13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਯੂਥ ਕਲੱਬ ਟਾਂਡੀ ਨੇ ਕਬੱਡੀ ਤੇ ਵਾਲੀਬਾਲ ਟੂਰਨਾਮੈਂਟ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 29-04-2026
ਨਡਾਲਾ, 28 ਅਪ੍ਰੈਲ (ਰਘਬਿੰਦਰ ਸਿੰਘ)-ਨੇੜਲੇ ਪਿੰਡ ਟਾਂਡੀ ਦੇ ਯੂਥ ਕਲੱਬ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਬੱਡੀ ਤੇ ਵਾਲੀਬਾਲ ਟੂਰਨਾਮੈਂਟ ਕਰਵਾਇਆ | ਟੂਰਨਾਮੈਂਟ 'ਚ ਇਲਾਕੇ ਦੀਆਂ ਵੱਖ-ਵੱਖ ਟੀਮਾਂ ਨੇ ਭਰਪੂਰ ਹਿੱਸਾ ਲਿਆ ਅਤੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦਰਸ਼ਕਾਂ ਦਾ ਮਨ ਮੋਹ ਲਿਆ | ਟੂਰਨਾਮੈਂਟ ਦਾ ਉਦਘਾਟਨ ਪਿੰਡ ਦੇ ਪਤਵੰਤਿਆਂ ਵਲੋਂ ਸਾਂਝੇ ਤੌਰ 'ਤੇ ਕੀਤਾ, ਜਿਨ੍ਹਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਉਨ੍ਹਾਂ ਨੂੰ ਖੇਡਾਂ ਵਿਚ ਅੱਗੇ ਵਧਣ ਲਈ ਹੌਸਲਾ ਅਫਜ਼ਾਈ ਕੀਤੀ | ਕਬੱਡੀ ਤੇ ਵਾਲੀਬਾਲ ਦੇ ਮੁਕਾਬਲੇ ਬੜੀ ਹੀ ਰੋਮਾਂਚਕ ਰਹੇ ਅਤੇ ਦਰਸ਼ਕਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਵਾਈ | ਫਾਈਨਲ ਮੁਕਾਬਲਿਆਂ 'ਚ ਜਿੱਤ ਹਾਸਿਲ ਕਰਨ ਵਾਲੀਆਂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ | ਯੂਥ ਕਲੱਬ ਮੈਂਬਰਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਖੇਡ ਸਮਾਗਮ ਨੌਜਵਾਨਾਂ 'ਚ ਖੇਡ ਭਾਵਨਾ ਨੂੰ ਮਜ਼ਬੂਤ ਕਰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹਾਂ ਤੋਂ ਦੂਰ ਰੱਖਣ ਵਿਚ ਮਦਦਗਾਰ ਸਾਬਤ ਹੁੰਦੇ ਹਨ | ਇਸ ਮੌਕੇ ਕਲੱਬ ਦੇ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਮਾਗਮ ਕਰਵਾਏ ਜਾਂਦੇ ਰਹਿਣਗੇ | ਇਸ ਮੌਕੇ ਵਿਸ਼ਾਂਤ, ਐਡਵੋਕੇਟ ਜਗਜੀਤ ਸਿੰਘ, ਹਰਵਿੰਦਰਪਾਲ ਸਿੰਘ (ਹੈਰੀ ਟਾਂਡੀ), ਕੁਲਦੀਪ ਸਿੰਘ ਟਾਂਡੀ ਨਵਦੀਪ ਨਡਾਲਾ, ਬੱਬੂ ਟਾਂਡੀ, ਸਤਵੀਰ ਟਾਂਡੀ, ਸਰਪੰਚ ਤਰਵੇਲ ਸਿੰਘ, ਮਲਕੀਤ ਸਿੰਘ ਟਾਂਡੀ, ਪੰਚ ਕਮਲਜੀਤ ਸਿੰਘ, ਕੈਪਟਨ ਟਾਂਡੀ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭੁਲੱਥ ਸਹਿਕਾਰੀ ਸਭਾ 'ਤੇ 'ਆਪ' ਦਾ ਕਬਜ਼ਾ, ਜਸਵੰਤ ਕੌਰ ਗੁਰਾਇਆ ਪ੍ਰਧਾਨ ਚੁਣੇ ਗਏ <br/> ਅਗਲੀ ਖ਼ਬਰ ਗਗਨ ਸੀਡ ਸਟੋਰ ਸੁਲਤਾਨਪੁਰ ਲੋਧੀ ਵਲੋਂ ਝੋਨੇ ਦਾ ਨਵਾਂ ਬੀਜ ਨਵਦੀਪ 808 ਲਾਂਚ, ਕਿਸਾਨਾਂ ਨੂੰ ਵੰਡੀਆਂ ਥੈਲੀਆਂ <br/...
Ad Position 24