03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫ਼ਰੰਸ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 28-04-2026
ਸੁਲਤਾਨਪੁਰ ਲੋਧੀ, 27 ਅਪ੍ਰੈਲ (ਨਰੇਸ਼ ਹੈਪੀ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ 'ਚ ਪਿ੍ੰਸੀਪਲ ਮੋਨਾ ਘਈ ਦੀ ਅਗਵਾਈ ਵਿਚ ਸਕੂਲ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਇਕ ਗਰੁੱਪ ਨੇ ਤਿੰਨ ਰੋਜ਼ਾ ਸੀ. ਟੀ. ਵਰਲਡ ਸਕੂਲ ਜਲੰਧਰ 'ਚ ਹੋਈ ਤਿੰਨ ਦਿਨਾਂ ਦੀ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫ਼ਰੰਸ 'ਚ ਭਾਗ ਲਿਆ, ਜਿਸ 'ਚ ਕਪੂਰਥਲਾ ਤੇ ਜਲੰਧਰ ਜ਼ਿਲ੍ਹੇ ਦੇ 40 ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ | ਕਾਨਫ਼ਰੰਸ 'ਚ ਵਿਧਾਇਕ ਅਮਨ ਅਰੋੜਾ ਵਿਧਾਇਕ ਆਮ ਆਦਮੀ ਪੰਜਾਬ ਮੁੱਖ ਮਹਿਮਾਨ ਵਲੋਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਕਾਨਫ਼ਰੰਸ 'ਚ ਵਿਦਿਆਰਥੀਆਂ ਨੇ ਐਮ. ਯੂ. ਐਨ. ਅਧੀਨ ਬਣਾਈਆਂ ਵੱਖ-ਵੱਖ ਕਮੇਟੀਆਂ 'ਚ ਹਿੱਸਾ ਲਿਆ ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਤਰਕਸ਼ੀਲ ਸੋਚ ਵਿਕਸਿਤ ਕਰਨ ਅਤੇ ਵਿਸ਼ਵ ਪੱਧਰੀ ਮਸਲਿਆਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ | ਪਿ੍ੰਸੀਪਲ ਮੋਨਾ ਘਈ ਨੇ ਵਿਦਿਆਰਥੀਆਂ ਤੇ ਅਧਿਆਪਕ ਮਿਸਟਰ ਸੁਨੀਲ ਦੱਤ ਕਾਲੀਆ, ਮੈਡਮ ਸ਼ਾਈਨਜੋਤ ਕੌਰ ਤੇ ਸਲੋਨੀ ਅਰੋੜਾ ਦੁਆਰਾ ਐਮ. ਯੂ. ਐਨ. ਸੰਬੰਧੀ ਆਪਣੀ ਭਾਗੀਦਾਰੀ ਦੇਣ ਤੇ ਇਸ ਸੰਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰਕੇ ਸਕੂਲ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ | ਪਿ੍ੰਸੀਪਲ ਮੈਡਮ ਮੋਨਾ ਘਈ ਵਲੋਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਤੇ ਸਮਾਜਿਕ ਚੁਨੌਤੀਆਂ ਦੇ ਹੱਲ ਲਈ ਭਵਿੱਖ 'ਚ ਤਿਆਰ ਰਹਿਣ ਲਈ ਉਤਸ਼ਾਹਿਤ ਕੀਤਾ | ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਜੱਜ, ਵਾਇਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ), ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ ਜੱਜ, ਸਕੂਲ ਕੋਰਆਰਡੀਨੇਟਰਜ਼, ਹਾਊਸ ਇੰਚਾਰਜ, ਐਕਟੀਵਿਟੀ ਇੰਚਾਰਜ ਤੇ ਸਟਾਫ਼ ਮੈਂਬਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਤੁਗਲਕਾਬਾਦ ਮੰਦਰ ਨਿਰਮਾਣ ਲਈ ਟਰੱਸਟ ਮੈਂਬਰਾਂ ਵਲੋਂ ਸੰਤ ਨਿਰੰਜਣ ਦਾਸ ਨਾਲ ਚਰਚਾ <br/> ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਆਸ਼ਾ ਵਰਕਰ ਦਿਵਸ ਮਨਾਇਆ <br/>
Ad Position 24