31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨਸ਼ਾ ਕਰਦਾ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 03-05-2026
ਭੁਲੱਥ, 2 ਮਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਭੁਲੱਥ ਐੱਸ.ਐੱਚ.ਓ. ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਦੇਰ ਸ਼ਾਮ ਏ.ਐੱਸ.ਆਈ. ਰਕੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਜਦੋਂ ਖੱਸਣ ਰੋਡ 'ਤੇ ਪੁੱਜੇ ਤਾਂ ਇਤਲਾਹ ਮਿਲੀ ਕਿ ਸਰਕਾਰੀ ਟਿਊਬਵੈੱਲ ਖੱਸਣ ਰੋਡ 'ਤੇ ਸਥਿਤ ਕਮਰੇ ਪਿੱਛੇ ਨਜ਼ਦੀਕ ਸ਼ਮਸ਼ਾਨਘਾਟ ਦੇ ਇਕ ਨੌਜਵਾਨ ਸ਼ਰੇਆਮ ਹੈਰੋਇਨ ਨਸ਼ੇ ਦਾ ਸੇਵਨ ਕਰ ਰਿਹਾ ਹੈ, ਜੇਕਰ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ | ਜਦੋਂ ਪੁਲਿਸ ਪਾਰਟੀ ਵੱਲੋਂ ਦੱਸੀ ਹੋਈ ਜਗ੍ਹਾ 'ਤੇ ਰੇਡ ਕੀਤੀ ਤਾਂ ਉਕਤ ਨੌਜਵਾਨ ਸ਼ਰੇਆਮ ਹੈਰੋਇਨ ਨਸ਼ੇ ਦਾ ਸੇਵਨ ਕਰ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ | ਜਿਸ ਨੂੰ ਪੁਲਿਸ ਕਰਮਚਾਰੀ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਮਨਪ੍ਰੀਤ ਸਿੰਘ ਉਰਫ਼ ਟੁਲਿਪ ਦੱਸਿਆ, ਜਿਸ ਪਾਸੋਂ 10 ਰੁਪਏ ਦਾ ਨੋਟ, ਸਿਲਵਰ ਪੇਪਰ, ਤੇ ਲਾਈਟਰ ਬਰਾਮਦ ਹੋਇਆ, ਉਕਤ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਕੇਸ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਤੇ ਹੋਰ ਅਧਿਕਾਰੀਆਂ ਵਲੋਂ ਨਡਾਲਾ-ਬੇਗੋਵਾਲ ਦੀਆਂ ਕੋਆਪ੍ਰੇਟਿਵ ਸੁਸਾਇਟੀਆਂ ਦਾ ਦੌਰਾ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਕਾਬੂ ਤੇ ਨਸ਼ੇ ਦਾ ਸੇਵਨ ਕਰਨ ਵਾਲੇ ਚਾਰ ਕਾਬੂ
Ad Position 24