12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮੁਹੱਲਾ ਡੱਡਲ ਵਿਖੇ ਨਸ਼ੇ ਦੇ ਆਦੀ ਨੌਜਵਾਨ ਨੇ ਤੀਸਰੀ ਮੰਜ਼ਿਲ ਤੋਂ ਮਾਰੀ ਛਾਲ, ਮੌਤ

Ad Position 21
No active advertisement
ਅਜੀਤ ਡੈਸਕ 02-05-2026
ਫਗਵਾੜਾ, 1 ਮਈ (ਹਰਜੋਤ ਸਿੰਘ ਚਾਨਾ)-ਅੱਜ ਇੱਥੋਂ ਦੇ ਡੱਡਲ ਮੁਹੱਲਾ ਵਿਖੇ ਇੱਕ ਨੌਜਵਾਨ ਵਲੋਂ ਤੀਸਰੀ ਮੰਜ਼ਿਲ ਤੋਂ ਛਾਲ ਮਾਰਨ ਕਾਰਨ ਉਸ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਦੀ ਪਛਾਣ ਸ਼ਰਨਜੀਤ ਸਿੰਘ (28) ਪੁੱਤਰ ਹਰਬੰਸ ਸਿੰਘ ਵਾਸੀ ਡੱਡਲ ਮੁਹੱਲਾ ਵਜੋਂ ਹੋਈ ਹੈ | ਮਿ੍ਤਕ ਦੀ ਮਾਤਾ ਬਲਬੀਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਰਨਜੀਤ ਜੋ ਕਿ ਨਸ਼ੇ ਕਰਨ ਦਾ ਆਦੀ ਸੀ ਤੇ ਰੋਜ਼ਾਨਾ ਹੀ ਨਸ਼ੇ ਕਰਨ ਲਈ ਉਨ੍ਹਾਂ ਪਾਸੋਂ ਪੈਸੇ ਮੰਗਦਾ ਸੀ ਪਰ ਉਹ ਆਪ ਖ਼ੁਦ ਆਰਥਿਕ ਮੰਦਹਾਲੀ ਦਾ ਸ਼ਿਕਾਰ ਹਨ ਤੇ ਪ੍ਰੈੱਸ ਕਰਕੇ ਆਪਣਾ ਗੁਜ਼ਾਰਾ ਚਲਾਉਂਦੇ ਹਨ | ਉਸ ਨੇ ਦੱਸਿਆ ਕਿ ਅੱਜ ਵੀ ਪੈਸੇ ਨਾ ਮਿਲਣ ਕਾਰਨ ਉਹ ਪ੍ਰੇਸ਼ਾਨ ਸੀ ਤੇ ਤੀਸਰੀ ਮੰਜ਼ਿਲ 'ਤੇ ਜਾ ਚੜਿ੍ਹਆ ਤੇ ਉਨ੍ਹਾਂ ਵਲੋਂ ਤੁਰੰਤ ਪੁਲਿਸ ਨੂੰ ਇਸ ਦੀ ਤੁਰੰਤ ਸੂਚਨਾ ਦਿੱਤੀ ਗਈ ਤੇ ਪੁਲੀਸ ਦੇ ਪੁੱਜਣ ਤੋਂ ਪਹਿਲਾ ਹੀ ਉਸ ਨੇ ਛਾਲ ਮਾਰ ਦਿੱਤੀ ਜਿਸ ਨੰੂ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਦੇਖਦਿਆਂ ਜਲੰਧਰ ਰੈਫ਼ਰ ਕਰ ਦਿੱਤਾ ਪਰ ਰਸਤੇ 'ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪਹਿਲਾ ਵੀ ਦੋ ਵਾਰ ਨਸ਼ਾ ਛੁਡਾਓ ਕੇਂਦਰ 'ਚ ਜਾ ਆਇਆ ਸੀ | ਘਟਨਾ ਦੀ ਸੂਚਨਾ ਮਿਲਦੇ ਸਾਰ ਐੱਸ.ਪੀ. ਮਾਧਵੀ ਸ਼ਰਮਾ, ਡੀ.ਐੱਸ.ਪੀ. ਪਲਵਿੰਦਰ ਸਿੰਘ, ਐੱਸ.ਐਚ.ਓ. ਸਿਟੀ ਅਮਨਪ੍ਰੀਤ ਕੌਰ ਮੌਕੇ 'ਤੇ ਪੁੱਜੇ ਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ | ਐੱਸ.ਪੀ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਘਟਨਾ 'ਤੇ ਦੁੱਖ ਪ੍ਰਗਟਾਇਆ ਤੇ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਅਨੁਸਾਰ ਉਕਤ ਨੌਜਵਾਨ ਜੋ ਪਿਛਲੇ 15 ਦਿਨਾਂ ਤੋਂ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਸੀ ਤੇ ਪਿਛਲੇ 10 ਤੋਂ 15 ਦਿਨਾ ਤੋਂ ਪਰਿਵਾਰ ਨੂੰ ਕਹਿ ਰਿਹਾ ਸੀ ਕਿ ਉਸ ਨੇ ਮਰ ਜਾਣਾ ਹੈ | ਉਹ ਕਦੇ ਕਿਸੇ ਕਮਰੇ 'ਚ ਲੁੱਕ ਜਾਂਦਾ ਸੀ ਤੇ ਅੱਜ ਵੀ ਦੁਪਹਿਰ ਦੇ ਸਮੇਂ ਹੀ ਘਟਨਾ ਵਾਪਰੀ ਤੇ ਆਪਣੀ ਘਰ ਦੀ ਛੱਤ ਤੋਂ ਛਲਾਂਗ ਲੱਗਾ ਦਿੱਤੀ ਜਿਸ ਤੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤੇ ਰੈਫ਼ਰ ਕੀਤਾ ਜਿੱਥੇ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜੋ ਨਸ਼ੇ ਕਰਨ ਵਾਲੀ ਗੱਲ ਸਾਹਮਣੇ ਆਈ ਹੈ ਉਸ ਸਬੰਧੀ ਪੋਸਟ ਮਾਰਟਮ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਤੇ ਮਜ਼ਦੂਰ ਜਥੇਬੰਦੀਆਂ ਨੇ ਜ਼ਿਲ੍ਹੇ ਵਿਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਅਮਰਨਾਥ ਦੇ ਯਾਤਰੀਆਂ ਲਈ ਵਿਸ਼ੇਸ਼ ਰੇਲ ਗੱਡੀਆਂ ਨੂੰ ਸ੍ਰੀਨਗਰ ਤੱਕ ਚਲਾਇਆ ਜਾਵੇ-ਓਮਕਾਰ ਕਾਲੀਆ
Ad Position 24