12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਅਮਰਨਾਥ ਦੇ ਯਾਤਰੀਆਂ ਲਈ ਵਿਸ਼ੇਸ਼ ਰੇਲ ਗੱਡੀਆਂ ਨੂੰ ਸ੍ਰੀਨਗਰ ਤੱਕ ਚਲਾਇਆ ਜਾਵੇ-ਓਮਕਾਰ ਕਾਲੀਆ

Ad Position 21
No active advertisement
ਅਜੀਤ ਡੈਸਕ 02-05-2026
ਕਪੂਰਥਲਾ, 1 ਮਈ (ਵਿਸ਼ੇਸ਼ ਪ੍ਰਤੀਨਿਧ)-ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ ਨੇ ਕੇਂਦਰੀ ਰੇਲਵੇ ਮੰਤਰੀ ਨੂੰ ਅਪੀਲ ਕੀਤੀ ਕਿ ਅਮਰਨਾਥ ਦੇ ਯਾਤਰੀਆਂ ਲਈ ਚੱਲਣ ਵਾਲੀਆਂ ਛੋਟੀਆਂ ਵਿਸ਼ੇਸ਼ ਰੇਲ ਗੱਡੀਆਂ ਸਿਰਫ਼ ਜੰਮੂ ਤੱਕ ਹੀ ਸੀਮਿਤ ਨਾ ਰੱਖੀਆਂ ਜਾਣ ਸਗੋਂ ਇਨ੍ਹਾਂ ਨੂੰ ਸ੍ਰੀਨਗਰ ਤੱਕ ਚਲਾਇਆ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਹਰ ਸਾਲ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਅਮਰਨਾਥ ਦੀ ਯਾਤਰਾ ਕਰਦੇ ਹਨ, ਪਰੰਤੂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਜੰਮੂ ਤੋਂ ਸੜਕ ਰਾਹੀਂ ਯਾਤਰਾ ਕਰਨੀ ਪੈਂਦੀ ਹੈ ਤੇ ਬਰਸਾਤ ਦੇ ਮੌਸਮ ਦੌਰਾਨ ਜ਼ਮੀਨ ਖਿਸਕਣ ਤੇ ਸੜਕ ਟੁੱਟਣ ਕਾਰਨ ਉਨ੍ਹਾਂ ਦੀ ਯਾਤਰਾ ਬਹੁਤ ਹੀ ਜੌਖਮ ਭਰੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਭਾਵੇਂ ਵੰਦੇ ਭਾਰਤ ਰੇਲ ਗੱਡੀਆਂ ਕਟੜਾ ਤੋਂ ਚੱਲ ਰਹੀਆਂ ਹਨ ਪਰ ਅਮਰਨਾਥ ਦੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਇਸਦਾ ਪੂਰਾ ਲਾਭ ਤਾਂ ਹੀ ਮਿਲੇਗਾ ਜੇਕਰ ਪੂਰੇ ਭਾਰਤ ਤੋਂ ਚੱਲਣ ਵਾਲੀਆਂ ਛੋਟੀਆਂ ਵਿਸ਼ੇਸ਼ ਰੇਲ ਗੱਡੀਆਂ ਨੂੰ ਸ੍ਰੀਨਗਰ ਤੱਕ ਚਲਾਇਆ ਜਾਵੇ | ਓਮਕਾਰ ਕਾਲੀਆ ਨੇ ਕਿਹਾ ਕਿ ਰੇਲ ਮਾਰਗ ਸੁਰੱਖਿਅਤ ਤੇ ਵਾਤਾਵਰਨ ਅਨੁਕੂਲ ਹੈ ਜਿਸ ਨਾਲ ਸ਼ਰਧਾਲੂਆਂ ਦੀ ਯਾਤਰਾ ਆਸਾਨ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਡੱਡਲ ਵਿਖੇ ਨਸ਼ੇ ਦੇ ਆਦੀ ਨੌਜਵਾਨ ਨੇ ਤੀਸਰੀ ਮੰਜ਼ਿਲ ਤੋਂ ਮਾਰੀ ਛਾਲ, ਮੌਤ ਅਗਲੀ ਖ਼ਬਰ ਸੁਲਤਾਨਪੁਰ ਲੋਧੀ 'ਚ ਸਮਾਰਟ ਸਿਟੀ ਪ੍ਰੋਜੈਕਟ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਮਾਰਕੀਟ ਕਮੇਟੀ ਦਫ਼ਤਰ ਵਿਚ ਹੰਗਾਮੀ ਮੀਟਿੰ...
Ad Position 24