04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਰੇਲਵੇ ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਆਰ. ਸੀ. ਐਫ਼. ਨੇ ਤੀਜਾ ਸਥਾਪਨਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 28-04-2026
ਹੁਸੈਨਪੁਰ, 27 ਅਪ੍ਰੈਲ (ਤਰਲੋਚਨ ਸਿੰਘ ਸੋਢੀ)-ਆਲ ਇੰਡੀਆ ਰੇਲਵੇ ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਆਰ. ਸੀ. ਐਫ਼. ਵਲੋਂ ਆਪਣਾ ਤੀਜਾ ਸਥਾਪਨਾ ਦਿਵਸ ਸੁਪਰਵਾਈਜ਼ਰ ਕਲੱਬ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਜ਼ੋਰ-ਸ਼ੋਰ ਨਾਲ ਮਨਾਇਆ, ਜਿਸ ਦੌਰਾਨ ਫੈਡਰੇਸ਼ਨ ਦੇ ਪ੍ਰਧਾਨ ਚਮਨ ਲਾਲ ਨੇ ਸਥਾਪਨਾ ਦਿਵਸ ਸੰਬੰਧੀ ਸਮਾਗਮ 'ਚ ਸ਼ਾਮਿਲ ਹੋਏ ਸਾਥੀਆਂ ਨੂੰ ਜੀ ਆਇਆ ਕਹਿੰਦਿਆਂ ਹੋਇਆ ਕਿਹਾ ਕਿ ਆਲ ਇੰਡੀਆ ਰੇਲਵੇ ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਆਰ. ਸੀ. ਐਫ਼. ਦੀ ਇਹ ਬਹੁਤ ਵੱਡੀ ਪ੍ਰਾਪਤੀ ਹੈ ਕਿ ਉਸ ਨੇ ਸੇਵਾ ਮੁਕਤ ਕਰਮਚਾਰੀਆਂ ਦੀਆਂ ਕਈ ਲੋੜੀਂਦੀਆਂ ਮੰਗਾਂ ਲੰਬੇ ਸਮੇਂ ਤੋਂ ਜੋ ਲਟਕਦੀਆਂ ਆ ਰਹੀਆਂ ਸਨ ਉਨ੍ਹਾਂ ਨੂੰ ਪੂਰਾ ਕਰਵਾਉਣ ਵਿਚ ਸਫਲਤਾ ਹਾਸਿਲ ਕੀਤੀ ਹੈ ਅਤੇ ਰਹਿੰਦੀਆਂ ਅਧੂਰੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਫੈਡਰੇਸ਼ਨ ਦੇ ਸਕੱਤਰ ਨਿਰੰਜਨ ਸਿੰਘ ਨੇ ਫੈਡਰੇਸ਼ਨ ਵਲੋਂ ਪਿਛਲੇ ਸਮੇਂ ਵਿਚ ਕੀਤੀਆਂ ਪ੍ਰਾਪਤੀਆਂ ਤੇ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਕੀਤੇ ਹੱਲ ਪ੍ਰਤੀ ਵਿਸਥਾਰਪੂਰਵਕ ਚਾਨਣਾ ਪਾਇਆ | ਅੰਤ 'ਚ ਫੈਡਰੇਸ਼ਨ ਦੇ ਜ਼ੋਨਲ ਸਕੱਤਰ ਰਾਜਿੰਦਰ ਸਿੰਘ ਨੇ ਪੈਨਸ਼ਨਰਾਂ ਨੂੰ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਫੈਡਰੇਸ਼ਨ ਦੇ ਰੇਲਵੇ ਪੈਨਸ਼ਨਰ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਦੇ ਸਾਲਾਨਾ ਇਨਾਮ ਵੰਡ ਸਮਾਗਮ 'ਚ ਹੋਣਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ <br/> ਅਗਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਸਕੂਲ ਵਿਖੇ ਜਨਗਣਨਾ ਦੀ ਦਿੱਤੀ ਟ੍ਰੇਨਿੰਗ <br/>
Ad Position 24