ਸੁਲਤਾਨਪੁਰ ਲੋਧੀ, 2 ਮਈ (ਨਰੇਸ਼ ਹੈਪੀ)-ਸਹਿਕਾਰੀ ਸਭਾਵਾਂ ਫੋਕਲ ਪੁਆਇੰਟ ਮੈਰੀਪੁਰ ਸੁਲਤਾਨਪੁਰ ਲੋਧੀ ਵਿਖੇ ਇੰਸਪੈਕਟਰ ਬਲਜਿੰਦਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਦਾ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਆਗੂਆਂ ਤੇ ਸਹਿਕਾਰਤਾ ਵਿਭਾਗ ਨਾਲ ਜੁੜੇ ਮੈਂਬਰਾਂ ਵੱਲੋਂ ਫੁੱਲਾਂ ਦੇ ਗੁਲਦਸਤਿਆਂ ਨਾਲ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਵਧਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਬਲਜਿੰਦਰ ਸਿੰਘ ਨੇ ਪਹਿਲਾਂ ਵੀ ਬਤੌਰ ਇੰਸਪੈਕਟਰ ਸੁਲਤਾਨਪੁਰ ਲੋਧੀ ਵਿਖੇ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ ਹੈ ਜਿਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਫਿਰ ਤੋਂ ਇੱਥੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਬਲਜਿੰਦਰ ਸਿੰਘ ਦੀ ਨਿਯੁਕਤੀ ਨਾਲ ਜਿੱਥੇ ਇਲਾਕੇ ਦੀਆਂ ਸੁਸਾਇਟੀਆਂ ਤਰੱਕੀ ਕਰਨਗੀਆਂ ਤੇ ਕਿਸਾਨਾਂ ਨੂੰ ਹੋਰ ਲਾਭ ਮਿਲੇਗਾ | ਸਵਾਗਤ ਕਰਨ ਵਾਲਿਆਂ ਵਿਚ ਚੇਅਰਮੈਨ ਗੁਰਚਰਨ ਸਿੰਘ ਬਿੱਟੂ ਜੈਨਪੁਰ, ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਪਰਵਿੰਦਰ ਸਿੰਘ, ਪ੍ਰਧਾਨ ਹਰਜੀਤ ਸਿੰਘ ਪ੍ਰਧਾਨ ਕੋਆਪਰੇਟਿਵ ਸੋਸਾਇਟੀ ਜੈਨਪੁਰ, ਸਰਪੰਚ ਮੇਜਰ ਸਿੰਘ ਜੈਨਪੁਰ, ਸਰਪੰਚ ਜੋਗਿੰਦਰ ਸਿੰਘ, ਗੁਰਚਰਨ ਸਿੰਘ ਅਮੀਰਪੁਰ, ਸਾਬੀ ਮੀਰਪੁਰ, ਜਤਿੰਦਰਜੀਤ ਸਿੰਘ ਮੀਡੀਆ ਇੰਚਾਰਜ, ਸਰਬਣ ਸਿੰਘ ਡਾਇਰੈਕਟਰ ਤੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਸਨ | ਇਸ ਮੌਕੇ ਇੰਸਪੈਕਟਰ ਬਲਜਿੰਦਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਖ਼ੁਸ਼ਕਿਸਮਤ ਮੰਨਦੇ ਹਨ ਕਿ ਉਨ੍ਹਾਂ ਨੂੰ ਗੁਰੂਆਂ ਦੀ ਪਵਿੱਤਰ ਧਰਤੀ 'ਤੇ ਮੁੜ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਕਿਸਾਨਾਂ ਤੇ ਆਮ ਲੋਕਾਂ ਨਾਲ ਜੁੜ ਕੇ ਕੰਮ ਕਰਦੇ ਰਹੇ ਹਨ ਤੇ ਅੱਗੇ ਵੀ ਇਮਾਨਦਾਰੀ ਤੇ ਨਿਸ਼ਠਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ | ਇਸ ਮੌਕੇ ਇੰਸਪੈਕਟਰ ਇੰਦਰਵੀਰ ਸਿੰਘ, ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਸੁਲਤਾਨਪੁਰ ਲੋਧੀ ਦੇ ਮੀਤ ਪ੍ਰਧਾਨ ਸੁਖਜਿੰਦਰ ਸਿੰਘ, ਪੈੱ੍ਰਸ ਸਕੱਤਰ ਹਰਕੁੰਦਨ ਸਿੰਘ, ਸਕੱਤਰ ਅਵਤਾਰ ਸਿੰਘ ਡਡਵਿੰਡੀ, ਜਨਰਲ ਸਕੱਤਰ ਸੁਖਜਿੰਦਰ ਸਿੰਘ ਬੂਸੋਵਾਲ, ਕੈਸ਼ੀਅਰ ਬਲਜਿੰਦਰ ਸਿੰਘ ਫ਼ੌਜੀ, ਕਮੇਟੀ ਮੈਂਬਰ ਜਗੀਰ ਸਿੰਘ ਜੱਬੋਵਾਲ, ਜਨਰਲ ਸਕੱਤਰ ਹਰਪ੍ਰੀਤ ਸਿੰਘ ਹਰਨਾਮਪੁਰ, ਸਕੱਤਰ ਬਲਜਿੰਦਰ ਸਿੰਘ ਬਿਧੀਪੁਰ, ਸੇਲਜ਼ਮੈਨ ਨਵਦੀਪ ਸਿੰਘ ਜੱਬੋਵਾਲ, ਕਰਮਬੀਰ ਸਿੰਘ ਟਿੱਬਾ ਅਤੇ ਮੈਨੇਜਰ ਜਗਦੀਪ ਸਿੰਘ (ਸੀ.ਐਮ.ਐਸ.) ਸਮੇਤ ਵੱਡੀ ਗਿਣਤੀ ਵਿਚ ਵਿਭਾਗ ਦੇ ਕਰਮਚਾਰੀਆਂ ਨੇ ਵੀ ਨਵ ਨਿਯੁਕਤ ਇੰਸਪੈਕਟਰ ਬਲਜਿੰਦਰ ਸਿੰਘ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ |