03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫਗਵਾੜਾ ਵਿਖੇ ਨਾੜ ਨਾ ਸਾੜਣ ਬਾਰੇ ਲੱਗਾ ਜਾਗਰੂਕਤਾ ਕੈਂਪ <br/>

Ad Position 21
No active advertisement
ਅਜੀਤ ਡੈਸਕ 28-04-2026
ਫਗਵਾੜਾ, 27 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਦਫ਼ਤਰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫਗਵਾੜਾ ਵਿਖੇ ਕਣਕ ਦੀ ਨਾੜ ਨਾ ਸਾੜਣ ਬਾਰੇ ਜਾਗਰੂਕਤਾ ਕੈਂਪ ਆਯੋਜਿਤ ਕੀਤਾ | ਇਸ ਦੌਰਾਨ ਸ੍ਰੀਮਤੀ ਸੀਮਾ ਰਾਣੀ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫਗਵਾੜਾ, ਇੰਸਪੈਕਟਰ ਕੁਲਦੀਪ ਸਿੰਘ ਤੇ ਇੰਸਪੈਕਟਰ ਮਨਜਿੰਦਰ ਸਿੰਘ ਨੇ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਸਕੱਤਰਾਂ ਨਾਲ ਸੰਬੋਧਨ ਕਰਦਿਆਂ ਨਾੜ ਸਾੜਨ ਤੋਂ ਬਚਣ ਲਈ ਜਾਗਰੂਕ ਕੀਤਾ | ਉਨ੍ਹਾਂ ਨੇ ਸਮਝਾਇਆ ਕਿ ਨਾੜ ਸਾੜਨ ਕਾਰਨ ਹਵਾ 'ਚ ਜ਼ਹਿਰੀਲੇ ਧੂੰਏਾ ਦੀ ਮਾਤਰਾ ਵਧਦੀ ਹੈ, ਜੋ ਮਨੁੱਖੀ ਸਿਹਤ ਤੇ ਵਾਤਾਵਰਨ ਦੋਵਾਂ ਲਈ ਹਾਨੀਕਾਰਕ ਹੈ | ਇਸ ਦੇ ਨਾਲ ਹੀ, ਇਹ ਪ੍ਰਕਿਰਿਆ ਮਿੱਟੀ ਦੇ ਜ਼ਰੂਰੀ ਪੋਸ਼ਕ ਤੱਤਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ ਅਤੇ ਖੇਤੀ ਲਈ ਲਾਭਦਾਇਕ ਜੀਵਾਂ ਨੂੰ ਨਸ਼ਟ ਕਰ ਦਿੰਦੀ ਹੈ, ਜਿਸ ਨਾਲ ਭਵਿੱਖ ਦੀ ਫ਼ਸਲ ਦੀ ਪੈਦਾਵਾਰ ਪ੍ਰਭਾਵਿਤ ਹੋ ਸਕਦੀ ਹੈ | ਉਨ੍ਹਾਂ ਵਲੋਂ ਇਹ ਵੀ ਅਪੀਲ ਕੀਤੀ ਗਈ ਕਿ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਵੱਧ ਤੋਂ ਵੱਧ ਖੇਤੀਬਾੜੀ ਮਸ਼ੀਨਰੀ ਉਪਲਬਧ ਕਰਵਾਈ ਜਾਵੇ | ਅੰਤ 'ਚ ਪਰਵਿੰਦਰ ਸਿੰਘ ਸਕੱਤਰ ਪਲਾਹੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਵਿਸ਼ਵਾਸ ਦਵਾਇਆ ਗਿਆ ਕਿ ਸਮੂਹ ਸਹਿਕਾਰੀ ਖੇਤੀਬਾੜੀ ਸਭਾਵਾਂ ਇਸ ਸੰਬੰਧੀ ਵੱਧ ਤੋਂ ਵੱਧ ਕਿਸਾਨ ਭਰਾਵਾਂ ਨੂੰ ਜਾਗਰੂਕ ਕਰਨਗੀਆਂ | ਇਸ ਮੌਕੇ ਸੁਖਵਿੰਦਰ ਸਿੰਘ, ਚਰਨਜੀਤ ਸਿੰਘ, ਬਹਾਦਰ ਸਿੰਘ, ਕਮਲਜੀਤ ਸਿੰਘ, ਵਿਜੈ ਕੁਮਾਰ ਅਠੌਲੀ, ਬਲਵੀਰ ਪਿੰ੍ਰਸ ਕੁਮਾਰ, ਗੁਰਵਿੰਦਰ ਸਿੰਘ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਸਕੂਲ ਵਿਖੇ ਜਨਗਣਨਾ ਦੀ ਦਿੱਤੀ ਟ੍ਰੇਨਿੰਗ <br/> ਅਗਲੀ ਖ਼ਬਰ ਲਿਟਲ ਏਾਜਲਸ ਕੋ ਐਡ ਸਕੂਲ ਵਿਦਿਆਰਥੀ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਦੀ ਤਾਜਪੋਸ਼ੀ ਸੰਬੰਧੀ ਸਮਾਗਮ <br/>
Ad Position 24