04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਬਾਬਾ ਸੰਗਤ ਸਿੰਘ ਦੇ ਜਨਮ ਦਿਵਸ ਦੇ ਸੰਬੰਧ 'ਚ ਮਹਾਨ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 28-04-2026
ਫਗਵਾੜਾ, 27 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸੁਖਚੈਨਆਣਾ ਸਾਹਿਬ ਤੇ ਬਾਬਾ ਸੰਗਤ ਸਿੰਘ ਖ਼ਾਲਸਾ ਦਲ (ਰਜਿ) ਪੰਜਾਬ ਸਰਕਲ ਫਗਵਾੜਾ ਵਲੋਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਚਮਕੌਰ ਗੜ੍ਹੀ ਦੇ ਸ਼ੋ੍ਰਮਣੀ ਸ਼ਹੀਦ ਬਾਬਾ ਸੰਗਤ ਸਿੰਘ ਦੇ ਜਨਮ ਦਿਨ ਦੇ ਸੰਬੰਧ 'ਚ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਕਰਵਾਇਆ | ਸਮਾਗਮ 'ਚ ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਸੰਤ ਬਾਬਾ ਜੀਤ ਸਿੰਘ, ਮੁਖੀ ਨਿਰਮਲ ਕੁਟੀਆ ਜੌਹਲਾਂ ਵਾਲੇ, ਭਾਈ ਗੁਰਦੀਪ ਸਿੰਘ ਪਰੇਮਪੁਰ ਵਾਲੇ ਜਥਾ, ਭਾਈ ਸ਼ਮਸ਼ੇਰ ਸਿੰਘ ਹਜ਼ੂਰੀ ਰਾਗੀ, ਭਾਈ ਜਸਵਿੰਦਰ ਸਿੰਘ ਛਾਪਾ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਸਮਾਗਮ 'ਚ ਸੰਤ ਬਾਬਾ ਜੀਤ ਸਿੰਘ ਮੁਖੀ ਨਿਰਮਲ ਕੁੱਟੀਆਂ ਜੌਹਲਾਂ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਇਸ ਮੌਕੇ ਸੰਗਤਾਂ ਨਾਲ ਪ੍ਰਵਚਨਾਂ ਦੀ ਸਾਂਝ ਪਾਈ | ਇਸ ਮੌਕੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਤੇ ਬਾਬਾ ਸੰਗਤ ਸਿੰਘ ਖ਼ਾਲਸਾ ਦਲ (ਰਜਿ) ਪੰਜਾਬ, ਸਰਕਲ ਫਗਵਾੜਾ ਵਲੋਂ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਨੂੰ ਸਨਮਾਨ ਚਿੰਨ੍ਹ, ਸਿਰੋਪਾਓ ਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਭਾਈ ਅੰਮਿ੍ਤਪਾਲ ਸਿੰਘ ਤੇ ਭਾਈ ਬਲਵਿੰਦਰ ਸਿੰਘ ਨੇ ਨਿਭਾਈ | ਇਸ ਮੌਕੇ ਨਰਿੰਦਰ ਸਿੰਘ ਮੈਨੇਜਰ, ਪਰਮਜੀਤ ਸਿੰਘ ਖੁਰਾਣਾ, ਪੰਜਾਬ ਦੇ ਪ੍ਰਧਾਨ ਤਰਲੋਚਨ ਸਿੰਘ, ਜਤਿੰਦਰ ਸਿੰਘ ਖ਼ਾਲਸਾ ਮੀਤ ਪ੍ਰਧਾਨ, ਮਨਦੀਪ ਸਿੰਘ, ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਸ਼ਹਿਰੀ, ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਦਿਹਾਤੀ, ਧਾਰਮਿਕ ਆਗੂ ਸਤਨਾਮ ਸਿੰਘ ਅਰਸ਼ੀ, ਢਾਡੀ.ਗੁਰਦਿਆਲ ਸਿੰਘ, ਜਸਦੇਵ ਸਿੰਘ ਪਿ੍ੰਸ, ਜਗਜੀਤ ਸਿੰਘ, ਜਸਵੀਰ ਸਿੰਘ ਢਿੱਲੋਂ, ਬਲਜਿੰਦਰ ਸਿੰਘ ਠੇਕੇਦਾਰ, ਬੀਬੀ ਸਰਬਜੀਤ ਕੌਰ, ਵਰਿੰਦਰ ਸਿੰਘ ਕੰਬੋਜ, ਹਰਵਿੰਦਰ ਸਿੰਘ ਬਾਵਾ, ਜਸਵੀਰ ਸਿੰਘ ਸੱਗੂ, ਨਛੱਤਰ ਸਿੰਘ ਪੁਆਰ, ਕੁਲਵਿੰਦਰ ਸਿੰਘ ਕਿੰਦਾ, ਬੀਬੀ ਕਮਲਜੀਤ ਕੌਰ, ਬੀਬੀ ਪਰਮਿੰਦਰ ਕੌਰ ਖ਼ਾਲਸਾ, ਬੀਬੀ ਪਰਮਜੀਤ ਕੌਰ, ਹਰਬਿੰਦਰ ਸਿੰਘ ਗੌਂਸਪੁਰ, ਭੁਪਿੰਦਰ ਸਿੰਘ ਭੁੱਲਾਰਾਈ, ਪਾਲ ਸਿੰਘ, ਨਛੱਤਰ ਸਿੰਘ, ਹਰਜਿੰਦਰ ਸਿੰਘ ਖ਼ਾਲਸਾ, ਬਹਾਦਰ ਸਿੰਘ ਸੰਗਤਪੁਰ, ਅਵਤਾਰ ਸਿੰਘ ਮੰਗੀ, ਜਸਵਿੰਦਰ ਸਿੰਘ ਘੁੰਮਣ, ਮੋਹਣ ਸਿੰਘ ਸ਼ਾਹੀ, ਗੁਰਦੀਪ ਸਿੰਘ ਦੀਪਾ, ਰਵਿੰਦਰ ਸਿੰਘ ਰਾਏ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਨੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਦੇ ਸਾਲਾਨਾ ਇਨਾਮ ਵੰਡ ਸਮਾਗਮ 'ਚ ਹੋਣਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ <br/>
Ad Position 24