ਕਪੂਰਥਲਾ, 27 ਅਪ੍ਰੈਲ (ਅਮਰਜੀਤ ਕੋਮਲ)-ਪੜਿ੍ਹਆ ਲਿਖਿਆ ਮਨੁੱਖ ਹੀ ਨਵੇਂ 'ਤੇ ਨਰੋਏ ਸਮਾਜ ਦੀ ਸਿਰਜਣਾ ਕਰ ਸਕਦਾ ਹੈ | ਇਹ ਪ੍ਰਗਟਾਵਾ ਡਾ. ਕਰਮਜੀਤ ਸਿੰਘ ਚਾਹਲ ਰਜਿਸਟਰਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ 'ਚ ਕਾਲਜ ਦੀ ਗਵਰਨਿੰਗ ਕੌਂਸਲ ਦੀ ਪ੍ਰਧਾਨ ਬੀਬੀ ਬਲਬੀਰ ਕੌਰ ਦੀ ਅਗਵਾਈ ਤੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਕਾਲਜ ਦੇ ਸਾਲਾਨਾ ਇਨਾਮ ਵੰਡ ਸਮਾਗਮ 'ਚ ਵਿੱਦਿਅਕ ਸੈਸ਼ਨ 2025-26 ਦੌਰਾਨ ਅਕਾਦਮਿਕ, ਸਭਿਆਚਾਰਕ ਤੇ ਸਹਿ ਅਕਾਦਮਿਕ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਤਕਸੀਮ ਕਰਨ ਤੋਂ ਬਾਅਦ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਸਨਮਾਨ ਚਿੰਨ੍ਹ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਤੇ ਜ਼ਿੰਦਗੀ 'ਚ ਉਨ੍ਹਾਂ ਨੂੰ ਮਿਹਨਤ, ਅਨੁਸ਼ਾਸਨ ਤੇ ਸਕਾਰਾਤਮਿਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਇਨਾਮ ਸਿਰਫ਼ ਸਨਮਾਨ ਨਹੀਂ ਸਗੋਂ ਭਵਿੱਖ ਲਈ ਨਵੀਆਂ ਪ੍ਰੇਰਣਾਵਾਂ ਦਾ ਸਰੋਤ ਹੁੰਦੇ ਹਨ | ਇਸ ਮੌਕੇ ਵਿਸ਼ੇਸ਼ ਮਹਿਮਾਨ ਡਾ. ਕੁਲਜੀਤ ਕੌਰ ਮੁਖੀ ਕੰਪਿਊਟਰ ਸਾਇੰਸ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕੀਤੀ | ਇਸ ਤੋਂ ਪਹਿਲਾਂ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿੱਦਿਅਕ ਸੈਸ਼ਨ 2025-26 ਵਿਚ ਕਾਲਜ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਪ੍ਰਾਪਤੀਆਂ ਸੰਬੰਧੀ ਰਿਪੋਰਟ ਪੇਸ਼ ਕੀਤੀ | ਪਿ੍ੰਸੀਪਲ ਨੇ ਦੱਸਿਆ ਕਿ ਅਕਾਦਮਿਕ ਖੇਤਰ 'ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ 110 ਵਿਦਿਆਰਥੀਆਂ, ਯੂਨੀਵਰਸਿਟੀ ਦੇ ਜ਼ੋਨਲ ਯੂਥ ਫ਼ੈਸਟੀਵਲ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ 50 ਤੇ ਸਹਿ ਅਕਾਦਮਿਕ ਗਤੀਵਿਧੀਆਂ 'ਚ ਵੱਡੀਆਂ ਪ੍ਰਾਪਤੀਆਂ ਕਰਨ ਵਾਲੇ 40 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਗਿੱਧਾ, ਸੋਲੋ ਡਾਂਸ, ਕਵਿਤਾ, ਗੀਤ ਤੇ ਹੋਰ ਸੱਭਿਆਚਾਰ ਵੰਨਗੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਵਿਦਿਆਰਥੀ ਸਿਮਰਦੀਪ ਕੌਰ ਨੂੰ ਬੈੱਸਟ ਲਾਇਬ੍ਰੇਰੀ ਯੂਜ਼ਰ ਐਵਾਰਡ, ਅਮਨਪ੍ਰੀਤ ਕੌਰ ਤੇ ਵਰੁਨਪ੍ਰੀਤ ਕੌਰ ਨੂੰ ਅਕਾਦਮਿਕ ਐਕਸੀਲੈਂਸ ਐਵਾਰਡ, ਹਰਮਨਦੀਪ ਸਿੰਘ ਤੇ ਰਵਨੂਰ ਸਿੰਘ ਨੂੰ ਡਿਲੀਜੈਂਟ ਸਟੂਡੈਂਟ ਐਵਾਰਡ, ਅਨਮੋਲ ਸਿੰਘ ਨੂੰ ਹਾਈਐਸਟ ਅਟੈਂਡੈਂਟ ਐਵਾਰਡ, ਹਰਸ਼ਦੀਪ ਸਿੰਘ, ਨਵਦੀਪ ਕੌਰ ਤੇ ਅਮਨਦੀਪ ਕੌਰ ਨੂੰ ਆਰਟਫੁਲੀ ਕਿਰੀਏਟ ਐਵਾਰਡ, ਗੁਰਜੀਤ ਸਿੰਘ ਤੇ ਰਮਨਦੀਪ ਸਿੰਘ ਨੂੰ ਕਲਚਰਲ ਅਚੀਵਮੈਂਟ ਐਵਾਰਡ, ਦਵਿੰਦਰ ਸਿੱਧੂ ਨੂੰ ਬੈੱਸਟ ਸਟੂਡੈਂਟ ਆਫ਼ ਈਯਰ ਦੇ ਐਵਾਰਡ, ਪ੍ਰੋ. ਵਰਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ ਤੇ ਪ੍ਰੋ. ਮਨਮੋਹਨ ਕੁਮਾਰ ਨੂੰ ਬੈੱਸਟ ਲਾਇਬ੍ਰੇਰੀ ਯੂਜ਼ਰ ਐਵਾਰਡ ਤੇ ਪ੍ਰੋ. ਇੰਦਰਪ੍ਰੀਤ ਸਿੰਘ ਨੂੰ ਐਪਰੀਸੀਏਸ਼ਨ ਐਵਾਰਡ ਨਾਲ ਸਨਮਾਨਿਤ ਕੀਤਾ | ਸਮਾਗਮ ਦੀ ਸਮਾਪਤੀ 'ਤੇ ਕਾਲਜ ਦੇ ਰਜਿਸਟਰਾਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ, ਸਮੂਹ ਅਧਿਆਪਕਾਂ, ਬੱਚਿਆਂ ਦੇ ਮਾਪਿਆਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਪੋ੍ਰ. ਵਰਿੰਦਰ ਕੌਰ ਨੇ ਨਿਭਾਈ |