31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮੋਟਰਸਾਈਕਲ ਸਵਾਰ ਨੂੰ ਫੇਟ ਮਾਰਨ ਕਾਰਨ ਮਹਿਲਾ ਦੀ ਮੌਤ, ਕਾਰ ਚਾਲਕ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 03-05-2026
ਫਗਵਾੜਾ, 2 ਮਈ (ਹਰਜੋਤ ਸਿੰਘ ਚਾਨਾ)-ਕਾਰ ਚਾਲਕ ਵਲੋਂ ਮੋਟਰਸਾਈਕਲ ਨੂੰ ਫੇਟ ਮਾਰਨ ਕਾਰਨ ਮਹਿਲਾ ਦੀ ਹੋਈ ਮੌਤ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਜਸਵੰਤ ਸਿੰਘ ਪੁੱਤਰ ਨਸੀਬ ਸਿੰਘ ਵਾਸੀ ਪਿੰਡ ਰਹੱਲੀ ਥਾਣਾ ਚੱਬੇਵਾਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੀ ਪਤਨੀ ਕਿਰਨਦੀਪ ਕੌਰ ਨਾਲ ਮੋਟਰਸਾਈਕਲ ਤੇ ਆ ਰਿਹਾ ਸੀ ਜਦੋਂ ਉਹ ਪਿੰਡ ਬਘਾਣਾ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਇੱਕ ਅਣਪਛਾਤੀ ਕਾਰ ਆਈ ਤੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਸ ਦੀ ਪਤਨੀ ਦੇ ਗੰਭੀਰ ਸੱਟਾਂ ਲੱਗੀਆਂ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸੁਰਖਪੁਰ ਦੀ ਸਮੁੱਚੀ ਪੰਚਾਇਤ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲ੍ਹਾ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਜ ਪੱਧਰੀ ਸਪੈੱਲ-ਬੀ ਮੁਕਾਬਲੇ ਵਿਚ ਵੱਖ-ਵੱਖ ਸਥਾਨ ਕੀਤੇ ਹਾਸਿਲ
Ad Position 24