13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਮਸ਼ੀਨ ਨਾਲ ਝੋਨਾ ਲਗਾਉਣ ਸੰਬੰਧੀ ਸਿਖਲਾਈ ਕੈਂਪ 5 ਨੂੰ

Ad Position 21
No active advertisement
ਅਜੀਤ ਡੈਸਕ 02-05-2026
ਡਡਵਿੰਡੀ, 1 ਮਈ (ਦਿਲਬਾਗ ਸਿੰਘ ਝੰਡ)-ਕਿ੍ਸ਼ੀ ਵਿਗਿਆਨ ਕੇਂਦਰ ਸ਼ੇਖੂਪੁਰ ਕਪੂਰਥਲਾ ਵਿਖੇ ਮਸ਼ੀਨ ਨਾਲ ਝੋਨਾ ਲਗਾਉਣ ਸੰਬੰਧੀ ਇਕ ਰੋਜ਼ਾ ਸਿਖਲਾਈ ਕੈਂਪ 5 ਮਈ ਨੂੰ ਸਵੇਰੇ 10 ਵਜੇ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿ੍ਸ਼ੀ ਵਿਗਿਆਨ ਕੇਂਦਰ ਕਪੂਰਥਲਾ ਦੇ ਇੰਚਾਰਜ ਡਾ. ਹਰਜਿੰਦਰ ਸਿੰਘ ਨੇ ਦੱਸਿਆ ਕਿ 5 ਮਈ ਨੂੰ ਸਵੇਰੇ 10 ਵਜੇ ਲਗਾਏ ਜਾ ਰਹੇ ਇਸ ਕੈਂਪ ਦੌਰਾਨ ਜਿੱਥੇ ਵਿਸ਼ਾ ਮਾਹਿਰ ਡਾਕਟਰ ਕਿਸਾਨਾਂ ਨਾਲ ਵਿਚਾਰ ਚਰਚਾ ਕਰਨਗੇ, ਉੱਥੇ ਪਿਛਲੇ ਵਰ੍ਹੇ ਮਸ਼ੀਨ ਨਾਲ ਝੋਨਾ ਲਗਾਉਣ ਵਾਲੇ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਵੱਡੀ ਗਿਣਤੀ ਵਿਚ ਕੈਂਪ ਵਿਚ ਸ਼ਮੂਲੀਅਤ ਕਰਨਗੇ, ਜੋ ਕਿਸਾਨਾਂ ਨਾਲ ਆਪਣੇ ਤਜਰਬੇ ਸਾਂਝੇ ਕਰਨਗੇ | ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਸ਼ੀਨ ਨਾਲ ਝੋਨੇ ਦੀ ਬਿਜਾਈ ਦੀ ਸਫਲਤਾ, ਅਸਫਲਤਾ ਤੇ ਧਰਾਤਲ ਦੀ ਸਮੱਸਿਆਵਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਜਾਵੇਗੀ | ਉਨ੍ਹਾਂ ਅਪੀਲ ਕੀਤੀ ਗਈ ਵੱਧ ਤੋਂ ਵੱਧ ਕਿਸਾਨ ਕੈਂਪ 'ਚ ਸ਼ਮੂਲੀਅਤ ਕਰਕੇ ਜਾਣਕਾਰੀ ਹਾਸਿਲ ਕਰਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ ਵੇਰਕਾ ਦੇ ਸਰਕਾਰੀ ਸਕੂਲ 'ਚ ਨਵੇ ਕੰਪਿਊਟਰ ਭੇਜੇ ਅਗਲੀ ਖ਼ਬਰ ਆਰਟ ਐਸੋਸੀਏਸ਼ਨ ਵਲੋਂ ਆਰਟ ਐਂਡ ਕਰਾਫ਼ਟ ਦੀ ਇਕ ਰੋਜ਼ਾ ਵਰਕਸ਼ਾਪ ਲਗਾਈ
Ad Position 24