ਹੁਸੈਨਪੁਰ, 27 ਅਪ੍ਰੈਲ (ਤਰਲੋਚਨ ਸਿੰਘ ਸੋਢੀ)-ਆਰ. ਸੀ. ਐਫ. ਕਰਮਚਾਰੀ ਸੰਘ (ਰਜਿ) ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਸਮੂਹ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਦੇ ਓ. ਬੀ. ਸੀ. ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਤੇ ਬੈਕਵਰਡ ਕਲਾਸ ਫੈਡਰੇਸ਼ਨ ਦੇ ਪੰਜਾਬ ਪ੍ਰਧਾਨ ਬਲਵਿੰਦਰ ਸਿੰਘ ਮੁਲਤਾਨੀ ਨਾਲ ਮੁਲਾਕਾਤ ਕੀਤੀ ਅਤੇ ਵੱਖ-ਵੱਖ ਮਸਲਿਆਂ ਤੇ ਵਿਸਥਾਰਪੂਰਵਕ ਚਰਚਾ ਕਰਦਿਆਂ ਲੋੜੀਂਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਅਪੀਲ ਕੀਤੀ | ਇਸ ਦੌਰਾਨ ਜਸਵਿੰਦਰ ਸਿੰਘ ਜਰਨਲ ਸੈਕਟਰੀ, ਰਾਕੇਸ਼ ਕੁਮਾਰ ਬਾਗੜੀ ਪ੍ਰਧਾਨ, ਤਜਿੰਦਰ ਸਿੰਘ ਖ਼ਾਲਸਾ ਵਰਕਿੰਗ ਪ੍ਰਧਾਨ, ਰਮੇਸ਼ ਕੁਮਾਰ ਸਹਾਇਕ ਸਕੱਤਰ, ਸੁਭਾਸ਼ ਕੁਮਾਰ ਤੇ ਨਾਇਅਰ ਨੇ ਰੇਲ ਕੋਚ ਫ਼ੈਕਟਰੀ ਦੇ ਕਰਮਚਾਰੀਆਂ ਦੀਆਂ ਭਖਦੀਆਂ ਮੰਗਾਂ ਸੰਬੰਧੀ ਉਕਤ ਅਹੁਦੇਦਾਰਾਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਪੂਰੀਆਂ ਕਰਨ ਦੀ ਮੰਗ ਕੀਤੀ | ਇਸ ਦੌਰਾਨ ਆਰ. ਸੀ. ਐਫ. ਕਰਮਚਾਰੀ ਸੰਘ (ਰਜਿ) ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਵਾਉਂਦਿਆਂ ਓ. ਬੀ. ਸੀ. ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਤੇ ਬੈਕਵਰਡ ਕਲਾਸ ਫੈਡਰੇਸ਼ਨ ਦੇ ਪੰਜਾਬ ਪ੍ਰਧਾਨ ਬਲਵਿੰਦਰ ਸਿੰਘ ਮੁਲਤਾਨੀ ਨੇ ਕਿਹਾ ਕਿ ਉਨ੍ਹਾਂ ਦੀਆਂ ਇਹ ਲੋੜੀਂਦੀਆਂ ਮੰਗਾਂ ਜਲਦ ਪੂਰੀਆਂ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ |