ਭੁਲੱਥ, 28 ਅਪ੍ਰੈਲ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਗਰੁੱਪ ਦੀ ਮੀਟਿੰਗ 29 ਅਪ੍ਰੈਲ ਨੂੰ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ 'ਚ ਬਾਪੂ ਜਗਜੀਤ ਸਿੰਘ ਡੱਲੇਵਾਲ ਜੋ ਕਿ 2 ਮਈ ਨੂੰ ਹਲਕਾ ਭੁਲੱਥ ਵਿਚ ਪਹੁੰਚ ਰਹੇ ਹਨ ਉਸ ਦੇ ਸਵਾਗਤ ਤੇ ਤਿਆਰੀ ਸੰਬੰਧੀ ਪਾਰਟੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ | ਇਸ ਤੋਂ ਇਲਾਵਾ ਇਸ ਮੀਟਿੰਗ 'ਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੇ ਉਨ੍ਹਾਂ ਦੇ ਹੱਲ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਮੀਟਿੰਗ ਉਪਰੰਤ ਐਸ. ਡੀ. ਐਮ. ਭੁਲੱਥ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸੰਬੰਧੀ ਇਕ ਮੰਗ ਪੱਤਰ ਵੀ ਦਿੱਤਾ ਜਾਵੇਗਾ | ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਸਾਰੇ ਕਿਸਾਨ ਵੀਰ ਇਸ ਮੀਟਿੰਗ ਵਿਚ ਟਾਈਮ ਸਿਰ ਪਹੁੰਚਣ ਤਾਂ ਜੋ 2 ਮਈ ਨੂੰ ਉਲੀਕੇ ਗਏ ਪ੍ਰੋਗਰਾਮ ਦੇ ਸੰਬੰਧ ਵਿਚ ਵਿਚਾਰ ਵਟਾਂਦਰਾ ਕੀਤਾ ਜਾ ਸਕੇ |