02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਕੱਪੜੇ ਦੇ ਤਿੰਨ ਮੰਜ਼ਿਲਾ ਸ਼ੋਅ ਰੂਮ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

Ad Position 21
No active advertisement
ਅਜੀਤ ਡੈਸਕ 28-04-2026

ਜੰਡਿਆਲਾ ਮੰਜਕੀ, 27 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਕਸਬੇ ਦੇ ਪ੍ਰਸਿੱਧ ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ 'ਹਰੀ ਓਮ ਕਲੈਕਸ਼ਨ' ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਕਰਕੇ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ | ਦੁਕਾਨਦਾਰ ਹਰਿੰਦਰ ਕੁਮਾਰ ਪੁੱਤਰ ਤਰਲੋਕ ਨਾਥ ਵਾਸੀ ਅਜੀਤ ਨਗਰ, ਜਲੰਧਰ ਨੇ ਦੱਸਿਆ ਕਿ ਉਸ ਦਾ ਜੰਡਿਆਲਾ ਵਿਚ ਰੈਡੀਮੇਡ ਕੱਪੜਿਆਂ ਦਾ ਸ਼ੋਅਰੂਮ ਹੈ | ਅੱਜ ਸਵੇਰੇ 4 ਵਜੇ ਦੇ ਕਰੀਬ ਕਿਸੇ ਨੇ ਮੇਰੀ ਦੁਕਾਨ 'ਚੋਂ ਧੂੰਆਂ ਨਿਕਲਦਾ ਦੇਖ ਕੇ ਮੈਨੂੰ ਫੋਨ ਰਾਹੀਂ ਸੂਚਿਤ ਕੀਤਾ ਅਤੇ ਜਦੋਂ ਮੈਂ ਤੁਰੰਤ ਦੁਕਾਨ 'ਤੇ ਪੁੱਜਾ ਤਾਂ ਦੁਕਾਨ ਅੰਦਰੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ ਅਤੇ ਮੇਨ ਸ਼ਟਰ ਨਹੀਂ ਖੁੱਲ੍ਹ ਰਿਹਾ ਸੀ | ਜੇ. ਸੀ. ਬੀ. ਦੀ ਮਦਦ ਨਾਲ ਸ਼ਟਰ ਭੰਨਿਆ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਚੌਕੀ ਜੰਡਿਆਲਾ ਦੇ ਮੁਲਾਜ਼ਮਾਂ ਨੂੰ ਸੂਚਿਤ ਕੀਤੇ ਜਾਣ 'ਤੇ ਪੁਲਿਸ ਮੁਲਾਜ਼ਮ ਚੌਕੀ ਇੰਚਾਰਜ ਗੁਲਜਾਰ ਸਿੰਘ ਦੀ ਅਗਵਾਈ ਵਿਚ ਤੁਰੰਤ ਪੁੱਜੇ ਅਤੇ ਅੱਗ 'ਤੇ ਕਾਬੂ ਪਾਉਣ ਲਈ ਭਰਪੂਰ ਯਤਨ ਆਰੰਭ ਦਿੱਤੇ | ਪੁਲਿਸ ਵਲੋਂ ਕੀਤੇ ਯਤਨਾਂ ਦੀ ਲੋਕਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ | ਦੁਕਾਨਦਾਰ ਨੇ ਦੱਸਿਆ ਕਿ ਉਸ ਦਾ 35 ਤੋਂ 40 ਲੱਖ ਦੇ ਕਰੀਬ ਦਾ ਸਾਮਾਨ ਅੰਦਰ ਪਿਆ ਸੀ, ਜਿਸ ਕਾਰਨ ਉਸ ਦਾ ਭਾਰੀ ਨੁਕਸਾਨ ਹੋਣ ਦਾ ਅੰਦਾਜ਼ਾ ਹੈ | ਇਸ ਸੰਬੰਧੀ ਫਾਇਰ ਬਿ੍ਗੇਡ ਨੂੰ ਵੀ ਸੂਚਿਤ ਕੀਤਾ | ਅੱਧੇ ਘੰਟੇ ਵਿਚ ਹੀ ਦੋ ਗੱਡੀਆਂ ਫਾਇਰ ਬਿ੍ਗੇਡ ਦੀਆਂ ਪੁੱਜ ਗਈਆਂ ਤੇ ਅੱਗ 'ਤੇ ਕਾਬੂ ਪਾਉਣ ਲਈ ਜਦੋ ਜਹਿਦ ਕਰਨ ਲੱਗੀਆਂ | ਪੱਤਰਕਾਰ ਦੀ ਮੌਜੂਦਗੀ 'ਚ ਤਿੰਨ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਤੱਕ ਵੀ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਰਿਹਾ ਸੀ | ਜਦੋਂ ਜੇ. ਸੀ. ਬੀ. ਮਸ਼ੀਨ ਦੀ ਮਦਦ ਨਾਲ ਦੁਕਾਨ ਦਾ ਮੇਨ ਸ਼ਟਰ ਤੋੜਿਆ ਗਿਆ ਤਾਂ ਅੰਦਰੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ ਅਤੇ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ ਅਤੇ ਬਿਲਡਿੰਗ ਵਿਚ ਵੀ ਤਰੇੜਾਂ ਆ ਗਈਆਂ ਹਨ | ਫਾਇਰ ਬਿ੍ਗੇਡ ਦੀਆਂ ਗੱਡੀਆਂ ਨੂੰ ਅੱਗ 'ਤੇ ਕਾਬੂ ਪਾਉਣ ਲਈ ਲੰਬਾ ਸੰਘਰਸ਼ ਕਰਨਾ ਪਿਆ | ਕਾਬਲੇ ਗੌਰ ਹੈ ਕਿ ਜੰਡਿਆਲਾ ਵਿਚ ਸ਼ੋਅਰੂਮ ਨੂੰ ਲੱਗੀ ਅੱਗ ਨੂੰ ਬੁਝਾਉਣ ਲਈ ਨਕੋਦਰ ਸਾਈਡ ਤੋਂ ਆ ਰਹੀ ਇਕ ਫਾਇਰ ਬਿ੍ਗੇਡ ਦੀ ਗੱਡੀ ਧਾਲੀਵਾਲ ਮੋੜ ਨੇੜੇ ਪਲਟ ਗਈ | ਇਸ ਸੰਬੰਧੀ ਪੁਲਿਸ ਚੌਂਕੀ ਜੰਡਿਆਲਾ ਦੇ ਇੰਚਾਰਜ ਗੁਲਜ਼ਾਰ ਸਿੰਘ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਗੱਡੀ ਦੇ ਪਲਟਣ ਕਾਰਨ ਹੋਏ ਨੁਕਸਾਨ ਸੰਬੰਧੀ ਉਨ੍ਹਾਂ ਕੋਲ ਕੋਈ ਵੀ ਜਾਣਕਾਰੀ ਨਹੀਂ ਪੁੱਜੀ ਹੈ | ਚੌਕੀ ਇੰਚਾਰਜ ਨੇ ਕਿਹਾ ਕਿ ਅੱਗ ਲੱਗਣ ਕਾਰਨ ਹੋਏ ਨੁਕਸਾਨ ਸੰਬੰਧੀ ਦੁਕਾਨਦਾਰ ਕੋਲੋਂ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ | ਜਾਣਕਾਰੀ ਮੁਤਾਬਿਕ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ | ਸ਼ਾਪਕੀਪਰ ਐਸੋਸੀਏਸ਼ਨ ਜੰਡਿਆਲਾ ਦੇ ਪ੍ਰਧਾਨ ਤੇ ਸੈਣ ਸਮਾਜ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਮੱਖਣ ਪੱਲਣ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਤੇ ਕਸਬੇ ਦੇ ਸਮੂਹ ਦੁਕਾਨਦਾਰਾਂ ਦੀ ਹਮਦਰਦੀ ਪੀੜਤ ਦੁਕਾਨਦਾਰ ਨਾਲ ਹੈ |

Ad Position 22
No active advertisement
ਪਿਛਲੀ ਖ਼ਬਰ ਜੀਤ ਸਿੰਘ ਖ਼ਾਲਸਾ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ਼ ਅੰਮਿ੍ਤਸਰ 'ਚ ਸਰਕਾਰੀਆ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਭਰਵਾਂ ਰੋਸ ਧਰਨਾ <br/>
Ad Position 24