01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 03-05-2026
ਫਗਵਾੜਾ, 2 ਮਈ (ਹਰਜੋਤ ਸਿੰਘ ਚਾਨਾ)-ਸ੍ਰੀ ਮਹਾਂਵੀਰ ਜੈਨ ਮਾਡਲ ਸੀ. ਸੈ. ਸਕੂਲ ਹੁਸ਼ਿਆਰਪੁਰ ਰੋਡ ਵਿਖੇ ਮਜ਼ਦੂਰ ਦਿਵਸ ਦੇ ਮੌਕੇ 'ਤੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਦੌਰਾਨ ਸਕੂਲ 'ਚ ਕੰਮ ਕਰਦੇ ਕਾਮਿਆਂ ਦਾ ਸਨਮਾਨ ਕੀਤਾ ਗਿਆ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਜੈਨ, ਸਕੱਤਰ ਲਲਿਤ ਜੈਨ ਅਤੇ ਖ਼ਜ਼ਾਨਚੀ ਅਜੀਤ ਜੈਨ ਨੇ ਸਕੂਲ ਲਈ ਉਨ੍ਹਾਂ ਦੀਆਂ ਸੇਵਾਵਾਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਸਕੂਲ ਦੇ ਸੁਚਾਰੂ ਚੱਲਣ 'ਚ ਇਸ ਵਰਗ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਪ੍ਰਧਾਨ ਸਤੀਸ਼ ਜੈਨ ਨੇ ਕਿਹਾ ਕਿ ਕਾਮੇ ਸਮਾਜ ਦੀ ਉਚਾਈ ਦੀ ਨੀਂਹ ਹੁੰਦੇ ਹਨ | ਉਹ ਮਿੱਟੀ ਨੂੰ ਸੋਨੇ 'ਚ ਤਬਦੀਲ ਕਰਦੇ ਹਨ | ਉਨ੍ਹਾਂ ਨੇ ਸਾਰੇ ਕਰਮਚਾਰੀਆਂ ਨੂੰ ਮਜ਼ਦੂਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸ਼ਲਾਘਾਯੋਗ ਸੇਵਾਵਾਂ ਦੇ ਕਾਰਨ ਹੀ ਸਕੂਲ ਲਗਾਤਾਰ ਤਰੱਕੀ ਕਰ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮੇਤਲਾ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਗਠਨ ਅਗਲੀ ਖ਼ਬਰ ਫਗਵਾੜਾ ਦੇ ਨਵ-ਨਿਯੁਕਤ ਡੀ.ਐੱਸ.ਪੀ. ਨੂੰ ਮਿਲੇ ਧਰਮਿੰਦਰ ਕੁਮਾਰ ਟੋਨੀ
Ad Position 24