13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਲਾਟੀਆਂਵਾਲ ਵਿਖੇ ਪੁਲਿਸ ਵਲੋਂ 'ਕਾਸੋ ਆਪ੍ਰੇਸ਼ਨ' ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ <br/>

Ad Position 21
No active advertisement
ਅਜੀਤ ਡੈਸਕ 29-04-2026
ਡਡਵਿੰਡੀ, 28 ਅਪ੍ਰੈਲ (ਦਿਲਬਾਗ ਸਿੰਘ ਝੰਡ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਹੋਈ ਯੰਗ ਯੁੱਧ ਨਸ਼ਿਆਂ ਵਿਰੁੱਧ ਤਹਿਤ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਲਾਟੀਆਂਵਾਲ ਵਿਖੇ ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਤਹਿਤ ਨਸ਼ਾ ਤਸਕਰਾਂ 'ਤੇ ਵੱਡਾ ਤੇ ਸਿੱਧਾ ਵਾਰ ਕੀਤਾ ਗਿਆ ਹੈ | ਐਸ. ਐਸ. ਪੀ. ਗੌਰਵ ਤੂਰਾ (ਆਈ. ਪੀ. ਐਸ.) ਦੀ ਅਗਵਾਈ ਹੇਠ ਹੋਈ ਕਾਰਵਾਈ ਨਾਲ ਤਸਕਰਾਂ 'ਚ ਹੜਕੰਪ ਮੱਚ ਗਿਆ | ਇਸ ਵੱਡੇ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਜ਼ਿਲ੍ਹੇ ਭਰ 'ਚੋਂ 10 ਦੋਸ਼ੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕੀਤਾ | ਉਨ੍ਹਾਂ ਕੋਲੋਂ ਚੋਰੀਸ਼ੁਦਾ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ | ਇਸ ਦੇ ਨਾਲ ਹੀ ਨਸ਼ੇ ਦੀ ਲਪੇਟ 'ਚ ਆਏ 3500 ਨੌਜਵਾਨਾਂ ਨੂੰ ਨਸ਼ਾ ਛਡਾਊ ਕੇਂਦਰਾਂ ਵਿਚ ਦਾਖ਼ਲ ਕਰਵਾਇਆ ਗਿਆ, ਜੋ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਵੱਲ ਲਿਜਾਣ ਵਾਸਤੇ ਵੱਡਾ ਕਦਮ ਮੰਨਿਆ ਜਾ ਰਿਹਾ ਹੈ | ਇਸ ਮੌਕੇ ਐਸ. ਐਸ. ਪੀ. ਗੌਰਵ ਤੂਰਾ ਨੇ ਸਖ਼ਤ ਲਹਿਜ਼ੇ 'ਚ ਕਿਹਾ ਕਿ ਨਸ਼ਾ ਹੌਲੀ-ਹੌਲੀ ਇਨਸਾਨ ਨੂੰ ਅੰਦਰੋਂ ਖੋਖਲਾ ਕਰ ਦਿੰਦਾ ਹੈ ਤੇ ਪੂਰੇ ਪਰਿਵਾਰ ਨੂੰ ਤਬਾਹੀ ਦੇ ਕਿਨਾਰੇ 'ਤੇ ਲਿਆ ਖੜ੍ਹਾ ਕਰਦਾ ਹੈ | ਉਨ੍ਹਾਂ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ 'ਤੇ ਨਿਗਰਾਨੀ ਰੱਖਣ, ਕਿਉਂਕਿ ਲਾਪਰਵਾਹੀ ਦੀ ਕੀਮਤ ਬਹੁਤ ਮਹਿੰਗੀ ਪੈਂਦੀ ਹੈ | ਐਸ. ਐਸ. ਪੀ. ਨੇ ਇਹ ਵੀ ਕਿਹਾ ਕਿ ਇਸ ਜੰਗ ਨੂੰ ਜਿੱਤਣ ਲਈ ਆਮ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜੇ ਸਮਾਜ ਸਾਥ ਦੇਵੇ ਤਾਂ ਨਸ਼ੇ ਨੂੰ ਜੜੋਂ੍ਹ ਖ਼ਤਮ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਪਿੰਡ ਲਾਟੀਆਂਵਾਲ ਵਿਚ ਨਸ਼ਾ ਤਸਕਰਾਂ ਦੀ ਕਰੋੜਾਂ ਰੁਪਏ ਦੀ ਸੰਪਤੀ ਫਰੀਜ਼ ਕੀਤੀ ਗਈ ਹੈ, ਜਿਸ ਨਾਲ ਸਾਫ਼ ਸੰਦੇਸ਼ ਗਿਆ ਹੈ ਕਿ ਹੁਣ ਤਸਕਰਾਂ ਨੂੰ ਸਿਰਫ਼ ਜੇਲ੍ਹ ਹੀ ਨਹੀਂ, ਸਗੋਂ ਆਰਥਿਕ ਤੌਰ 'ਤੇ ਵੀ ਵੱਡਾ ਝਟਕਾ ਲੱਗੇਗਾ | ਆਪ੍ਰੇਸ਼ਨ ਦੌਰਾਨ ਪੁਲਿਸ ਨੇ ਨਸ਼ਾ ਤਸਕਰਾਂ ਦੀਆਂ ਆਲੀਸ਼ਾਨ ਕੋਠੀਆਂ 'ਚ ਸਰਚ ਮੁਹਿੰਮ ਚਲਾਈ | ਘਰ-ਘਰ ਤਲਾਸ਼ੀ ਲੈ ਕੇ ਹਰ ਕੋਨੇ ਨੂੰ ਖੰਘਾਲਿਆ, ਜਿਸ ਨਾਲ ਤਸਕਰਾਂ 'ਚ ਦਹਿਸ਼ਤ ਫੈਲ ਗਈ | ਇਸ ਮੌਕੇ ਐਸ. ਪੀ. ਹਰਿੰਦਰ ਸਿੰਘ ਗਿੱਲ, ਏ. ਐਸ. ਪੀ. ਧੀਰੇਂਦਰ ਵਰਮਾ (ਆਈ. ਪੀ. ਐਸ.), ਥਾਣਾ ਮੁਖੀ ਇੰਸਪੈਕਟਰ ਹਰਿੰਦਰ ਸਿੰਘ, ਇੰਸਪੈਕਟਰ ਸੋਨਮਦੀਪ ਕੌਰ, ਇੰਸਪੈਕਟਰ ਨਿਰਮਲ ਸਿੰਘ, ਚੌਕੀ ਮੋਠਾਂਵਾਲ ਦੇ ਇੰਚਾਰਜ ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਪੁਲਿਸ ਫੋਰਸ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਰਿਕਵਰੀ ਏਜੰਟਾਂ ਵਲੋਂ ਔਰਤ ਸਮੇਤ 3 ਵਿਅਕਤੀਆਂ ਦੀ ਕੁੱਟਮਾਰ <br/>
Ad Position 24