ਫਗਵਾੜਾ, 27 ਅਪੈ੍ਰਲ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ. ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਖੋਥੜਾ ਰੋਡ 'ਤੇ ਖੋਥੜਾ ਪਿੰਡ ਵਲੋਂ ਆ ਰਹੇ ਇਕ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਚੈਕਿੰਗ ਕੀਤੀ ਤਾਂ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਸੰਬੰਧ 'ਚ ਪੁਲਿਸ ਨੇ ਅਜੇ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਨਿਊ ਪਟੇਲ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਇਸੇ ਤਰ੍ਹਾਂ ਸਦਰ ਪੁਲਿਸ ਨੇ ਹੈਰੋਇਨ ਸਣੇ ਇਕ ਵਿਅਕਤੀ ਤੇ ਮਹਿਲਾ ਨੂੰ ਕਾਬੂ ਕੀਤਾ ਹੈ | ਐਸ. ਪੀ. ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਚੰਡੀਗੜ੍ਹ ਬਾਈਪਾਸ 'ਤੇ ਖੰਨਾ ਢਾਬਾ ਤੇ ਇਕ ਮਹਿਲਾ ਤੇ ਵਿਅਕਤੀ ਜੋ ਨਸ਼ਾ ਵੇਚਦੇ ਹਨ, ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੀਪਕ ਕੁਮਾਰ ਪੁੱਤਰ ਲੇਟ ਭੂਸ਼ਣ ਕੁਮਾਰ ਵਾਸੀ ਬਾਬਾ ਕਾਲੋਨੀ ਫਰੀਦਾਬਾਦ ਹਾਲ ਵਾਸੀ ਖੰਨਾ ਢਾਬਾ ਤੇ ਰਜਨੀ ਪਤਨੀ ਹਰਜਿੰਦਰ ਸਿੰਘ ਵਾਸੀ ਬੂਟਾ ਮੰਡੀ ਜਲੰਧਰ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਪਾਸੋਂ 60 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ |