05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਨਗਰ ਪੰਚਾਇਤ ਨਡਾਲਾ ਦੇ ਸੈਨਟਰੀ ਇੰਸਪੈਕਟਰ ਦੀ ਸੇਵਾ ਮੁਕਤੀ 'ਤੇ ਸ਼ਾਨਦਾਰ ਵਿਦਾਇਗੀ ਸਮਾਰੋਹ

Ad Position 21
No active advertisement
ਅਜੀਤ ਡੈਸਕ 04-05-2026
ਨਡਾਲਾ, 3 ਮਈ (ਰਘਬਿੰਦਰ ਸਿੰਘ)-ਨਗਰ ਪੰਚਾਇਤ ਨਡਾਲਾ ਦੇ ਸੈਨਟਰੀ ਇੰਸਪੈਕਟਰ ਭੁਪਿੰਦਰ ਸਿੰਘ ਦੀ ਰਿਟਾਇਰਮੈਂਟ ਮੌਕੇ ਇੱਕ ਸ਼ਾਨਦਾਰ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ | ਇਸ ਸਮਾਗਮ ਵਿਚ ਨਗਰ ਪੰਚਾਇਤ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਹਸਤੀਆਂ ਵੱਲੋਂ ਸ਼ਮੂਲੀਅਤ ਕਰਦੇ ਹੋਏ ਸੇਵਾਮੁਕਤ ਹੋ ਰਹੇ ਅਧਿਕਾਰੀ ਨੂੰ ਭਾਵੁਕ ਵਿਦਾਇਗੀ ਦਿੱਤੀ ਗਈ | ਇਸ ਮੌਕੇ ਬੋਲਦੇ ਹੋਏ ਈ ਓ ਬਲਜੀਤ ਸਿੰਘ, ਪ੍ਰਧਾਨ ਬਲਜੀਤ ਕੌਰ ਵਾਲੀਆ, ਮੀਤ ਪ੍ਰਧਾਨ ਸੰਦੀਪ ਪਸਰੀਚਾ, ਅਵਤਾਰ ਸਿੰਘ ਵਾਲੀਆ ਤੇ ਹੋਰਨਾਂ ਨੇ ਕਿਹਾ ਕਿ ਕਿਹਾ ਕਿ ਸੈਨਟਰੀ ਇੰਸਪੈਕਟਰ ਨੇ ਆਪਣੀ ਡਿਊਟੀ ਦੌਰਾਨ ਇਮਾਨਦਾਰੀ ਤੇ ਲਗਨ ਨਾਲ ਸੇਵਾ ਨਿਭਾਈ ਹੈ ਅਤੇ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ | ਉਨ੍ਹਾਂ ਦੀ ਸੇਵਾ ਅਤੇ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਸਮਾਰੋਹ ਦੌਰਾਨ ਸੇਵਾਮੁਕਤ ਭੁਪਿੰਦਰ ਸਿੰਘ ਨੂੰ ਸ਼ਾਲ, ਸਿਰੋਪਾ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਭੁਪਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਨਗਰ ਪੰਚਾਇਤ ਦੇ ਸਾਰੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਸੇਵਾ ਕਾਲ ਦੌਰਾਨ ਮਿਲਿਆ ਸਹਿਯੋਗ ਕਦੇ ਨਹੀਂ ਭੁੱਲੇਗਾ | ਅੰਤ ਵਿਚ ਸਭ ਨੇ ਉਨ੍ਹਾਂ ਦੇ ਸੁਖਮਈ ਅਤੇ ਚੰਗੀ ਸਿਹਤ ਵਾਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਈਓ ਬਲਜੀਤ ਸਿੰਘ ਬਿਲਗਾ, ਪ੍ਰਧਾਨ ਬਲਜੀਤ ਕੌਰ ਵਾਲੀਆ, ਮੀਤ ਪ੍ਰਧਾਨ ਸੰਦੀਪ ਪਸਰੀਚਾ, ਚੇਅਰਮੈਨ ਤੇ ਸਰਪੰਚ ਜਗਤਾਰ ਸਿੰਘ ਹੈਪੀ ਖੱਦਰ, ਅਵਤਾਰ ਸਿੰਘ ਵਾਲੀਆ, ਸੰਜੀਵ ਜੋਸ਼ੀ, ਸੰਦੀਪ ਕੁਮਾਰ ਟੋਨੀ, ਕੌਂਸਲਰ ਸੰਦੀਪ ਸੈਣੀ, ਗੁਰਪ੍ਰੀਤ ਸਿੰਘ ਵਾਲੀਆ, ਕੌਂਸਲਰ ਮਨਜੀਤ ਕੌਰ ਵਾਲੀਆ, ਕੌਂਸਲਰ ਸ਼ੋਭਾ ਪਸਰੀਚਾ, ਕੌਂਸਲਰ ਮੋਨਿਕਾ ਜੋਸ਼ੀ, ਕੌਂਸਲਰ ਆਤਮਾ ਸਿੰਘ ਖੱਖ, ਕੌਂਸਲਰ ਮਹਿੰਦਰ ਸਿੰਘ ਸਹੋਤਾ, ਇੰਦਰਜੀਤ ਸਿੰਘ ਖੱਖ, ਦਲਵਿੰਦਰ ਸਿੰਘ ਜਰਮਨੀ, ਲੱਖਾ ਲਹੋੋਰੀਆ, ਸੰਦੀਪ ਕੁਮਾਰ ਲੈਬ, ਵਿਕਾਸ ਸ਼ਰਮਾ, ਹਰਪ੍ਰੀਤ ਸਿੰਘ, ਬਲਵਿੰਦਰ ਕੌਰ, ਸੰਦੀਪ ਕੌਰ, ਗੁਰਜੀਤ ਕੌਰ, ਗੁਰਦੀਪ ਸਿੰਘ, ਸੀ.ਐਫ. ਮਨੋਜ ਕੁਮਾਰ, ਕੁਲਦੀਪ ਸਿੰਘ, ਕੁਲਵਿੰਦਰ ਕੌਰ, ਸੰਤੋਖ ਲਾਲ ਲੇਖਾਕਾਰ, ਸਮੂਹ ਸਫ਼ਾਈ ਕਰਮਚਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬਜਾਜ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਗਠਨ, ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਇਕਾਈ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮਜ਼ਦੂਰ ਦਿਵਸ ਮੌਕੇ ਟਾਊਨ ਹਾਲ ਪਾਰਕ ਵਿਖੇ ਸਮਾਗਮ ਕਰਵਾਇਆ
Ad Position 24