ਬਰਾੜ, ਐੱਸ. ਐੱਚ. ਓ. ਸ਼ਾਹਕੋਟ ਦਿਲਬਾਗ ਸਿੰਘ, ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ, ਦਲਵਿੰਦਰ ਸਿੰਘ ਜ਼ਿਲ੍ਹਾ ਇੰਚਾਰਜ ਸਾਂਝ ਕੇਂਦਰ ਜਲੰਧਰ (ਦਿਹਾਤੀ), ਏ.ਐੱਸ.ਆਈ ਗੁਰਦੇਵ ਸਿੰਘ ਕੋਹਾੜ, ਬਿਕਰਮਜੀਤ ਸਿੰਘ ਮੁੱਖ ਮੁਨਸ਼ੀ ਥਾਣਾ ਸ਼ਾਹਕੋਟ, ਸੰਤੋਖ ਸਿੰਘ ਕੋਹਾੜ ਸਾਬਕਾ ਸਰਪੰਚ, ਖ਼ਜ਼ਾਨਾਂ ਦਫ਼ਤਰ ਤੋਂ ਸੁਖਦੇਵ ਸਿੰਘ, ਰਾਮਾ ਕੋਹਾੜ ਸੈਕਟਰੀ, ਰਾਜਵਿੰਦਰ ਸਿੰਘ ਹੈੱਡ ਕਾਂਸਟੇਬਲ 'ਤੇ ਹੋਰਨਾਂ ਨੇ ਚਾਚਾ ਨਛੱਤਰ ਸਿੰਘ ਕੋਹਾੜ ਤੇ ਪੂਰੇ ਕੋਹਾੜ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ | ਇਨ੍ਹਾਂ ਦਾ ਅੰਤਿਮ ਸੰਸਕਾਰ 27 ਅਪ੍ਰੈਲ ਨੂੰ ਦੁਪਹਿਰ 2 ਵਜੇ ਪਿੰਡ ਕੋਹਾੜ ਕਲਾਂ ਦੇ ਸਮਸ਼ਾਨਘਾਟ ਵਿਖੇ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਦੌਰਾਨ ਪਤਨੀ ਦੀ ਮੌਕੇ 'ਤੇ ਮੌਤ-ਪਤੀ ਜ਼ਖਮੀ ਅਗਲੀ ਖ਼ਬਰ ਨਕੋਦਰ ਵਿਖੇ ਪਹਿਲੀ ਮਈ ਦਾ ਮਜ਼ਦੂਰ ਦਿਹਾੜਾ ਸਾਂਝੇ ਤੌਰ 'ਤੇ ਮਨਾਉਣ ਦਾ ਐਲਾਨ <br/>
Ad Position 24