02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦਾ ਨਤੀਜਾ ਸੌ ਫੀਸਦੀ ਰਿਹਾ <br/>

Ad Position 21
No active advertisement
ਅਜੀਤ ਡੈਸਕ 28-04-2026
ਬੇਗੋਵਾਲ, 27 ਅਪ੍ਰੈਲ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ ਦਸਵੀਂ ਦੇ ਵਿਦਿਆਰਥੀਆਂ ਨੇ ਇਸ ਸਾਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਵਿਸ਼ਿਆਂ 'ਚ 98 ਫੀਸਦੀ ਤੱਕ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਹ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਤੇ ਮਾਪਿਆਂ ਦੇ ਸਹਿਯੋਗ ਦਾ ਸਪੱਸ਼ਟ ਪ੍ਰਤੀਕ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀ ਰਾਜਵੀਰ ਸਿੰਘ ਨੇ 91 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਵੀਰ ਸਿੰਘ ਨੇ 90.6 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਕਮਲਜੀਤ ਕੌਰ ਨੇ 90.4 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਹੋਰ ਕਈ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਚ ਉੱਚ ਅੰਕ ਪ੍ਰਾਪਤ ਕੀਤੇ | ਕਮਲਪ੍ਰੀਤ ਕੌਰ (89.4 ਫੀਸਦੀ), ਮਨਵੀਰ ਕੌਰ (88.8 ਫੀਸਦੀ), ਨਵਨੀਤ ਕੌਰ (88.2 ਫੀਸਦੀ), ਮਨਜੋਤ ਕੌਰ (87.2 ਫੀਸਦੀ) ਤੇ ਸਾਹਿਬਜੀਤ ਸਿੰਘ (85.4 ਫੀਸਦੀ) ਨੇ ਚੰਗੇ ਅੰਕ ਪ੍ਰਾਪਤ ਕੀਤੇ | ਇਸ ਸ਼ਾਨਦਾਰ ਉਪਲਬਧੀ ਮੌਕੇ ਸਕੂਲ ਦੇ ਚੇਅਰਮੈਨ ਜਸਬੀਰ ਸਿੰਘ ਤੇ ਪਿ੍ੰਸੀਪਲ ਸ੍ਰੀਮਤੀ ਦਾਮਿਨੀ ਸ਼ਰਮਾ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਆਪਣੇ ਸੰਦੇਸ਼ 'ਚ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਵਿਦਿਆਰਥੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਉੱਚੇ ਮਿਆਰ ਕਾਇਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਡੇਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਜੀਤ ਸਿੰਘ ਖ਼ਾਲਸਾ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ
Ad Position 24