13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮਰਦਮਸ਼ੁਮਾਰੀ ਦੀਆਂ ਡਿਊਟੀਆਂ ਸੰਬੰਧੀ ਸਾਂਝੇ ਅਧਿਆਪਕ ਮੋਰਚੇ ਦਾ ਵਫ਼ਦ ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 02-05-2026
ਖਲਵਾੜਾ, 1 ਮਈ (ਮਨਦੀਪ ਸਿੰਘ ਸੰਧੂ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਤਹਿਸੀਲ ਫਗਵਾੜਾ ਦਾ ਵਫ਼ਦ ਮਰਦਮਸ਼ੁਮਾਰੀ ਦੀਆਂ ਡਿਊਟੀਆਂ ਦੇ ਸੰਬੰਧ ਵਿਚ ਕਮਿਸ਼ਨਰ ਨਗਰ ਨਿਗਮ ਫਗਵਾੜਾ ਨੂੰ ਮਿਲਿਆ | ਸਾਂਝਾ ਅਧਿਆਪਕ ਮੋਰਚਾ ਪੰਜਾਬ, ਫਗਵਾੜਾ ਦੇ ਆਗੂਆਂ ਗਣੇਸ਼ ਭਗਤ, ਜਸਵੀਰ ਸੈਣੀ, ਦਲਜੀਤ ਸਿੰਘ ਸੈਣੀ, ਜਸਵੀਰ ਭੰਗੂ, ਅਕਬਰ ਖ਼ਾਨ, ਹਰਸਿਮਰਨ ਸਿੰਘ, ਸਰਬਜੀਤ ਸਿੰਘ ਨੇ ਸਾਂਝੇ ਤੌਰ 'ਤੇ ਕਮਿਸ਼ਨਰ ਨਗਰ ਨਿਗਮ ਕਮਿਸ਼ਨਰ ਸ਼ਿਖਾ ਭਗਤ ਫਗਵਾੜਾ ਤੋਂ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਕਿ ਮਰਦਮਸ਼ੁਮਾਰੀ ਦੀਆਂ ਡਿਊਟੀਆਂ ਇਕੱਲੇ ਸਿੱਖਿਆ ਵਿਭਾਗ ਦੀ ਬਜਾਏ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਦੇ ਅਨੁਪਾਤ ਅਨੁਸਾਰ ਵੰਡ ਕੇ ਲਗਾਈਆਂ ਜਾਣ, ਅਧਿਆਪਕਾਂ ਦੀ ਡਿਊਟੀ ਉਨ੍ਹਾਂ ਦੇ ਡਿਊਟੀ ਵਾਲੇ ਪਿੰਡਾਂ ਵਿਚ ਹੀ ਲਗਾਈ ਜਾਵੇ, ਕਰੋਨਿਕ ਬਿਮਾਰੀਆਂ ਤੋਂ ਪੀੜਤ, ਦੁੱਧ ਪੀਂਦੇ ਛੋਟੇ ਬੱਚਿਆਂ ਵਾਲੀਆਂ ਅਧਿਆਪਕਾਵਾਂ, ਪ੍ਰੈਗਨੈਂਟ ਅਧਿਆਪਕਾਵਾਂ, ਅਪੰਗ ਆਦਿ ਨੂੰ ਮਰਦਮਸ਼ੁਮਾਰੀ ਦੀ ਡਿਊਟੀ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਜਾਵੇ | ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਕਿਸੇ ਵੀ ਸਕੂਲ ਤੋਂ ਫਿਫਟੀ ਪ੍ਰਤੀਸ਼ਤ ਤੋਂ ਵੱਧ ਅਧਿਆਪਕਾਂ ਦੀ ਡਿਊਟੀ ਨਾ ਲਗਾਈ ਜਾਵੇ | ਗ਼ਰੀਬ ਬੱਚਿਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਸਿੰਗਲ ਟੀਚਰ ਸਕੂਲਾਂ ਦੇ ਅਧਿਆਪਕਾਂ ਦੀ ਡਿਊਟੀ ਕਿਸੇ ਵੀ ਸੂਰਤ ਵਿਚ ਨਾ ਲਗਾਈ ਜਾਵੇ | ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਫਗਵਾੜਾ ਦੇ ਸਾਰੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਮਰਦਮਸ਼ੁਮਾਰੀ ਦੀ ਡਿਊਟੀ ਦੇਣ ਲਈ ਸਰਕਾਰੀ ਅਧਿਆਪਕਾਂ ਦੇ ਬਰਾਬਰ ਹੀ ਮਰਦਮਸ਼ੁਮਾਰੀ ਦੀਆਂ ਡਿਊਟੀਆਂ ਦਿੱਤੀਆਂ ਜਾਣ | ਨਗਰ ਨਿਗਮ ਕਮਿਸ਼ਨਰ ਫਗਵਾੜਾ ਸ਼ਿਖਾ ਭਗਤ ਨੇ ਸਾਂਝਾਂ ਅਧਿਆਪਕ ਮੋਰਚੇ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਜਿਹੜੇ ਵੀ ਅਧਿਆਪਕ ਆਪਣੇ ਪਿੱਤਰੀ ਪਿੰਡਾਂ ਜਾਂ ਸ਼ਹਿਰਾਂ ਵਿਚ ਡਿਊਟੀ ਕਰਨਾ ਚਾਹੁੰਦੇ ਹਨ | ਉਨ੍ਹਾਂ ਦੀ ਸੂਚੀ ਬਣਾ ਕੇ ਦਿੱਤੀ ਜਾਵੇ ਤਾਂ ਉਨ੍ਹਾਂ ਦੀਆਂ ਲਗਾਈਆਂ ਜਾਣ ਗਿਆ | ਸਾਂਝਾਂ ਅਧਿਆਪਕ ਆਗੂ ਨੇ ਨਗਰ ਨਿਗਮ ਕਮਿਸ਼ਨਰ ਫਗਵਾੜਾ ਸ਼ਿਖਾ ਭਗਤ ਦੇ ਦਿੱਤੇ ਭਰੋਸੇ ਤੇ ਤਸੱਲੀ ਪ੍ਰਗਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਵਿਚ ਇਨਵੈਸਟੀਚਰ ਸੈਰੇਮਨੀ ਕਰਵਾਈ ਅਗਲੀ ਖ਼ਬਰ ਸੈਰ ਕਰ ਰਹੇ ਵਿਅਕਤੀ ਦੀ ਕੁੱਟਮਾਰ ਕਰਨ ਸਬੰਧੀ ਅਣਪਛਾਤੇ ਖ਼ਿਲਾਫ਼ ਕੇਸ ਦਰਜ
Ad Position 24