12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਅਧਿਆਪਕਾਂ ਦੀਆਂ ਮਰਦਮਸ਼ੁਮਾਰੀ 'ਚ 100 ਫ਼ੀਸਦੀ ਡਿਊਟੀਆਂ ਲਾਉਣ 'ਤੇ ਗੌਰਮਿੰਟ ਟੀਚਰ ਯੂਨੀਅਨ ਨੇ ਲਿਆ ਸਖ਼ਤ ਨੋਟਿਸ

Ad Position 21
No active advertisement
ਅਜੀਤ ਡੈਸਕ 02-05-2026
ਸੁਲਤਾਨਪੁਰ ਲੋਧੀ, 1 ਮਈ (ਪ.ਪ.)-ਮਰਦਮਸ਼ੁਮਾਰੀ ਵਿਚ ਅਧਿਆਪਕਾਂ ਦੀਆਂ ਵੱਡੇ ਪੱਧਰ 'ਤੇ ਡਿਊਟੀਆਂ ਲਗਾਏ ਜਾਣ ਤੋਂ ਬਾਅਦ ਸਕੂਲ ਅਧਿਆਪਕਾਂ ਤੋਂ ਸੱਖਣੇ ਹੋ ਗਏ ਹਨ, ਜਿਸ ਕਰਕੇ ਸਕੂਲ ਮੈਨੇਜਮੈਂਟ ਕਮੇਟੀਆਂ ਤੇ ਪੰਚਾਇਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਸੁਖਦੇਵ ਸਿੰਘ ਬੂਲਪੁਰ, ਪ੍ਰਦੀਪ ਸਿੰਘ ਘੁੰਮਾਣ, ਕੰਵਰਦੀਪ ਸਿੰਘ ਕੇ.ਡੀ., ਜਗਜੀਤ ਸਿੰਘ ਰਾਜੂ, ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਤਰਮਿੰਦਰ ਸਿੰਘ ਮੱਲ੍ਹੀ, ਨਿਰਮਲ ਸਿੰਘ ਚੰਦੀ, ਅਮਨਦੀਪ ਸਿੰਘ ਜੱਬੋਵਾਲ, ਸ਼ਿੰਦਰ ਸਿੰਘ ਗੌਰਮਿੰਟ ਦੱਸਿਆ ਕਿ ਸਕੂਲਾਂ ਵਿਚ ਨਵੇਂ ਦਾਖ਼ਲੇ ਤੇ ਬੱਚਿਆਂ ਦੀ ਪੜ੍ਹਾਈ ਨੂੰ ਧਿਆਨ ਵਿਚ ਰੱਖਦੇ ਹੋਏ 50 ਫ਼ੀਸਦੀ ਸਟਾਫ਼ ਦੀ ਡਿਊਟੀ ਮਰਦਮਸ਼ੁਮਾਰੀ ਵਿਚ ਲਗਾਉਣ ਲਈ ਬੀਤੇ ਦਿਨੀਂ ਡੀ.ਸੀ. ਕਪੂਰਥਲਾ, ਕਮਿਸ਼ਨਰ ਮਿੳਾੂਸੀਪਲ ਕਮੇਟੀ, ਏ.ਡੀ.ਸੀ. ਜਨਰਲ ਨੂੰ ਮਿਲ ਕੇ ਮੰਗ ਪੱਤਰ ਸੌਂਪੇ ਗਏ ਸਨ, ਪਰ ਅਜੇ ਤੱਕ ਕੋਈ ਵੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ | ਆਗੂਆਂ ਨੇ ਕਿਹਾ ਕਿ ਸਕੂਲਾਂ ਦੇ ਸਾਰੇ ਸਟਾਫ਼ ਨੂੰ ਮਰਦਮਸ਼ੁਮਾਰੀ ਦੀਆਂ ਡਿਊਟੀਆਂ ਵਿਚ ਲਗਾ ਦੇਣ ਨਾਲ ਜ਼ਿਲ੍ਹੇ ਦੇ ਸਾਰੇ ਸਕੂਲ ਪੂਰੀ ਤਰ੍ਹਾਂ ਨਾਲ ਖ਼ਾਲੀ ਹਨ, ਜਿਸ ਨਾਲ ਬੱਚਿਆਂ ਦੀ ਸਿੱਖਿਆ ਦਾ ਵੱਡੇ ਪੱਧਰ 'ਤੇ ਨੁਕਸਾਨ ਹੋ ਰਿਹਾ ਹੈ | ਆਗੂਆਂ ਨੇ ਕਿਹਾ ਕਿ ਹਰ ਵਿਭਾਗ ਵਿਚੋਂ ਰੇਸ਼ੋ ਅਨੁਸਾਰ ਸਟਾਫ਼ ਲਗਾਇਆ ਜਾਵੇ, ਕਿਉਂਕਿ ਇਹ ਸਰਵੇ ਕੇਂਦਰ ਸਰਕਾਰ ਦਾ ਹੈ | ਇਸ ਵਿਚੋਂ ਕੇਂਦਰ ਸਰਕਾਰ ਦੇ ਕਰਮਚਾਰੀ ਲਗਾਉਣ ਤੋਂ ਬਾਅਦ ਰੇਸ਼ੋ ਅਨੁਸਾਰ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਡਿਊਟੀ 'ਤੇ ਲਗਾਏ ਜਾਣ, ਪ੍ਰੰਤੂ ਪ੍ਰਸ਼ਾਸਨ ਦੁਆਰਾ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਇਸ ਸਰਵੇ ਵਿਚ ਬਿਲਕੁਲ ਵੀ ਨਹੀਂ ਲਗਾਇਆ ਗਿਆ ਤੇ ਪੰਜਾਬ ਸਰਕਾਰ ਦੇ ਵੀ ਬਾਕੀ ਵਿਭਾਗਾਂ ਨੂੰ ਛੱਡ ਕੇ ਸਿੱਖਿਆ ਵਿਭਾਗ ਦੇ ਸਾਰੇ ਦੇ ਸਾਰੇ ਅਧਿਆਪਕ ਇਸ ਮਰਦਮਸ਼ੁਮਾਰੀ ਵਿਚ ਲਗਾ ਕੇ ਲਗਾਤਾਰ ਸਾਰੇ ਸਕੂਲ ਖ਼ਾਲੀ ਕਰ ਦਿੱਤੇ ਹਨ | ਆਗੂਆਂ ਨੇ ਕਿਹਾ ਕਿ ਅਸੀਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹਾਂ ਕਿ ਜੇਕਰ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਇਨ੍ਹਾਂ ਅਧਿਕਾਰੀਆਂ ਦੇ ਦਫ਼ਤਰਾਂ ਦੇ ਘਿਰਾਓ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਜੇਕਰ ਇਸ ਇਨ੍ਹਾਂ ਵਿਚੋਂ 50 ਪ੍ਰਤੀਸ਼ਤ ਸਟਾਫ਼ ਦੀਆਂ ਡਿਊਟੀਆਂ ਨਾ ਕੱਟੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਇਹ ਸਾਰੇ ਕੰਮ ਲਈ ਸਕੂਲਾਂ ਨੂੰ ਜਿੰਦਰੇ ਮਾਰ ਕੇ ਪਿੰਡਾਂ ਦੀਆਂ ਪੰਚਾਇਤਾਂ ਐਸ.ਐਮ.ਸੀ. ਕਮੇਟੀਆਂ ਨੂੰ ਨਾਲ ਲੈ ਕੇ ਅਧਿਕਾਰੀਆਂ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਤੇ ਗੁਰਮੇਜ ਸਿੰਘ ਤਲਵੰਡੀ ਚੌਧਰੀਆਂ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਸ਼ਿੰਦਰ ਸਿੰਘ, ਅਮਨਦੀਪ ਸਿੰਘ ਖਿੰਡਾ, ਅਵਤਾਰ ਸਿੰਘ ਹੈਬਤਪੁਰ, ਅਸ਼ਵਨੀ ਕੁਮਾਰ, ਅਮਨਦੀਪ ਸਿੰਘ, ਯਾਦਵਿੰਦਰ ਸਿੰਘ, ਪੰਕਜ ਮਰਵਾਹਾ, ਜਸਵਿੰਦਰ ਸਿੰਘ ਸ਼ਿਕਾਰਪੁਰ, ਜਸਵੀਰ ਸਿੰਘ ਚੀਮਾ, ਸੁਖਦੇਵ ਸਿੰਘ ਬੂਲਪੁਰ, ਸੁਖਨਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੰਵਲਪ੍ਰੀਤ ਸਿੰਘ ਕੌੜਾ, ਤਜਿੰਦਰ ਸਿੰਘ, ਯੋਗੇਸ਼ ਸ਼ੋਰੀ, ਜਗਮੋਹਨ ਸਿੰਘ, ਪਰਮਿੰਦਰ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੱਧੇਵਾਲ ਸਕੂਲ ਵਿਖੇ 'ਬਾਲ ਵਿਹੜਾ' ਪ੍ਰੋਜੈਕਟ ਦੀ ਸ਼ੁਰੂਆਤ ਅਗਲੀ ਖ਼ਬਰ ਮੁਲਾਜ਼ਮ ਤੇ ਮਜ਼ਦੂਰ ਜਥੇਬੰਦੀਆਂ ਨੇ ਜ਼ਿਲ੍ਹੇ ਵਿਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ
Ad Position 24