31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਤੇ ਹੋਰ ਅਧਿਕਾਰੀਆਂ ਵਲੋਂ ਨਡਾਲਾ-ਬੇਗੋਵਾਲ ਦੀਆਂ ਕੋਆਪ੍ਰੇਟਿਵ ਸੁਸਾਇਟੀਆਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 03-05-2026
ਨਡਾਲਾ/ਬੇਗੋਵਾਲ, 2 ਮਈ (ਰਘਬਿੰਦਰ ਸਿੰਘ, ਸੁਖਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸ.ਐੱਸ.ਪੀ. ਗੌਰਵ ਤੂਰਾ ਵਲੋਂ ਅੱਜ ਸਾਂਝੇ ਤੌਰ 'ਤੇ ਨਡਾਲਾ ਤੇ ਬੇਗੋਵਾਲ ਦੀਆਂ ਕੋਆਪ੍ਰੇਟਿਵ ਸੁਸਾਇਟੀਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਗਈ | ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਆਪ੍ਰੇਟਿਵ ਸੁਸਾਇਟੀਆਂ ਰਾਹੀਂ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨ ਨਾੜ ਨੂੰ ਸਾੜਨ ਦੀ ਬਜਾਏ ਸੁਸਾਇਟੀਆਂ ਕੋਲ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਨੂੰ ਖੇਤਾਂ ਵਿਚ ਹੀ ਰਲਾਉਣਾ ਯਕੀਨੀ ਬਣਾਉਣ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਸਾਇਟੀਆਂ ਕੋਲ ਮਲਚਰ, ਰੋਟਾਵੇਟਰ ਆਦਿ ਵਰਗੀ ਅਤਿ ਆਧੁਨਿਕ ਮਸ਼ੀਨਰੀ ਉਪਲਬਧ ਹੈ, ਜਿਸ ਦੀ ਮਦਦ ਨਾਲ ਨਾੜ ਨੂੰ ਖੇਤ ਵਿਚ ਹੀ ਰਲਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਖੇਤੀ ਮਸ਼ੀਨਰੀ ਸਬੰਧੀ ਕਪੂਰਥਲਾ ਸਬ ਡਵੀਜ਼ਨ ਲਈ ਸੰਦੀਪ ਸਿੰਘ ਤੇ ਭੁਲੱਥ ਸਬ ਡਵੀਜ਼ਨ ਲਈ ਜੋਬਨਜੀਤ ਸਿੰਘ ਨੂੰ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਿੱਥੇ ਮਿੱਤਰ ਕੀੜੇ ਮਰ ਜਾਂਦੇ ਹਨ, ਓਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ, ਜਿਸ ਦਾ ਸਿੱਧਾ ਅਸਰ ਅਗਲੀ ਫ਼ਸਲ ਦੇ ਝਾੜ 'ਤੇ ਪੈਂਦਾ ਹੈ | ਐੱਸ.ਐੱਸ.ਪੀ. ਗੌਰਵ ਤੂਰਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਤੇ ਸੈਟੇਲਾਈਟ ਰਾਹੀਂ ਹਰ ਘਟਨਾ 'ਤੇ ਨਜ਼ਰ ਰੱਖੀ ਜਾ ਰਹੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਕਰਕੇ ਨਾੜ ਦਾ ਨਿਪਟਾਰਾ ਖੇਤਾਂ ਵਿਚ ਹੀ ਕਰਨ | ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਤੁਰੰਤ ਐਫ.ਆਈ.ਆਰ. ਦਰਜ ਕਰ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਦੌਰੇ ਦੌਰਾਨ ਨਡਾਲਾ ਦੇ ਨਜ਼ਦੀਕ ਇੱਕ ਖੇਤ ਵਿਚ ਨਾੜ ਨੂੰ ਲੱਗੀ ਅੱਗ ਦੇਖ ਕੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸ.ਐੱਸ.ਪੀ. ਗੌਰਵ ਤੂਰਾ ਨੇ ਤੁਰੰਤ ਆਪਣਾ ਕਾਫ਼ਲਾ ਰੁਕਵਾ ਮੌਕੇ 'ਤੇ ਖੜ੍ਹੇ ਹੋ ਕੇ ਅੱਗ ਬੁਝਾਉਣ ਦੇ ਕੰਮ ਦੀ ਨਿਗਰਾਨੀ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੱਗ ਨੂੰ ਤੁਰੰਤ ਕਾਬੂ ਪਾਇਆ ਜਾਵੇ ਤਾਂ ਜੋ ਕੋਈ ਵੱਡਾ ਹਾਦਸਾ ਨਾ ਵਾਪਰ ਸਕੇ | ਇਸ ਮੌਕੇ ਕੋਆਪਰੇਟਿਵ ਸੋਸਾਇਟੀ ਡੀ.ਆਰ. ਜਗਜੀਤ ਸਿੰਘ, ਤਹਿਸੀਲਦਾਰ ਭੁਲੱਥ ਵਰਿੰਦਰ ਭਾਟੀਆ, ਏ.ਆਰ. ਜੋਬਨਜੀਤ ਸਿੰਘ, ਐੱਸ.ਈ.ਪੀ.ਓ. ਜਸਵਿੰਦਰ ਸਿੰਘ ਵਾਲੀਆ, ਕੋਆਪਰੇਟਿਵ ਸੋਸਾਇਟੀ ਨਡਾਲਾ ਪ੍ਰਧਾਨ ਹਰਜਿੰਦਰ ਸਿੰਘ ਸਾਹੀ, ਕੋਆਪ੍ਰੇਟਿਵ ਸੋਸਾਇਟੀ ਤੇ ਸਰਪੰਚ ਰਾਏਪੁਰ ਅਰਾਈਆਂ ਵਰਿੰਦਰ ਪ੍ਰਾਸ਼ਰ, ਸੈਕਟਰੀ ਜੋਬਨ ਸਾਹੀ, ਸੈਕਟਰੀ ਮਲਵਿੰਦਰ ਸਿੰਘ ਕੰਗ ਦਾਊਦਪੁਰ, ਏ.ਟੀ.ਓ. ਗੁਰਜੋਤ ਸਿੰਘ, ਮੀਤ ਪ੍ਰਧਾਨ ਹਰਭਜਨ ਸਿੰਘ ਮਹਿੰਦਰ ਸਿੰਘ ਕੈਰੋਂ, ਨਵਜਿੰਦਰ ਸਿੰਘ, ਬੱਗਾ ਕੋਚ, ਬਲਜਿੰਦਰ ਸਿੰਘ ਚੀਮਾ ਦਮੂਲੀਆਂ, ਅਜੀਤ ਸਿੰਘ ਖੱਖ, ਅਮਰੀਕ ਸਿੰਘ ਲਵਲੀ ਮਿਰਜ਼ਾਪੁਰ, ਸਿਮਰਜੀਤ ਸਿੰਘ ਘੁੰਮਣ, ਕੁਲਵਿੰਦਰ ਨੰਬਰਦਾਰ ਦਲਜਿੰਦਰ ਸਿੰਘ ਘੋਤੜਾ, ਨੰਬਰਦਾਰ ਜਸਵੰਤ ਸਿੰਘ ਘੁੰਮਣ, ਨੰਬਰਦਾਰ ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ ਗੁਰਾਇਆ, ਕੁਲਵੰਤ ਸਿੰਘ ਭੱਕੂਵਾਲ ਤੇ ਹੋਰ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੱਟਾਨ ਵਾਂਗ ਖੜ੍ਹੇ ਵਰਕਰਾਂ ਨੂੰ ਅਕਾਲੀ ਦਲ ਅੱਖੋਂ ਪਰੋਖੇ ਨਾ ਕਰੇ-ਜੰਡੂ ਭੁੱਲਾਰਾਈ ਅਗਲੀ ਖ਼ਬਰ ਨਸ਼ਾ ਕਰਦਾ ਨੌਜਵਾਨ ਕਾਬੂ
Ad Position 24