14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜ਼ਿਲ੍ਹੇ ਵਿਚ ਸੰਭਾਵੀ ਹੜ੍ਹਾਂ ਨੂੰ ਮੁੱਖ ਰੱਖਦਿਆਂ ਅਧਿਕਾਰੀ ਅਗਾਊਾ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ-ਅਕਾਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 02-05-2026
ਕਪੂਰਥਲਾ, 1 ਮਈ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਆਗਾਮੀ ਮਾਨਸੂਨ ਤੇ ਸੰਭਾਵੀਂ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਬਰਸਾਤ ਦੇ ਮੌਸਮ ਦੌਰਾਨ ਜ਼ਿਲ੍ਹੇ ਵਿਚ ਹੜ੍ਹ ਦੀ ਸਥਿਤੀ ਬਣਦੀ ਹੈ ਤਾਂ ਸਮੂਹ ਅਧਿਕਾਰੀ ਤੇ ਕਰਮਚਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਿਅਕਤੀਆਂ ਨੂੰ ਹਰ ਸੰਭਵ ਰਾਹਤ ਸਮੇਂ ਸਿਰ ਦਿੱਤੀ ਜਾ ਸਕੇ | ਉਨ੍ਹਾਂ ਕਿਹਾ ਕਿ ਜੇਕਰ ਸੰਭਾਵੀ ਹੜ੍ਹ ਤੋਂ ਪਹਿਲਾਂ ਤਿਆਰੀ ਦੀ ਲੋੜ ਹੈ ਤਾਂ ਉਹ ਤੁਰੰਤ ਬਿਨਾਂ ਕਿਸੇ ਦੇਰੀ ਦੇ ਕੀਤੀ ਜਾਵੇ ਤਾਂ ਜੋ ਕੁਦਰਤੀ ਆਫ਼ਤ ਦੌਰਾਨ ਪ੍ਰਭਾਵਿਤ ਵਿਅਕਤੀਆਂ ਦੇ ਜਾਨ ਤੇ ਮਾਲ ਦੇ ਨੁਕਸਾਨ ਨੂੰ ਰੋਕਿਆ ਜਾ ਸਕੇ | ਉਨ੍ਹਾਂ ਅਧਿਕਾਰੀਆਂ ਨੂੰ ਪਿਛਲੇ ਸਾਲ ਦੀ ਤਰ੍ਹਾਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਰਾਹਤ ਕੈਂਪ ਲਾਉਣ ਦੀ ਨਿਸ਼ਾਨਦੇਹੀ ਕਰਨ ਦੇ ਨਾਲ-ਨਾਲ ਪੀਣ ਵਾਲੇ ਸਾਫ਼ ਪਾਣੀ, ਹੜ੍ਹ ਦੀ ਸਥਿਤੀ ਵਿਚ ਹੜ੍ਹ ਪ੍ਰਭਾਵਿਤ ਇਲਾਕੇ ਦੀ ਬਿਜਲੀ ਸਪਲਾਈ ਮੁਕੰਮਲ ਬੰਦ ਕਰਨ ਤੇ ਹੋਰ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਉਣ ਲਈ ਕਿਹਾ | ਮੀਟਿੰਗ ਵਿਚ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਕਪੂਰਥਲਾ ਨੇ ਦੱਸਿਆ ਕਿ ਪਸ਼ੂ ਧਨ ਲਈ ਐਨ.ਏ.ਡੀ.ਸੀ.ਪੀ. ਸਕੀਮ ਅਧੀਨ, ਐਫ.ਐਮ.ਡੀ. ਵੈਕਸੀਨੇਸ਼ਨ ਬੀਤੀ 15 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਹੈ ਜੋ 29 ਮਈ ਤੱਕ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 1 ਲੱਖ 35525 ਪਸ਼ੂ ਧਨ (ਗਾਵਾਂ, ਮੱਝਾਂ) ਹਨ, ਇਨ੍ਹਾਂ ਵਿਚੋਂ ਬੀਤੀ 29 ਅਪ੍ਰੈਲ ਤੱਕ 43736 ਪਸ਼ੂ ਧਨ ਨੂੰ ਦੀ ਵੈਕਸੀਨੇਸ਼ਨ ਹੋ ਚੁੱਕੀ ਹੈ | ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬਲਾਕ ਰਿਸਪੋਂਸ ਟੀਮਾਂ ਦੀ ਗਿਣਤੀ 27 ਤੇ ਮੋਬਾਈਲ ਟੀਮਾਂ ਦੀ ਗਿਣਤੀ 3 ਹੈ ਤੇ ਜਿਹੜਾ ਖੇਤਰ ਹੜ੍ਹ ਨਾਲ ਪ੍ਰਭਾਵਿਤ ਹੁੰਦਾ ਹੈ ਉਸ ਦੀ ਆਬਾਦੀ 28776 ਹੈ | ਅਕਾਸ਼ ਬਾਂਸਲ ਨੇ ਵੱਖ-ਵੱਖ ਸਬ ਡਵੀਜ਼ਨ ਦੇ ਐਸ.ਡੀ.ਐਮ. ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੀਆਂ ਸਬ ਡਵੀਜ਼ਨਾਂ ਦੇ ਪੰਚਾਂ ਤੇ ਸਰਪੰਚਾਂ ਨਾਲ ਮੀਟਿੰਗ ਕਰਨ ਤੇ ਉਨ੍ਹਾਂ ਦੀਆਂ ਜੋ ਵੀ ਲੋੜਾਂ ਹਨ ਉਨ੍ਹਾਂ ਬਾਰੇ ਜਾਣਕਾਰੀ ਹਾਸਲ ਕਰਨ |
Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਹਲਕੇ ਤੋਂ ਵਿਧਾਨ ਸਭਾ ਸੀਟ ਲਈ ਬਿੰਦਰ ਸਿੰਘ ਰਾਵਲਪਿੰਡੀ ਨੇ ਪੇਸ਼ ਕੀਤੀ ਦਾਅਵੇਦਾਰੀ ਅਗਲੀ ਖ਼ਬਰ ਬੱਸ ਚਾਲਕ ਦੀ ਲਾਪ੍ਰਵਾਹੀ ਦੇ ਚੱਲਦਿਆਂ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ 'ਚ ਆਇਆ ਬੱਚਾ ਪਰਿਵਾਰਕ ਮੈਂਬਰਾਂ ਨੇ ਸਕੂਲ...
Ad Position 24