03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸਿਵਲ ਹਸਪਤਾਲ ਵਿਖੇ ਆਸ਼ਾ ਵਰਕਰ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 28-04-2026
ਫਗਵਾੜਾ, 27 ਅਪੈ੍ਰਲ (ਹਰਜੋਤ ਸਿੰਘ ਚਾਨਾ)-ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਿਮਰਦੀਪ ਕੋਰ ਦੀ ਅਗਵਾਈ ਹੇਠ ਆਸ਼ਾ ਵਰਕਰ ਦਿਵਸ ਮਨਾਇਆ | ਇਸ ਮੌਕੇ ਆਪਣੇ ਸੰਬੋਧਨ 'ਚ ਬੋਲਦਿਆਂ ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਦਿਵਸ ਭਾਰਤ 'ਚ ਆਸ਼ਾ ਵਰਕਰਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਮਨਾਇਆ ਜਾਂਦਾ ਹੈ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸ਼ਾ ਵਰਕਰ ਸਿਹਤ ਵਿਭਾਗ ਦੀ ਉਹ ਫ਼ੀਲਡ ਵਰਕਰ ਹਨ ਜੋ ਪਿੰਡ ਅਤੇ ਸ਼ਹਿਰ ਪੱਧਰ 'ਤੇ ਕੰਮ ਕਰਦੀਆਂ ਹਨ ਇਨ੍ਹਾਂ ਨੂੰ 2005 'ਚ ਰਾਸ਼ਟਰੀ ਦਿਹਾਤੀ ਸਿਹਤ ਮਿਸ਼ਨ ਤਹਿਤ ਨਿਯੁਕਤ ਕੀਤਾ ਗਿਆ ਸੀ ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਦਾ ਕੰਮ ਗਰਭਵਤੀ ਔਰਤਾਂ ਦੀ ਦੇਖਭਾਲ, ਟੀਕਾਕਰਨ, ਸੰਸਥਾਗਤ ਡਿਲੀਵਰੀ ਲਈ ਪ੍ਰੇਰਿਤ ਕਰਨਾ, ਪਰਿਵਾਰ ਨਿਯੋਜਨ, ਪੋਸ਼ਣ, ਸਫ਼ਾਈ ਤੇ ਛੂਤ ਦੀਆਂ ਬਿਮਾਰੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ, ਬੁਨਿਆਦੀ ਦਵਾਈਆਂ ਦੇਣਾ, ਬਿਮਾਰਾਂ ਨੂੰ ਹਸਪਤਾਲ ਰੈਫ਼ਰ ਕਰਨਾ, ਉਨ੍ਹਾਂ ਕਿਹਾ ਕਿ ਕੋਵਿਡ 19 ਦੌਰਾਨ ਆਸ਼ਾ ਵਰਕਰਾਂ ਨੇ ਸਿਹਤ ਸਰਵੇ ਕਰਨਾ, ਘਰ-ਘਰ ਸਰਵੇ, ਟਰੈਕਿੰਗ, ਟੀਕਾਕਰਨ ਮੁਹਿੰਮ 'ਚ ਮੁੱਖ ਭੂਮਿਕਾ ਨਿਭਾਈ | ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਦਿਵਸ ਦਾ ਮੁੱਖ ਮੰਤਵ ਆਸ਼ਾ ਵਰਕਰਾਂ ਦੀ ਮਿਹਨਤ, ਸਮਰਪਣ ਤੇ ਸਮਾਜ ਲਈ ਕੀਤੇ ਕੰਮਾਂ ਨੂੰ ਸਲਾਮ ਕਰਨਾ ਸਰਕਾਰ ਵਲੋਂ ਇਸ ਮੌਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਤੇ ਉਨ੍ਹਾਂ ਦੀਆਂ ਮੰਗਾਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਹਨ, ਆਸ਼ਾ ਵਰਕਰਾਂ ਉਹ ਪੇਂਡੂ ਤੇ ਸ਼ਹਿਰੀ ਸਿਹਤ ਢਾਂਚੇ ਦੀ ਰੀੜ੍ਹ ਦੀ ਹੱਡੀ ਮੰਨੀਆਂ ਜਾਂਦੀਆਂ ਹਨ | ਇਸ ਮੌਕੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੀਆਂ ਕੁਝ ਆਸ਼ਾ ਵਰਕਰਾਂ ਨੂੰ ਸਨਮਾਨ ਪੱਤਰ ਭੇਟ ਕਰਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਡਾ. ਨਰੇਸ਼ ਕੁੰਦਰਾ, ਡਾ.ਅਸ਼ੋਕ, ਮੋਨਿਕਾ, ਸੋਨਾ, ਊਸ਼ਾ, ਦਲਵੀਰ, ਏਕਤਾ ਤੋਂ ਇਲਾਵਾ ਵੱਡੀ ਗਿਣਤੀ 'ਚ ਆਸ਼ਾ ਵਰਕਰਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫ਼ਰੰਸ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ... ਅਗਲੀ ਖ਼ਬਰ ਖੇਤਾਂ ਵਿਚ ਕਣਕ ਦੇ ਨਾੜ ਤੇ ਰਹਿੰਦ ਖੰੂਹਦ ਨੂੰ ਅੱਗ ਲਗਾ ਕੇ ਨਾ ਸਾੜਿਆ ਜਾਵੇ-ਐਸ. ਡੀ. ਐਮ.
Ad Position 24