12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੁਲਤਾਨਪੁਰ ਲੋਧੀ 'ਚ ਸਮਾਰਟ ਸਿਟੀ ਪ੍ਰੋਜੈਕਟ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਮਾਰਕੀਟ ਕਮੇਟੀ ਦਫ਼ਤਰ ਵਿਚ ਹੰਗਾਮੀ ਮੀਟਿੰਗ

Ad Position 21
No active advertisement
ਅਜੀਤ ਡੈਸਕ 02-05-2026
ਸੁਲਤਾਨਪੁਰ ਲੋਧੀ, 1 ਮਈ (ਥਿੰਦ)-ਸ਼ਤਾਬਦੀ ਸਮਾਗਮਾਂ ਮੌਕੇ ਭਾਰਤ ਸਰਕਾਰ ਵੱਲੋਂ ਪਵਿੱਤਰ ਨਗਰੀ ਨੂੰ ਸਮਾਰਟ ਸਿਟੀ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਹੌਲੀ ਰਫ਼ਤਾਰ ਨਾਲ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ, ਐੱਸ.ਡੀ.ਐੱਮ. ਅਮਨਪਾਲ ਸਿੰਘ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਮੀਟਿੰਗ ਹਾਲ ਵਿਚ ਇਕ ਮਹੱਤਵਪੂਰਨ ਮੀਟਿੰਗ ਬੁਲਾਈ ਗਈ | ਇਸ ਮੀਟਿੰਗ ਵਿਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਡੀ.ਸੀ. ਕਪੂਰਥਲਾ ਆਕਾਸ਼ ਬਾਂਸਲ, ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਏ.ਡੀ.ਸੀ. (ਵਿਕਾਸ) ਵਰਿੰਦਰ ਬਾਜਵਾ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ | ਇਸ ਮੌਕੇ ਸ਼ਹਿਰ ਵਾਸੀਆਂ ਜਿੰਨਾ ਵਿਚ ਰਾਜੀਵ ਧੀਰ, ਦਿਨੇਸ਼ ਧੀਰ, ਰਾਜਿੰਦਰ ਸਿੰਘ, ਗੁਰਵਿੰਦਰ ਕੌਰ, ਜਸਵੰਤ ਸਿੰਘ ਆਦਿ ਨੇ ਪਿਛਲੇ ਚਾਰ ਸਾਲਾਂ ਤੋਂ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ, ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਸੀਵਰੇਜ ਵਿਭਾਗ ਤੇ ਲੋਕ ਨਿਰਮਾਣ ਵਿਭਾਗ ਵਿਚਕਾਰ ਤਾਲਮੇਲ ਦੀ ਘਾਟ ਕਾਰਨ ਸੜਕਾਂ 'ਤੇ ਡੂੰਘੇ ਟੋਏ ਹਨ, ਕਈ ਵਾਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ, ਪਰ ਕੋਈ ਹੱਲ ਨਹੀਂ ਹੋਇਆ, ਇਸੇ ਤਰ੍ਹਾਂ ਨਾਜਾਇਜ਼ ਕਬਜ਼ੇ, ਮਜ਼ਬੂਤ ਸੀਵਰੇਜ ਪਾਈਪ ਲਾਈਨ ਦੀ ਲੀਕੇਜ, ਪਾਣੀ ਸਪਲਾਈ ਲਾਈਨ ਵਿਛਾਉਣਾ, ਮਜ਼ਬੂਤ ਸੀਵਰੇਜ ਲਾਈਨ ਵਿਚ ਰੁਕਾਵਟ, ਸ਼ਹਿਰ ਦੇ ਮੁੱਖ ਚੌਕ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣਾ, ਸੁਲਤਾਨਪੁਰ ਲੋਧੀ-ਡਡਵਿੰਡੀ ਸੜਕ 'ਤੇ ਸਟਰੀਟ ਲਾਈਟਾਂ ਲਗਾਉਣਾ, ਜਨਤਕ ਪਖਾਨੇ, ਨਗਰ ਕੌਂਸਲ ਹਰ ਘਰ ਤੋਂ ਕੂੜਾ ਇਕੱਠਾ ਕਰਨ ਲਈ ਗੱਡੀਆਂ ਦਾ ਪ੍ਰਬੰਧ ਕਰੇ, ਇਨ੍ਹਾਂ ਸਮੱਸਿਆਵਾਂ ਕਾਰਨ ਸ਼ਹਿਰ ਵਾਸੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁਲਤਾਨਪੁਰ ਲੋਧੀ ਵਿਚ ਚੱਲ ਰਹੇ ਸਾਰੇ ਕੰਮਾਂ ਨੂੰ ਆਪਸੀ ਤਾਲਮੇਲ ਰਾਹੀਂ ਪੂਰਾ ਕੀਤਾ ਜਾਵੇ ਤੇ ਰੋਜ਼ਾਨਾ ਰਿਪੋਰਟਾਂ ਉਨ੍ਹਾਂ ਦੇ ਦਫ਼ਤਰ ਵਿਚ ਜਮ੍ਹਾਂ ਕਰਵਾਈਆਂ ਜਾਣ | ਉਨ੍ਹਾਂ ਦੱਸਿਆ ਕਿ ਜਲ ਸਪਲਾਈ ਦਾ ਕੰਮ 90 ਪ੍ਰਤੀਸ਼ਤ ਪੂਰਾ ਹੋ ਗਿਆ ਹੈ ਤੇ ਇਕ ਜਾਂ ਦੋ ਹਫ਼ਤਿਆਂ ਵਿਚ ਲੋਕਾਂ ਨੂੰ ਧੂੜ ਤੋਂ ਰਾਹਤ ਮਿਲੇਗੀ | ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਕੰਮ ਵਿਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਕਿਸੇ ਵੀ ਸਮੱਸਿਆ ਨੂੰ ਐੱਸ.ਡੀ.ਐੱਮ. ਅਮਨਪਾਲ ਸਿੰਘ ਦੇ ਧਿਆਨ ਵਿਚ ਲਿਆਂਦਾ ਜਾਵੇ | ਇਸ ਮੌਕੇ ਐੱਸ.ਡੀ.ਐੱਮ. ਅਮਨਪਾਲ ਸਿੰਘ ਨੇ ਕਿਹਾ ਕਿ ਸ਼ਹਿਰ ਨਿਵਾਸੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਤੁਰੰਤ ਉਨ੍ਹਾਂ ਨਾਲ਼ ਸੰਪਰਕ ਕਰਨ | ਏ.ਐੱਸ.ਪੀ. ਧੀਰੇਂਦਰ ਵਰਮਾ, ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਬਲਜੀਤ ਸਿੰਘ ਬਿਲਗਾ, ਲੋਕ ਨਿਰਮਾਣ ਵਿਭਾਗ ਦੇ ਐੱਸ.ਡੀ.ਓ. ਵਿਵੇਕ ਵਸ਼ਿਸ਼ਟ, ਨਹਿਰ ਵਿਭਾਗ ਦੇ ਕਾਰਜਕਾਰੀ ਸਰਤਾਜ ਸਿੰਘ, ਐੱਸ.ਡੀ.ਓ. ਖੁਸ਼ਮਿੰਦਰ ਸਿੰਘ, ਜੇ.ਈ. ਜਸਪਾਲ ਸਿੰਘ, ਜੇ.ਈ. ਸਿਮਰਨਜੀਤ ਸਿੰਘ, ਜਲ ਸਪਲਾਈ ਵਿਭਾਗ ਦੇ ਜੇ.ਈ. ਜਸਬੀਰ ਸਿੰਘ, ਜ਼ਿਲ੍ਹਾ ਜੰਗਲਾਤ ਅਧਿਕਾਰੀ ਵਿਕਰਮ ਕੁੰਦਰਾ, ਜੇ.ਈ. ਸਿਕੰਦਰ, ਵਣ ਗਾਰਡ ਰਵਨੀਤ ਕੌਰ, ਬੀ.ਡੀ.ਪੀ.ਓ. ਗੁਰਮੀਤ ਸਿੰਘ, ਸਟੈਨੋ ਜਗਦੀਸ਼ ਲਾਲ, ਘਣਸ਼ਿਆਮ ਨਾਹਰ ਆਦਿ ਇਸ ਮੌਕੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਮਰਨਾਥ ਦੇ ਯਾਤਰੀਆਂ ਲਈ ਵਿਸ਼ੇਸ਼ ਰੇਲ ਗੱਡੀਆਂ ਨੂੰ ਸ੍ਰੀਨਗਰ ਤੱਕ ਚਲਾਇਆ ਜਾਵੇ-ਓਮਕਾਰ ਕਾਲੀਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਆਫ਼ ਐਕਸੀਲੈਂਸ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24