05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸਰਕਾਰੀ ਕਾਲਜ ਵਿਖੇ ਗੁਰੂ ਰਵਿਦਾਸ ਜੀ ਦੇ ਜੀਵਨ ਸੰਬੰਧੀ ਕਰਵਾਏ ਲੇਖ ਮੁਕਾਬਲੇ

Ad Position 21
No active advertisement
ਅਜੀਤ ਡੈਸਕ 04-05-2026
ਕਪੂਰਥਲਾ, 3 ਮਈ (ਸਡਾਨਾ)-ਉਚੇਰੀ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਸਕਿੰਦਰ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ | ਜਿਸ ਵਿਚ ਕਾਲਜ ਦੇ 13 ਵਿਦਿਆਰਥੀਆਂ ਨੇ ਭਾਗ ਲਿਆ | ਲੇਖ ਮੁਕਾਬਲੇ ਵਿਚੋਂ ਬੀ.ਏ. ਸਮੈਸਟਰ ਛੇਵਾਂ ਦੀ ਵਿਦਿਆਰਥਣ ਖ਼ੁਸ਼ੀ ਕੁਮਾਰੀ ਨੇ ਪਹਿਲਾ ਸਥਾਨ ਹਾਸਲ ਕੀਤਾ | ਐਮ.ਏ. ਅੰਗਰੇਜੀ ਸਮੈਸਟਰ ਚੌਥਾ ਦੇ ਵਿਦਿਆਰਥੀ ਰਵਿੰਦਰ ਕੁਮਾਰ ਨੇ ਦੂਜਾ ਸਥਾਨ ਲਿਆ ਤੇ ਬੀ.ਏ. ਸਮੈਸਟਰ ਚੌਥਾ ਦੇ ਵਿਦਿਆਰਥੀ ਕੇਸ਼ਵ ਨੇ ਤੀਸਰਾ ਸਥਾਨ ਹਾਸਲ ਕੀਤਾ | ਡਾ. ਜਗਜੀਤ ਸਿੰਘ ਅਤੇ ਪ੍ਰੋ. ਕੁਲਵਿੰਦਰ ਕੁਮਾਰ ਨੇ ਇਸ ਲੇਖ ਮੁਕਾਬਲੇ ਵਿਚ ਬਤੌਰ ਜੱਜ ਭੂਮਿਕਾ ਨਿਭਾਈ | ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਸਕਿੰਦਰ ਕੌਰ ਵਲੋਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਪ ਪਿ੍ੰਸੀਪਲ ਸਨੇਹ ਸ਼ਰਮਾ, ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਵਿਰਕ, ਪ੍ਰੋ. ਹੈਪੀ ਕੁਮਾਰ, ਡਾ. ਅੰਮਿ੍ਤ ਕੌਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਸਿੰਘ ਭਿੰਡਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚਣ 'ਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ
Ad Position 24