ਕਪੂਰਥਲਾ, 27 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਲਿਟਲ ਏਾਜਲਸ ਕੋ ਐਡ ਸਕੂਲ ਕਪੂਰਥਲਾ ਦੇ ਨਵੇਂ ਅਕਾਦਮਿਕ ਵਰ੍ਹੇ ਲਈ ਵੱਖ-ਵੱਖ ਹਾਊਸਾਂ ਦੇ ਚੁਣੇ ਗਏ ਇੰਚਾਰਜਾਂ ਹੈੱਡ ਬੁਆਏ ਤੇ ਹੈੱਡ ਗਰਲ ਦੀ ਤਾਜਪੋਸ਼ੀ ਸੰਬੰਧੀ ਇਕ ਸਮਾਗਮ ਕਰਵਾਇਆ, ਜਿਸ ਦੀ ਸ਼ੁਰੂਆਤ ਦੀਪ ਜਲਾਉਣ ਨਾਲ ਹੋਈ ਤੇ ਬਾਅਦ 'ਚ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ ਪੇਸ਼ ਕੀਤੀ | ਇਸ ਮੌਕੇ ਕਾਲਜ ਦੀ ਵਿਦਿਆਰਥੀ ਕੌਂਸਲ ਦੇ ਚੁਣੇ ਗਏ ਅਹੁਦੇਦਾਰਾਂ ਨੂੰ ਸਹੁੰ ਚੁਕਾਈ ਗਈ ਤੇ ਬਾਅਦ 'ਚ ਹੈੱਡ ਬੁਆਏ ਅਦਿੱਤਿਆ, ਉਪ ਹੈੱਡ ਬੁਆਏ ਕੰਵਲਨੂਰ ਸਿੰਘ ਭੱਲਾ, ਹੈੱਡ ਗਰਲ ਧਿ੍ਤੀ, ਉਪ ਹੈੱਡ ਗਰਲ ਸੁਹਾਨਾ, ਵਿਦਿਆਰਥੀ ਕੌਂਸਲ ਦੇ ਇੰਚਾਰਜ ਇੰਦਰਪ੍ਰਤਾਪ ਸਿੰਘ, ਹਾਊਸ ਸਪੋਰਟਸ ਕੈਪਟਨ ਦੀਪਤੀ ਨੂੰ ਸਕੂਲ ਦੀ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਤੇ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਅਗਵਾਈ ਦੇ ਗੁਣਾਂ ਦਾ ਵਿਕਾਸ ਕਰਨ ਤੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਦੀ ਪ੍ਰਤੀ ਜਾਗਰੂਕ ਕਰਨਾ ਹੈ | ਸਕੂਲ ਦੀ ਚੇਅਰਪਰਸਨ ਤੇ ਪਿੰ੍ਰਸੀਪਲ ਨੇ ਵਿਦਿਆਰਥੀ ਕੌਂਸਲ ਦੇ ਨਵੇਂ ਬਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਇਮਾਨਦਾਰੀ, ਅਨੁਸ਼ਾਸਨ ਤੇ ਸਮਰਪਣ ਦੀ ਭਾਵਨਾ ਨਾਲ ਆਪਣੇ ਫ਼ਰਜ ਨਿਭਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਇਹ ਅਹੁਦੇ ਸਿਰਫ਼ ਸਨਮਾਨ ਨਹੀਂ ਸਗੋਂ ਇਕ ਵੱਡੀ ਜ਼ਿੰਮੇਵਾਰੀ ਹੈ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਵਿਦਿਆਰਥੀ ਆਪਣੀ ਇਸ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਾਲ ਨਿਭਾਉਣਗੇ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |