ਭੁਲੱਥ, 27 ਅਪ੍ਰੈਲ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਗੱਲਬਾਤ ਦੌਰਾਨ ਐਸ. ਡੀ. ਐਮ. ਰੁਪਿੰਦਰ ਪਾਲ ਸਿੰਘ ਵਲੋਂ ਕਿਸਾਨ ਵੀਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੀ ਫ਼ਸਲ ਕੱਟਣ ਉਪਰੰਤ ਪਰਾਲੀ ਨਾੜ ਤੇ ਰਹਿੰਦ ਖੰੂਹਦ ਨੂੰ ਅੱਗ ਲਗਾ ਕੇ ਨਾ ਸਾੜਿਆ ਜਾਵੇ | ਉਨ੍ਹਾਂ ਕਿਹਾ ਕਿ ਖੇਤਾਂ 'ਚ ਫ਼ਸਲ ਕੱਟਣ ਉਪਰੰਤ ਪਰਾਲੀ ਨਾੜ ਜਾਂ ਰਹਿੰਦ ਖੰੂਹਦ ਨੂੰ ਅੱਗ ਲਗਾਉਣ ਨਾਲ ਇਕ ਪਾਸੇ ਤਾਂ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉਥੇ ਧੂੰਏਾ ਕਰਕੇ ਸੜਕ ਹਾਦਸਿਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ | ਅੱਗ ਲਗਾਉਣ ਨਾਲ ਹਰੇ ਭਰੇ ਦਰੱਖ਼ਤ ਵੀ ਝੁਲਸੇ ਜਾਂਦੇ ਹਨ ਤੇ ਕਈ ਜੀਵ ਜੰਤੂ, ਪੰਛੀ ਅੱਗ ਦੀ ਲਪੇਟ 'ਚ ਆ ਕੇ ਸੜ ਜਾਂਦੇ ਹਨ, ਜਿਸ ਕਰਕੇ ਕਿਸਾਨ ਵੀਰਾਂ ਨੂੰ ਵਾਤਾਵਰਨ ਦੀ ਸੁਰੱਖਿਆ ਬਰਕਰਾਰ ਰੱਖਣ ਲਈ ਸਰਕਾਰ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ |