02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪਾਵਰਕਾਮ ਉਪ ਮੰਡਲ ਦਫ਼ਤਰ ਭੁਲੱਥ ਵਿਖੇ ਮਈ ਦਿਵਸ ਮੌਕੇ ਝੰਡਾ ਚੜ੍ਹਾਉਣ ਦੀ ਰਸਮ ਕੀਤੀ ਅਦਾ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਭੁਲੱਥ, 2 ਮਈ (ਮਨਜੀਤ ਸਿੰਘ ਰਤਨ)-ਪੰਜਾਬ ਸਟੇਟ ਪਾਵਰਕਾਮ ਲਿਮਟਿਡ ਉਪ ਮੰਡਲ ਦਫ਼ਤਰ ਭੁਲੱਥ ਵਿਖੇ ਪਹਿਲੀ ਮਈ ਨੂੰ ਮਜ਼ਦੂਰ ਦਿਵਸ ਦੇ ਸਬੰਧ ਵਿਚ ਲਾਲ ਰੰਗ ਦਾ ਝੰਡਾ ਲਹਿਰਾਇਆ ਗਿਆ | ਇਹ ਝੰਡਾ ਲਹਿਰਾਉਣ ਦੀ ਰਸਮ ਪਾਵਰ ਕਾਮ ਦੀ ਪ੍ਰਮੁੱਖ ਜਥੇਬੰਦੀ ਟੀ.ਐੱਸ.ਯੂ. ਦੇ ਡਵੀਜ਼ਨ ਪ੍ਰਧਾਨ ਕਰਮਜੀਤ ਸਿੰਘ ਮੋਖਾ ਜੇ.ਈ. ਨੇ ਅਦਾ ਕੀਤੀ | ਇਸ ਮੌਕੇ ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਪਹਿਲਾਂ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਬਿਜਲੀ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਸਬੰਧੀ ਜ਼ਿਕਰ ਕੀਤਾ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਪ੍ਰਤੀ ਬੋਰਡ ਮੈਨੇਜਮੈਂਟ ਤੇ ਸਰਕਾਰ ਦੀ ਬੇਰੁਖ਼ੀ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੈਨੇਜਮੈਂਟ ਮੁਲਾਜ਼ਮਾਂ ਦੀਆਂ ਮੰਨੀਆਂ ਹੱਕੀ ਮੰਗਾਂ ਲਾਗੂ ਕਰਨ ਤੋਂ ਵਾਰ-ਵਾਰ ਭੱਜ ਜਾਂਦੀ ਹੈ | ਹੁਣ ਵੀ 30 ਅਪ੍ਰੈਲ 2026 ਨੂੰ ਕੁੱਝ ਮੰਗਾਂ ਮੰਨੀਆਂ ਹਨ ਜਿਨ੍ਹਾਂ ਨੂੰ ਲਾਗੂ ਕਰਨ ਦਾ ਸਿਰਫ਼ ਭਰੋਸਾ ਹੀ ਦਿੱਤਾ ਹੈ | ਘੱਟ ਸਟਾਫ਼ ਨਾਲ ਕੰਮ ਕਰਦਿਆਂ ਫ਼ੀਲਡ ਵਿਚ ਨਿੱਤ ਹਾਦਸੇ ਵਾਪਰਦੇ ਹਨ | ਬੋਰਡ ਮੈਨੇਜਮੈਂਟ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਤਕਨੀਕੀ ਤੇ ਕਲੈਰੀਕਲ ਸਟਾਫ਼ ਤੇ ਜਲਦੀ ਤੋਂ ਜਲਦੀ ਨਵੀਂ ਭਰਤੀ ਕੀਤੀ ਜਾਵੇ | ਇਸ ਮੌਕੇ ਤੇ ਟੀ.ਐਸ.ਯੂ. ਦੇ ਉਪ ਮੰਡਲ ਪ੍ਰਧਾਨ ਜਰਨੈਲ ਸਿੰਘ, ਸੈਕਟਰੀ ਜਸਵੰਤ ਸਿੰਘ, ਮੀਤ ਪ੍ਰਧਾਨ ਭੁਪਿੰਦਰ ਸਿੰਘ, ਡਵੀਜ਼ਨ ਦੇ ਅਹੁਦੇਦਾਰ ਬਲਦੇਵ ਸਿੰਘ, ਸੰਦੀਪ ਕੁਮਾਰ, ਅੰਗਰੇਜ ਸਿੰਘ, ਤਲਵੀਰ ਸਿੰਘ, ਮਹਿੰਦਰ ਕੁਮਾਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਧੁਨਿਕ ਤਕਨੀਕ ਨਾਲ ਦਿਮਾਗ ਦੀਆਂ ਬਿਮਾਰੀਆਂ ਦਾ ਇਲਾਜ ਸੰਭਵ-ਡਾ. ਸੰਦੀਪ ਗੋਇਲ ਅਗਲੀ ਖ਼ਬਰ ਯੂਨੀਵਰਸਲ ਕਾਲਜ 'ਚ ਏ.ਆਈ. ਬਾਰੇ ਕੌਮੀ ਸੈਮੀਨਾਰ ਕਰਵਾਇਆ <br/>
Ad Position 24