31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸਬੰਧੀ ਕਰਵਾਏ ਜਾ ਰਹੇ ਗੁਰਮਤਿ ਸਮਾਗਮ-ਬੀਬੀ ਜਗੀਰ ਕੌਰ

Ad Position 21
No active advertisement
ਅਜੀਤ ਡੈਸਕ 03-05-2026
ਬੇਗੋਵਾਲ, 2 ਮਈ (ਸੁਖਜਿੰਦਰ ਸਿੰਘ)-ਬ੍ਰਹਮ ਗਿਆਨੀ ਮਹਾਨ ਤਪੱਸਵੀ ਤੇ ਵਿੱਦਿਆ ਦੇ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸਬੰਧੀ ਡੇਰੇ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਬੀਤੇ ਦਿਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਜਾਪ ਨਾਲ ਗੁਰਮਤਿ ਸਮਾਗਮ ਆਰੰਭ ਹੋਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਪਵਿੱਤਰ ਅਸਥਾਨ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ 1, 2 ਤੇ 3 ਜੂਨ ਨੂੰ ਮਨਾਈ ਜਾ ਜਾਂਦੀ ਹੈ | ਇਸ ਬਰਸੀ ਸਮਾਗਮਾਂ ਸਬੰਧੀ 1 ਮਈ ਸ਼ਾਮ 4 ਵਜੇ ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਜਾਪ ਸ਼ੁਰੂ ਹੋ ਜਾਂਦੇ ਹਨ, ਜੋ 31 ਮਈ ਤੱਕ ਚੱਲਦੇ ਹਨ | ਉਨ੍ਹਾਂ ਦੱਸਿਆ ਕਿ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋਈ, ਜਿਨ੍ਹਾਂ ਦੇ ਭੋਗ 2 ਜੂਨ ਨੂੰ ਪਾਏ ਜਾਂਦੇ ਹਨ | ਬੀਬੀ ਜਗੀਰ ਕੌਰ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਗੁਰਮਤਿ ਸਮਾਗਮਾਂ ਵਿਚ ਸੰਗਤਾਂ ਦੇਸ਼ ਵਿਦੇਸ਼ ਤੋਂ ਜਿੱਥੇ ਵੱਡੀ ਗਿਣਤੀ ਵਿਚ ਪੁੱਜਦੀਆਂ ਹਨ, ਉੱਥੇ ਇਲਾਕੇ ਭਰ ਦੀਆਂ ਸੰਗਤਾਂ ਇਨ੍ਹਾਂ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸ਼ਿਰਕਤ ਕਰਕੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ 'ਤੇ ਨਤਮਸਤਕ ਹੁੰਦੀਆਂ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਸਫਲਤਾਪੂਰਵਕ ਕਰਵਾਉਣ ਲਈ ਜਲਦ ਹੀ ਹਲਕੇ ਦੇ ਮੋਹਤਬਰ ਵਿਅਕਤੀਆਂ ਤੇ ਗੁਰੂ ਘਰ ਦੇ ਸ਼ਰਧਾਲੂਆਂ ਦੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿਚ ਇਨ੍ਹਾਂ ਸਮਾਗਮਾਂ ਦੀ ਸਾਰੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ ਤੇ ਸੰਗਤਾਂ ਦੀਆਂ ਡਿਊਟੀਆਂ ਵੀ ਲਗਾਈਆਂ ਜਾਣਗੀਆਂ | ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ ਮੈਨੇਜਰ ਡੇਰਾ ਸੰਤ ਬਾਬਾ ਪ੍ਰੇਮ ਸਿੰਘ, ਰਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਬੇਗੋਵਾਲ, ਅਮਰੀਕ ਸਿੰਘ ਪੀ.ਏ. ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਜ ਪੱਧਰੀ ਸਪੈੱਲ-ਬੀ ਮੁਕਾਬਲੇ ਵਿਚ ਵੱਖ-ਵੱਖ ਸਥਾਨ ਕੀਤੇ ਹਾਸਿਲ ਅਗਲੀ ਖ਼ਬਰ ਸਰਬਜੀਤ ਕੌਰ ਸਾਬਕਾ ਪੰਚ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ
Ad Position 24