04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨੇੜਿਓਾ ਇਕ ਅਣਪਛਾਤੇ ਵਿਅਕਤੀ ਦੀ ਲਵਾਰਿਸ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 04-05-2026
ਸੁਲਤਾਨਪੁਰ ਲੋਧੀ, 3 ਮਈ (ਥਿੰਦ)-ਅੱਜ ਸਵੇਰੇ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰੋਂ ਇਕ ਅਣਪਛਾਤੇ ਮਿ੍ਤਕ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਏ ਐੱਸ ਆਈ ਹਰਭਜਨ ਸਿੰਘ ਨੇ ਦੱਸਿਆ ਕਿ ਸਵੇਰੇ ਸੂਚਨਾ ਮਿਲੀ ਕਿ ਕੋਈ ਅਣਪਛਾਤਾ ਵਿਅਕਤੀ ਦੀ ਲਾਸ਼ ਬੇਰ ਸਾਹਿਬ ਦੇ ਨੇੜੇ ਪਈ ਹੈ | ਜਿਸਤੇ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਮਿ੍ਤਕ ਦੀ ਪਹਿਚਾਣ ਲਈ 72 ਘੰਟੇ ਲਈ ਲਾਸ਼ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ ਵਿਖੇ ਮੋਰਚਰੀ ਵਿਚ ਰਖਵਾ ਦਿੱਤੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਇਸ ਵਿਅਕਤੀ ਬਾਰੇ ਜਾਣਕਾਰੀ ਮਿਲੇ ਤਾਂ ਪੁਲਿਸ ਨਾਲ ਸੰਪਰਕ ਕਰੇ |

Ad Position 22
No active advertisement
ਪਿਛਲੀ ਖ਼ਬਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਨੌਜਵਾਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਮਾਡਲ ਟਾਊਨ ਵਿਖੇ ਸੈਲੂਨ ਦੇ ਬਾਹਰੋਂ ਏ.ਸੀ. ਦਾ ਕੰਪਰੈਸ਼ਰ ਚੋਰੀ
Ad Position 24