ਫਗਵਾੜਾ, 3 ਮਈ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਵਿਧਾਨਸਭਾ ਹਲਕਾ ਫਗਵਾੜਾ ਦੇ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਸੂਬਾ ਕੋਰ ਕਮੇਟੀ ਮੈਂਬਰ (ਇੰਡਸਟਰੀ ਵਿੰਗ) ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਬਲਜੀਤ ਸਿੰਘ ਵਾਲੀਆ ਨੂੰ ਹਲਕਾ ਪ੍ਰਧਾਨ ਇੰਡਸਟਰੀ ਵਿੰਗ ਫਗਵਾੜਾ, ਬੀਬੀ ਸਰਬਜੀਤ ਕੌਰ ਸਾਬਕਾ ਕੌਂਸਲਰ ਨੂੰ ਹਲਕਾ ਪ੍ਰਧਾਨ ਇਸਤਰੀ ਵਿੰਗ ਫਗਵਾੜਾ ਸ਼ਹਿਰੀ ਅਤੇ ਜਸਵਿੰਦਰ ਸਿੰਘ ਭਗਤਪੁਰਾ ਨੂੰ ਹਲਕਾ ਪ੍ਰਧਾਨ ਐੱਸ.ਸੀ. ਵਿੰਗ ਫਗਵਾੜਾ ਸ਼ਹਿਰੀ ਨਿਯੁਕਤ ਕੀਤਾ | ਰਣਜੀਤ ਸਿੰਘ ਖੁਰਾਣਾ ਨੇ ਵਿਧਾਨ ਸਭਾ ਹਲਕਾ ਫਗਵਾੜਾ 'ਚ ਵੱਧ ਤੋਂ ਵੱਧ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਥ ਅਤੇ ਪੰਜਾਬ ਪੱਖੀ ਨੀਤੀਆਂ ਨਾਲ ਜਾਣੂ ਕਰਵਾ ਕੇ ਪਾਰਟੀ ਨਾਲ ਜੋੜਨ ਦੀ ਅਪੀਲ ਕੀਤੀ | ਸਮੂਹ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ , ਕੌਮੀ ਪ੍ਰਧਾਨ ਐੱਸ.ਸੀ. ਵਿੰਗ ਗੁਲਜ਼ਾਰ ਸਿੰਘ ਰਾਣੀਕੇ, ਕੌਮੀ ਪ੍ਰਧਾਨ ਇੰਡਸਟਰੀ ਅਤੇ ਵਪਾਰ ਵਿੰਗ ਐਨ ਕੇ ਸ਼ਰਮਾ, ਹਲਕਾ ਇੰਚਾਰਜ ਫਗਵਾੜਾ ਰਣਜੀਤ ਸਿੰਘ ਖੁਰਾਣਾ, ਮਾਰਕਫੈੱਡ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਵਾਹਦ, ਦੋਆਬਾ ਪ੍ਰਧਾਨ ਕੁਲਦੀਪ ਸਿੰਘ ਬੂਲੇ, ਐੱਸ.ਸੀ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਘ ਖਲਵਾੜਾ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਵਾਲੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੀ ਹੈ ਉਸਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ |