01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪਿੰਡ ਮੇਤਲਾ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਗਠਨ

Ad Position 21
No active advertisement
ਅਜੀਤ ਡੈਸਕ 03-05-2026
ਭੁਲੱਥ, 2 ਮਈ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ ਤੇ ਪੈਂਦੇ ਪਿੰਡ ਮੇਤਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ, ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ, ਤੇ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਬੋਪਾਰਾਏ ਦੀ ਅਗਵਾਈ ਵਿਚ ਇੱਕ ਵਿਸ਼ੇਸ਼ ਮੀਟਿੰਗ ਹੋਈ | ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਹਰਿੰਦਰ ਸਿੰਘ ਲੱਖੋਵਾਲ ਸੂਬਾ ਪ੍ਰਧਾਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਮੇਤਲਾ ਵਿਚ ਕਿਸਾਨ ਵੀਰਾਂ ਦੀ ਇਕੱਤਰਤਾ ਮੌਕੇ ਸਮੂਹ ਮੈਂਬਰਾਂ ਤੇ ਆਗੂਆਂ ਦੀ ਸਹਿਮਤੀ ਨਾਲ ਇੰਦਰਪਾਲ ਸਿੰਘ ਮੇਤਲਾ ਨੂੰ ਇਕਾਈ ਪ੍ਰਧਾਨ ਮੇਤਲਾ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਯੂਨੀਅਨ ਵੱਲੋਂ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ | ਇਸ ਮੌਕੇ ਮੈਂਬਰ ਸਤਨਾਮ ਸਿੰਘ, ਕੁਲਦੀਪ ਸਿੰਘ, ਸਤਵਿੰਦਰ ਸਿੰਘ, ਸੁਖਵਿੰਦਰ ਸਿੰਘ, ਦਲਜੀਤ ਸਿੰਘ, ਬਲਬੀਰ ਸਿੰਘ, ਅਮਰਜੀਤ ਸਿੰਘ, ਗੁਰਦਾਵਰ ਸਿੰਘ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ ਚੁਣੇ ਗਏ | ਇਸ ਮੌਕੇ ਬਲਵੀਰ ਸਿੰਘ ਜ਼ਿਲ੍ਹਾ ਕੈਸ਼ੀਅਰ, ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਪੰਥਜੀਤ ਸਿੰਘ ਪੱਡਾ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ, ਹਰਭਜਨ ਸਿੰਘ ਗੁਰਾਇਆ ਜ਼ਿਲ੍ਹਾ ਕੈਸ਼ੀਅਰ, ਬਲਜੀਤ ਸਿੰਘ ਤੱਖਰ ਪੱਕਾ ਜੀ ਪ੍ਰਧਾਨ ਰਾਜਪੁਰ, ਜਗਜੀਤ ਸਿੰਘ ਮੁਬਾਰਕਪੁਰ ਬਾਉਲੀ ਇਕਾਈ ਪ੍ਰਧਾਨ, ਸਵਰਨ ਸਿੰਘ ਇਕਾਈ ਪ੍ਰਧਾਨ, ਸਤਵਿੰਦਰ ਸਿੰਘ ਬੋਪਾਰਾਏ ਇਕਾਈ ਪ੍ਰਧਾਨ, ਸੋਮ ਪ੍ਰਕਾਸ਼ ਮੁਬਾਰਕਪੁਰ ਬਾਉਲੀ ਸਲਾਹਕਾਰ, ਨੰਬਰਦਾਰ ਲਖਬੀਰ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ ਸੀਨੀਅਰ ਮੀਤ ਪ੍ਰਧਾਨ, ਅੰਮਿ੍ਤ ਪਾਲ ਸਿੰਘ ਬੱਲ, ਜਸਵੰਤ ਸਿੰਘ ਬਾਦਲਪੁਰ, ਸੁਰਜੀਤ ਸਿੰਘ ਘੁੰਮਣ ਇਕਾਈ ਪ੍ਰਧਾਨ ਗੁਰੂ ਨਾਨਕ ਨਗਰ ਖੱਸਣ ਰੋਡ ਭੁਲੱਥ, ਹਰਜਿੰਦਰ ਸਿੰਘ, ਪ੍ਰਤਾਪ ਸਿੰਘ ਭਿੰਡਰ, ਦਵਿੰਦਰ ਪਾਲ ਸਿੰਘ, ਹਰਦੀਪ ਸਿੰਘ ਧਾਮੀ ਸਰਕਲ ਪ੍ਰਧਾਨ, ਇੰਦਰਪਾਲ ਸਿੰਘ, ਸੁਖਬੀਰ ਸਿੰਘ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਦਮਨਜੀਤ ਸਿੰਘ, ਗੁਰਚਰਨ ਸਿੰਘ, ਧਰਮਜੀਤ ਸਿੰਘ, ਜਗਤਾਰ ਸਿੰਘ, ਦਿਲਪ੍ਰੀਤ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ ਬੋਪਾਰਾਏ, ਜਿੰਦਰ ਬੋਪਾਰਾਏ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਬਲਜਿੰਦਰ ਸਿੰਘ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਭਾਜਪਾ ਨਗਰ ਨਿਗਮ ਚੋਣਾਂ ਵਿਚ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਟਿਕਟ ਦੇਵੇਗੀ-ਰਣਜੀਤ ਸਿੰਘ ਖੋਜੇਵਾਲ
Ad Position 24