ਫਗਵਾੜਾ, 3 ਮਈ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਨਿਗਾਹਾਂ ਮੁਹੱਲਾ ਵਿਖੇ ਘਰ 'ਚੋਂ ਚੋਰੀ ਹੋਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਰਵਿੰਦਰਪਾਲ ਪੁੱਤਰ ਸੰਤੋਸ਼ ਕੁਮਾਰ ਧੂੰਨਾ ਵਾਸੀ ਮੇਹਲੀ ਗੇਟ ਨਿਗਾਹਾਂ ਮੁਹੱਲਾ ਨੇ ਦੱਸਿਆ ਕਿ ਉਸਦੇ ਭਰਾ ਕੁਲਵਿੰਦਰ ਪਾਲ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਣ ਲਈ ਉਹ ਘਰ ਤਾਲੇ ਲੱਗਾ ਕੇ ਪੰਜ ਮੰਦਰੀ ਵਿਖੇ ਗਏ ਸਨ ਤੇ ਜਦੋਂ ਵਾਪਸੀ ਆ ਕੇ ਦੇਖਿਆ ਤਾਂ ਘਰ ਦੇ ਲਾਕ ਟੁੱਟੇ ਹੋਏ ਸਨ ਤੇ ਅਲਮਾਰੀ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਸੀ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ |