31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਚੱਟਾਨ ਵਾਂਗ ਖੜ੍ਹੇ ਵਰਕਰਾਂ ਨੂੰ ਅਕਾਲੀ ਦਲ ਅੱਖੋਂ ਪਰੋਖੇ ਨਾ ਕਰੇ-ਜੰਡੂ ਭੁੱਲਾਰਾਈ

Ad Position 21
No active advertisement
ਅਜੀਤ ਡੈਸਕ 03-05-2026
ਪਰਮਿੰਦਰ ਸਿੰਘ ਜੰਡੂ


ਖਲਵਾੜਾ, 2 ਮਈ (ਮਨਦੀਪ ਸਿੰਘ ਸੰਧੂ)-ਚੱਟਾਨ ਵਾਂਗ ਅਕਾਲੀ ਦਲ ਨਾਲ ਖੜ੍ਹੇ ਵਰਕਰਾਂ ਨੂੰ ਅੱਖੋਂ ਪਰੋਖੇ ਕਰਕੇ ਮੌਕਾਪ੍ਰਸਤ ਵਰਕਰਾਂ ਨੂੰ ਅੱਗੇ ਲਿਆਉਣਾ ਬਹੁਤ ਲਿਆਉਣਾ ਬਹੁਤ ਹੀ ਮੰਦਭਾਗਾ ਹੈ, ਜਿਸ ਨਾਲ ਪਾਰਟੀ ਦਾ ਨੁਕਸਾਨ ਹੋ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀ.ਸੀ. ਵਿੰਗ ਦੇ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਜੰਡੂ ਭੁੱਲਾਰਾਈ ਨੇ ਕਰਦਿਆਂ ਕਿਹਾ ਕਿ ਜਿਹੜੇ ਅਕਾਲੀ ਵਰਕਰਾਂ ਨੇ ਪਿਛਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵੇਲੇ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਦਾ ਸਮਰਥਨ ਕੀਤਾ ਹੈ, ਉਨ੍ਹਾਂ ਨੂੰ ਅਹਿਮੀਅਤ ਦੇਣ ਨਾਲ ਪੱਕੇ ਵਰਕਰਾਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ, ਜਿਸ ਨਾਲ ਪਾਰਟੀ ਨੂੰ ਖੋਰਾ ਲੱਗਦਾ ਹੈ | ਉਨ੍ਹਾਂ ਦੱਸਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਰਕੇ ਅਜਿਹਾ ਕਰਨ ਨਾਲ ਇਸ ਦਾ ਖ਼ਮਿਆਜ਼ਾ ਪਾਰਟੀ ਨੂੰ ਭੁਗਤਣਾ ਪੈ ਸਕਦਾ ਹੈ, ਜਿਸ ਦੇ ਜ਼ਿੰਮੇਵਾਰ ਪਾਰਟੀ ਦੇ ਹਲਕਾ ਇੰਚਾਰਜ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਸੁਰਖਪੁਰ ਦੀ ਸਮੁੱਚੀ ਪੰਚਾਇਤ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲ੍ਹਾ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਤੇ ਹੋਰ ਅਧਿਕਾਰੀਆਂ ਵਲੋਂ ਨਡਾਲਾ-ਬੇਗੋਵਾਲ ਦੀਆਂ ਕੋਆਪ੍ਰੇਟਿਵ ਸੁਸਾਇਟੀਆਂ ਦਾ ਦੌਰਾ
Ad Position 24