03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪ੍ਰੇਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਮਜ਼ਦੂਰ ਦਿਵਸ ਉਤਸ਼ਾਹ ਨਾਲ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਕਪੂਰਥਲਾ, 2 ਮਈ (ਵਿ.ਪ੍ਰ.)-ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਵਿਚ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਮਜ਼ਦੂਰ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਕੇਕ ਕੱਟਣ ਨਾਲ ਹੋਈ ਤੇ ਬਾਅਦ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਦੇ ਡਾਇਰੈਕਟਰ ਇੰਜ. ਗੁਰਬਿੰਦਰ ਸਿੰਘ, ਸਕੱਤਰ ਰਾਜਬੀਰ ਕੌਰ ਤੇ ਪਿ੍ੰਸੀਪਲ ਸਪਨਾ ਚੱਢਾ ਨੇ ਕਿਹਾ ਕਿ ਸਕੂਲ ਦੀ ਸਫ਼ਲਤਾ ਵਿਚ ਹਰੇਕ ਕਰਮਚਾਰੀ ਦਾ ਅਹਿਮ ਯੋਗਦਾਨ ਹੈ | ਉਨ੍ਹਾਂ ਸਕੂਲ ਦੇ ਸਹਾਇਕ ਸਟਾਫ਼ ਤੇ ਡਰਾਈਵਰਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਉਨ੍ਹਾਂ ਦੀ ਮਿਹਨਤ ਨੂੰ ਸਨਮਾਨ ਦੇਣਾ ਸਮੇਂ ਦੀ ਲੋੜ ਹੈ | ਉਨ੍ਹਾਂ ਸਕੂਲ ਦੇ ਸਹਾਇਕ ਸਟਾਫ਼ ਤੇ ਡਰਾਈਵਰਾਂ ਦੇ ਸੁਖਦਾਈ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸਰਹੰਦ ਫ਼ਤਹਿ ਦਿਵਸ ਦੀ ਖੁਸ਼ੀ 'ਚ ਗੁਰਮਤਿ ਸਮਾਗਮ 12 ਨੂੰ ਅਗਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
Ad Position 24