ਨਡਾਲਾ, 28 ਅਪ੍ਰੈਲ (ਰਘਬਿੰਦਰ ਸਿੰਘ)-ਕੌਮਾਂਤਰੀ ਪਾਵਰ ਲਿਫਟਰ ਪ੍ਰਦੀਪ ਘਈ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ (ਆਪ) ਨੂੰ ਆਪਣਾ ਸਮਰਥਨ ਦੇ ਦਿੱਤਾ ਹੈ | ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕਰਦਿਆਂ ਕਿਹਾ ਕਿ ਪ੍ਰਦੀਪ ਘਈ ਵਰਗੇ ਖਿਡਾਰੀ ਦੇ ਪਾਰਟੀ ਨਾਲ ਜੁੜਨ ਨਾਲ ਆਪ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਨੇ ਕਿਹਾ ਕਿ ਪ੍ਰਦੀਪ ਘਈ ਨੇ ਖੇਡਾਂ ਦੇ ਖੇਤਰ 'ਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ ਅਤੇ ਨੌਜਵਾਨਾਂ ਲਈ ਪੇ੍ਰਰਨਾ ਸਰੋਤ ਹਨ | ਸਰੋਤਾਂ ਮੁਤਾਬਿਕ, ਪ੍ਰਦੀਪ ਘਈ ਨੂੰ ਜਲਦ ਹੀ ਜ਼ਿਲ੍ਹਾ ਸਪੋਰਟਸ ਵਿੰਗ ਦਾ ਚੇਅਰਮੈਨ ਵੀ ਨਿਯੁਕਤ ਕੀਤਾ ਜਾ ਰਿਹਾ ਹੈ, ਜਿਸ ਨਾਲ ਪਾਰਟੀ ਵਿਚ ਉਨ੍ਹਾਂ ਦੀ ਭੂਮਿਕਾ ਹੋਰ ਵਧੇਗੀ | ਇਸ ਮੌਕੇ ਪ੍ਰਦੀਪ ਘਈ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਨੀਤੀਆਂ ਤੇ ਲੋਕ ਹਿਤ ਵਿਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ ਤੇ ਉਹ ਪੂਰੀ ਲਗਨ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਇਸ ਮੌਕੇ ਨਗਰ ਪੰਚਾਇਤ ਪ੍ਰਧਾਨ ਭੁਲੱਥ ਰਸ਼ਪਾਲ ਸ਼ਰਮਾ, ਕੌਂਸਲਰ ਗੌਰਵ ਸਭਰਵਾਲ, ਕੌਂਸਲਰ ਰਮਨਦੀਪ, ਕੌਂਸਲਰ ਬੂਟਾ ਸਿੰਘ, ਅਜੇ ਬਾਲੀ, ਰਾਹੁਲ ਮਿਗਲਾਨੀ ਤੇ ਹੋਰ ਹਾਜ਼ਰ ਸਨ |