04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੈਸ ਸਿਲੰਡਰ ਦੀਆਂ ਕੀਮਤਾਂ ਦੇ ਵਾਧੇ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਵਲੋਂ ਸ਼ਹੀਦ ਭਗਤ ਸਿੰਘ ਚੌਕ 'ਚ ਰੋਸ ਵਿਖਾਵਾ

Ad Position 21
No active advertisement
ਅਜੀਤ ਡੈਸਕ 04-05-2026
ਕਪੂਰਥਲਾ, 3 ਮਈ (ਅਮਰਜੀਤ ਕੋਮਲ)-ਕੇਂਦਰ ਸਰਕਾਰ ਵਲੋਂ ਗੈਸ ਸਿਲੰਡਰਾਂ ਦੀ ਕੀਮਤ ਦੇ ਵਾਧੇ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਦੇ ਵਿੰਗਾਂ ਦੇ ਵੱਖ-ਵੱਖ ਆਗੂਆਂ ਤੇ ਵਲੰਟੀਅਰਾਂ ਨੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਰੋਸ ਵਿਖਾਵਾ ਕੀਤਾ ਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ ਕੰਵਰ ਇਕਬਾਲ ਸਿੰਘ, ਹਲਕਾ ਕਪੂਰਥਲਾ ਦੇ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਤੇ ਜ਼ਿਲ੍ਹਾ ਵਿਰਾਸਤ ਸੰਗਠਨ ਦੇ ਪ੍ਰਧਾਨ ਪਰਵਿੰਦਰ ਸਿੰਘ ਢੋਟ ਨੇ ਕੇਂਦਰ ਸਰਕਾਰ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 19 ਕਿੱਲੋ ਵਾਲੇ ਗੈਸ ਸਿਲੰਡਰ ਦੀ ਕੀਮਤ ਵਿਚ 993 ਰੁਪਏ ਤੇ 5 ਕਿੱਲੋ ਵਾਲੇ ਸਿਲੰਡਰ ਦੀ ਕੀਮਤ ਵਿਚ 261 ਰੁਪਏ ਦਾ ਵਾਧਾ ਕੀਤਾ ਹੈ ਤੇ ਇਸ ਵਾਧੇ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਬੁਲਾਰਿਆਂ ਨੇ ਨਰਿੰਦਰ ਮੋਦੀ ਦੀ ਸਰਕਾਰ 'ਤੇ ਵੱਡੇ ਕਾਰੋਬਾਰੀਆਂ ਨੂੰ ਮਾਲਾਮਾਲ ਕਰਨ ਦਾ ਦੋਸ਼ ਲਗਾਇਆ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿਚ ਮਹਿੰਗਾਈ ਰੋਕਣ ਵਿਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਡਟ ਕੇ ਵਿਰੋਧ ਕਰੇਗੀ | ਇਸ ਮੌਕੇ ਹੇਨੰਤ ਕੁਮਾਰ, ਲਕਸ਼ ਚੌਧਰੀ, ਸੁਸ਼ੀਲ ਕੁਮਾਰ ਬੌਬੀ ਚੰਮ, ਪੁਸ਼ਪਿੰਦਰ ਸਿੰਘ, ਵਿਰਾਸਤ ਸੰਗਠਨ ਦੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਸੇਵਾ ਮੁਕਤ ਡੀ.ਐੱਸ.ਪੀ., ਫ਼ਤਿਹਜੀਤ ਸਿੰਘ, ਰਮਨ ਮਲਹੋਤਰਾ, ਵਿਕਾਸ ਸਿੱਧੀ, ਜਗਦੇਵ ਥਾਪਰ, ਨਰਿੰਦਰ ਸਿੰਘ ਸੰਘਾ, ਵਿਕਾਸ ਮੋਮੀ, ਅਕਾਸ਼ ਵਾਲੀਆ, ਨਿਰਮਲ ਸਿੰਘ ਮੱਲ, ਗੌਰਵ ਕੰਡਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਬਤਪੁਰ ਤੋਂ ਕਾਲੇਵਾਲ ਪਿੰਡ ਵਿਚਕਾਰਲਾ ਸੜਕ ਦਾ ਟੋਟਾ ਨਾ ਬਣਾਉਣ ਕਾਰਨ 13 ਸਾਲਾਂ ਤੋਂ ਇਲਾਕੇ ਦੇ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਜਾਅਲੀ ਕਾਗ਼ਜ਼ਾਤ ਸਹਾਰੇ ਜ਼ਮਾਨਤ ਕਰਵਾਉਣ ਦੇ ਮਾਮਲੇ ਸੰਬੰਧੀ ਤਿੰਨ ਵਿਰੁੱਧ ਕੇਸ ਦਰਜ
Ad Position 24