ਕਪੂਰਥਲਾ, 27 ਅਪ੍ਰੈਲ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਦਾ ਅੰਤਰ ਹਾਊਸ, ਕਾਸਟਿਊਮ ਪਾਰਟੀ ਮੁਕਾਬਲਾ ਕਰਵਾਇਆ, ਜਿਸ ਦਾ ਉਦੇਸ਼ ਵਿਸ਼ਵ ਧਰਤੀ ਦਿਵਸ 'ਤੇ ਨੰਨੇ੍ਹ ਮੁੰਨੇ ਵਿਦਿਆਰਥੀਆਂ 'ਚ ਵਾਤਾਵਰਨ ਪ੍ਰਤੀ ਜਾਗਰੂਕਤਾ ਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ | ਵਿਦਿਆਰਥੀਆਂ ਨੇ ਦਰੱਖ਼ਤਾਂ, ਨਦੀਆਂ, ਜਾਨਵਰਾਂ ਤੇ ਧਰਤੀ ਬਚਾਉਣ ਦੇ ਸੁਨੇਹੇ ਨੂੰ ਦਰਸਾਉਂਦੀਆਂ ਖ਼ੂਬਸੂਰਤ ਪਹਿਰਾਵੇ ਵਿਚ ਦਿੱਤੀ ਗਈ ਪੇਸ਼ਕਾਰੀ ਯਾਦਗਾਰੀ ਰਹੀ | ਪੇਸ਼ਕਾਰੀ 'ਚ ਵਿਦਿਆਰਥੀਆਂ ਨੇ ਵਾਤਾਵਰਨ ਸੁਰੱਖਿਆ ਦਾ ਸੁਨੇਹਾ ਵੀ ਦਿੱਤਾ | ਸਕੂਲ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਧਰਤੀ ਨੂੰ ਸਾਫ਼ ਤੇ ਹਰਿਆ ਭਰਿਆ ਰੱਖਣ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਪਾਣੀ ਬਚਾਉਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ | ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ ਤੇ ਅਧਿਆਪਕਾ ਕਰੂਣਾ ਦੀ ਦੇਖ-ਰੇਖ ਹੇਠ ਇਹ ਮੁਕਾਬਲਾ ਕਰਵਾਇਆ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |