31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੁਰਖਪੁਰ ਦੀ ਸਮੁੱਚੀ ਪੰਚਾਇਤ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲ੍ਹਾ

Ad Position 21
No active advertisement
ਅਜੀਤ ਡੈਸਕ 03-05-2026

ਭੰਡਾਲ ਬੇਟ, 2 ਮਈ (ਜੋਗਿੰਦਰ ਸਿੰਘ ਜਾਤੀਕੇ)-ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਸੁਰਖਪੁਰ ਵਿਖੇ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ਨੂੰ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਪਿੰਡ ਸੁਰਖਪੁਰ ਦੀ ਸਮੁੱਚੀ ਪੰਚਾਇਤ ਨੇ ਬਲਾਕ ਪ੍ਰਧਾਨ ਬਿਕਰਮ ਸਿੰਘ ਉੱਚਾ ਦੀ ਪ੍ਰੇਰਣਾ ਸਦਕਾ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਇਸ ਮੌਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਬੋਲਦਿਆਂ ਕਿਹਾ ਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਨਗਰ ਨਿਵਾਸੀ ਸੰਗਤਾਂ ਨੇ ਜੋ ਫ਼ੈਸਲਾ ਲਿਆ ਹੈ ਉਸਦਾ ਸਵਾਗਤ ਕਰਦੇ ਹਨ ਅਤੇ ਵਿਸ਼ਵਾਸ ਦਿਵਾਉਂਦੇ ਹਨ ਕੇ ਪਿੰਡ ਦੇ ਸਰਵਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਆਉਣ ਦੇਣਗੇ | ਜ਼ਿਕਰਯੋਗ ਹੈ ਕੇ ਕੁੱਝ ਸਮਾਂ ਪਹਿਲਾਂ ਹੀ ਬਲਾਕ ਸੰਮਤੀ ਫੱਤੂਢੀਂਗਾ ਦੀ ਹੋਈ ਚੋਣ ਵਿਚ ਪਿੰਡ ਦੀ ਸਰਪੰਚ ਦੀ ਦਰਾਣੀ ਨੂੰ ਰਾਣਾ ਧੜੇ ਵੱਲੋਂ ਵਾਈਸ ਚੇਅਰਮੈਨ ਨਿਯੁਕਤ ਕੀਤਾ ਸੀ | ਇਸ ਮੌਕੇ ਸਰਪੰਚ ਸੁਖਵਿੰਦਰ ਕੌਰ, ਰਿਤੂ ਬਾਲਾ, ਭਜਨ ਕੌਰ, ਜਗਦੀਪ ਕੌਰ, ਲਸ਼ਕਰ ਸਿੰਘ, ਗੁਰਪ੍ਰੀਤ ਸਿੰਘ . ਹਰਵਿੰਦਰ ਸਿੰਘ ਸਾਰੇ ਪੰਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਬਿਕਰਮ ਸਿੰਘ ਬਲਾਕ ਪ੍ਰਧਾਨ, ਮਨਜੀਤ ਸਿੰਘ, ਸੰਨੀ ਰੱਤੜਾ, ਜੋਗਿੰਦਰ ਸਿੰਘ ਮਾਧੋ, ਮੇਜਰ ਸਿੰਘ ਸਾਬਕਾ ਸਰਪੰਚ, ਬਖਸ਼ੀਸ਼ ਸਿੰਘ, ਬਚਿੱਤਰ ਸਿੰਘ, ਇਰਸ਼ਾਦ ਮੁਹੰਮਦ ਡਾ ਜਗੀਰ ਸਿੰਘ, ਮਹਿੰਦਰ ਸਿੰਘ ਸੁਰਖਪੁਰ, ਬਲਜਿੰਦਰ ਸਿੰਘ ਔਜਲਾ, ਸਰਵਣ ਸਿੰਘ ਔਜਲਾ, ਹਰਬੰਸ ਸਿੰਘ, ਯਾਦਵਿੰਦਰ ਸਿੰਘ ਯਾਦਾਂ, ਨਿਰਵੈਲ ਸਿੰਘ, ਕਰਨੈਲ ਸਿੰਘ ਸਾਬਕਾ ਸਰਪੰਚ, ਸੁਖਜਿੰਦਰ ਸਿੰਘ ਔਜਲਾ, ਡਾ ਵਰਿੰਦਰ ਸਿੰਘ, ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ਵਿਚੋਂ ਕਣਕ ਦੀ ਧੀਮੀ ਰਫ਼ਤਾਰ ਨਾਲ ਲਿਫ਼ਟਿੰਗ ਹੋਣ ਕਾਰਨ ਲੱਗੇ ਬੋਰੀਆਂ ਦੇ ਅੰਬਾਰ <br/>... ਅਗਲੀ ਖ਼ਬਰ ਚੱਟਾਨ ਵਾਂਗ ਖੜ੍ਹੇ ਵਰਕਰਾਂ ਨੂੰ ਅਕਾਲੀ ਦਲ ਅੱਖੋਂ ਪਰੋਖੇ ਨਾ ਕਰੇ-ਜੰਡੂ ਭੁੱਲਾਰਾਈ
Ad Position 24