ਭੁਲੱਥ, 3 ਮਈ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਬਜਾਜ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ, ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਬੋਪਾਰਾਏ ਦੀ ਅਗਵਾਈ ਵਿਚ ਇੱਕ ਵਿਸ਼ੇਸ਼ ਮੀਟਿੰਗ ਹੋਈ | ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਹਰਿੰਦਰ ਸਿੰਘ ਲੱਖੋਵਾਲ ਸੂਬਾ ਪ੍ਰਧਾਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਬਜਾਜ ਵਿਚ ਕਿਸਾਨ ਵੀਰਾਂ ਦੀ ਇਕੱਤਰਤਾ ਮੌਕੇ ਸਮੂਹ ਮੈਂਬਰਾਂ ਤੇ ਆਗੂਆਂ ਦੀ ਸਹਿਮਤੀ ਨਾਲ ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਬਜਾਜ ਨੂੰ ਇਕਾਈ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਯੂਨੀਅਨ ਵੱਲੋਂ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ | ਇਸ ਮੌਕੇ ਪ੍ਰਧਾਨ ਸ਼ਮਸ਼ੇਰ ਸਿੰਘ ਬਜਾਜ ਨੇ ਕਿਹਾ ਕਿ ਯੂਨੀਅਨ ਵੱਲੋਂ ਕਿਸਾਨੀ ਹੱਕਾਂ ਲਈ ਲੜੇ ਜਾ ਰਹੇ ਸੰਘਰਸ਼ਾਂ ਵਿਚ ਵੱਧ ਚੜ ਕੇ ਯੋਗਦਾਨ ਪਾਵਾਂਗੇ | ਮੀਟਿੰਗ 'ਚ ਪਿੰਡ ਬਜਾਜ ਵਿਖੇ ਤਰਸੇਮ ਸਿੰਘ, ਸੁਰਿੰਦਰਜੀਤ ਸਿੰਘ, ਜਸਵੰਤ ਸਿੰਘ, ਗੁਰਬਚਨ ਸਿੰਘ, ਸਰੂਪ ਸਿੰਘ, ਜਗਦੇਵ ਸਿੰਘ, ਸੰਤੋਖ ਸਿੰਘ, ਸੁਖਵਿੰਦਰ ਸਿੰਘ, ਇਕਬਾਲ ਮਸੀਹ, ਚਾਨਣ ਰਾਮ, ਕਸ਼ਮੀਰ ਸਿੰਘ, ਸਾਬਕਾ ਸਰਪੰਚ ਬਲਵਿੰਦਰ ਕੁਮਾਰ, ਤੇ ਮਨਜੀਤ ਰਾਮ ਮੈਂਬਰ ਵਜੋਂ ਚੁਣੇ ਗਏ | ਇਸ ਮੌਕੇ ਬਲਵੀਰ ਸਿੰਘ ਜ਼ਿਲ੍ਹਾ ਕੈਸ਼ੀਅਰ, ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਪੰਥਜੀਤ ਸਿੰਘ ਪੱਡਾ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ, ਹਰਭਜਨ ਸਿੰਘ ਗੁਰਾਇਆ ਜ਼ਿਲ੍ਹਾ ਕੈਸ਼ੀਅਰ, ਬਲਜੀਤ ਸਿੰਘ ਤੱਖਰ ਇਕਾਈ ਪ੍ਰਧਾਨ ਰਾਜਪੁਰ, ਜਗਜੀਤ ਸਿੰਘ ਮੁਬਾਰਕਪੁਰ ਬਾਉਲੀ ਇਕਾਈ ਪ੍ਰਧਾਨ, ਸਵਰਨ ਸਿੰਘ ਇਕਾਈ ਪ੍ਰਧਾਨ, ਸਤਵਿੰਦਰ ਸਿੰਘ ਬੋਪਾਰਾਏ ਇਕਾਈ ਪ੍ਰਧਾਨ, ਸੋਮ ਪ੍ਰਕਾਸ਼ ਮੁਬਾਰਕਪੁਰ ਬਾਉਲੀ ਸਲਾਹਕਾਰ, ਨੰਬਰਦਾਰ ਲਖਬੀਰ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ ਸੀਨੀਅਰ ਮੀਤ ਪ੍ਰਧਾਨ, ਅੰਮਿ੍ਤ ਪਾਲ ਸਿੰਘ ਬੱਲ, ਜਸਵੰਤ ਸਿੰਘ ਬਾਦਲਪੁਰ, ਸੁਰਜੀਤ ਸਿੰਘ ਘੁੰਮਣ ਇਕਾਈ ਪ੍ਰਧਾਨ ਗੁਰੂ ਨਾਨਕ ਨਗਰ ਖੱਸਣ ਰੋਡ ਭੁਲੱਥ, ਹਰਜਿੰਦਰ ਸਿੰਘ, ਪ੍ਰਤਾਪ ਸਿੰਘ ਭਿੰਡਰ, ਦਵਿੰਦਰ ਪਾਲ ਸਿੰਘ, ਹਰਦੀਪ ਸਿੰਘ ਧਾਮੀ ਸਰਕਲ ਪ੍ਰਧਾਨ, ਇੰਦਰਪਾਲ ਸਿੰਘ, ਸੁਖਬੀਰ ਸਿੰਘ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਦਮਨਜੀਤ ਸਿੰਘ, ਗੁਰਚਰਨ ਸਿੰਘ, ਧਰਮਜੀਤ ਸਿੰਘ, ਜਗਤਾਰ ਸਿੰਘ, ਦਿਲਪ੍ਰੀਤ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ ਬੋਪਾਰਾਏ, ਜਿੰਦਰ ਬੋਪਾਰਾਏ ਤੇ ਹੋਰ ਹਾਜ਼ਰ ਸਨ |