ਭੁਲੱਥ, 3 ਮਈ (ਮੇਹਰ ਚੰਦ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਹਰਿੰਦਰ ਸਿੰਘ ਲੱਖੋਵਾਲ ਸੂਬਾ ਪ੍ਰਧਾਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ, ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਬੋਪਾਰਾਏ, ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਪੰਥਜੀਤ ਸਿੰਘ ਪੱਡਾ ਤੇ ਜ਼ਿਲ੍ਹਾ ਕੈਸ਼ੀਅਰ ਬਲਵੀਰ ਸਿੰਘ ਜੇ.ਈ. ਦੀ ਅਗਵਾਈ ਵਿਚ ਪ੍ਰਤਾਪ ਸਿੰਘ ਭਿੰਡਰ ਪੁੱਤਰ ਰਾਜ ਸਿੰਘ ਵਾਸੀ ਭੁਲੱਥ ਗਰਬੀ ਨੂੰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਭਿੰਡਰ ਨੇ ਕਿਹਾ ਕਿ ਉਹ ਪੰਜਾਬ ਦੀ ਕਿਸਾਨੀ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਖ਼ਿਲਾਫ਼ ਤੇ ਕਿਸਾਨੀ ਦੇ ਹੱਕਾਂ ਲਈ ਹਰੇਕ ਸੰਘਰਸ਼ ਵਿਚ ਵੱਧ ਚੜ ਕੇ ਆਪਣਾ ਯੋਗਦਾਨ ਪਾਉਣਗੇ ਤੇ ਯੂਨੀਅਨ ਆਗੂਆਂ ਵੱਲੋਂ ਸੌਂਪੇ ਗਏ ਹਰੇਕ ਕੰਮ ਨੂੰ ਆਪਣੀ ਜ਼ਿੰਮੇਵਾਰੀ ਨਾਲ ਨਿਭਾਉਣਗੇ |