ਫਗਵਾੜਾ, 2 ਮਈ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਕੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਪੀ. ਮਾਧਵੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਬੰਗਾ ਚੌਂਕ ਵਲੋਂ ਆ ਰਹੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਚੈਕਿੰਗ ਕੀਤੀ ਤਾਂ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਅਜੇ ਕੁਮਾਰ ਉਰਫ਼ ਅਜੇ ਪੁੱਤਰ ਰਾਜ ਕੁਮਾਰ ਵਾਸੀ ਜਗਤ ਰਾਮ ਸੂੰਢ ਕਾਲੋਨੀ ਤੇ ਸੋਨੂੰ ਕੁਮਾਰ ਉਰਫ਼ ਕਾਕੂ ਪੁੱਤਰ ਧਰਮਪਾਲ ਵਾਸੀ ਪਲਾਹੀ ਗੇਟ ਵਜੋਂ ਹੋਈ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਚਾਰ ਵਿਅਕਤੀਆਂ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ. ਮੇਜਰ ਸਿੰਘ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਭੋਗਪੁਰ ਲਾਗਿਉਂ ਝਾੜੀਆਂ 'ਚੋਂ ਕੁੱਝ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨਾਂ ਦੀ ਪਹਿਚਾਣ ਪ੍ਰਭਜੋਤ ਉਰਫ਼ ਲੱਕੀ ਪੁੱਤਰ ਰਾਜਪਾਲ ਵਾਸੀ ਮਾਧੋਪੁਰ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸੁਖਦੇਵ ਰਾਮ ਵਾਸੀ ਨਸੀਰਾਬਾਦ, ਬਲਿਹਾਰ ਚੰਦ ਪੁੱਤਰ ਗਿਆਨ ਚੰਦ ਵਾਸੀ ਰਾਣੀਪੁਰ ਤੇ ਅਜੇ ਕੁਮਾਰ ਉਰਫ਼ ਗੋਰਾ ਪੁੱਤਰ ਮਲਕੀਤ ਰਾਮ ਵਾਸੀ ਪੰਡੋਰੀ ਕੱਦ ਥਾਣਾ ਮੇਹਟੀਆਣਾ ਹੁਸ਼ਿਆਰਪੁਰ ਵਜੋਂ ਹੋਈ ਹੈ |